ਅੰਮ੍ਰਿਤਸਰ : ਅੱਜ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਦੇ ਵਿੱਚ ਵੱਸਦੇ ਸਿੱਖਾਂ ਵੱਲੋਂ ਵੱਖ-ਵੱਖ ਗੁਰੂਘਰਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਹੀ ਤਹਿਤ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵੀ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ, ਸੱਚ ਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚ ਰਹੀ ਹੈ। ਗੁਰ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਦੇਸ਼ੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ ਜਿਸ ਨੂੰ ਦੇਖ ਕੇ ਹਰ ਇੱਕ ਦਾ ਮਨ ਮੋਹਿਆ ਜਾ ਰਿਹਾ ਹੈ।
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਗਤਾਂ ਸਵੇਰ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੌਮਣੀ ਕਮੇਟੀ ਦੇ ਮੈਬਰਾਂ ਤੇ ਸ਼ਰਧਾਲੂਆ ਨੇ ਕਿਹਾ ਇਸ ਪਾਵਨ ਦਿਹਾੜੇ ਮੌਕੇ ਗੁਰੂ ਘਰ ਆਕੇ ਬੇਹੱਦ ਸਕੂਨ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ। ਗੁਰੂ ਘਰ ਵਿੱਚ ਕੀਤੀ ਦੇਸੀ ਵਿਦੇਸ਼ੀ ਫੁੱਲਾਂ ਦੀ ਸਜਾਵਟ ਨੇ ਵੀ ਮੰਨ ਮੋਹਿਆ ਹੈ।
- Amrit Vele Da Hukamnama: 14 ਕੱਤਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
- Gurpurab 2023: ਗੁਰਪੁਰਬ ਮੌਕੇ ਦੇਸੀ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਸੱਚਖੰਡ ਸ੍ਰੀ ਦਰਬਾਰ ਸਾਹਿਬ
- Bathinda Trader Murder Case Update: ਵਪਾਰੀ ਹਰਜਿੰਦਰ ਮੇਲਾ ਕਤਲ ਕੇਸ 'ਚ ਪਰਿਵਾਰ ਜਿਲਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸੰਸਕਾਰ ਕਰਨ ਲਈ ਹੋਇਆ ਤਿਆਰ
- Jathedar Harpreet Singh's Statement on Indecency : ਗਿਆਨੀ ਹਰਪ੍ਰੀਤ ਸਿੰਘ ਬੋਲੇ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੇ ਇਨਸਾਫ਼ ਲਈ ਸਰਕਾਰਾਂ ਫੇਲ੍ਹ
ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ: ਗੁਰੂ ਦੀ ਪਦਵੀ ਧਾਰਨ ਕਰਨ ਉਪਰੰਤ ਨਗਰ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਅਤੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ , ਜਿਹੜਾ ਅੱਜ ਤੱਕ ਫਲੀਭੂਤ ਹੋ ਰਿਹਾ ਹੈ ਅਤੇ ਵਧ ਫੁੱਲ ਰਿਹਾ ਹੈ। ਆਪ ਨੇ ਬਾਬਾ ਬੁੱਢਾ ਜੀ ਨਾਲ ਸਨ 1570 ਵਿੱਚ ਨਗਰ ਦੀ ਨੀਂਹ ਰੱਖੀ ਨਵਾਂ ਧਰਮ ਪ੍ਰਚਾਰ ਕੇਂਦਰ ਤੇ ਸ਼ਹਿਰ ਸਥਾਪਿਤ ਕਰਨ ਲਈ ਉਤਪੰਨ ਹੋਈ ਪਾਣੀ ਦੀ ਲੋੜ ਨੂੰ ਮੁੱਖ ਰੱਖ ਕੇ ਪਹਿਲਾਂ ਸੰਤੋਖਸਰ ਸਰੋਵਰ ਦੀ ਖੁਦਾਈ ਆਰੰਭੀ ਤੇ ਹੋਰ ਸਰੋਵਰ ਵੀ ਸਥਾਪਤ ਕੀਤੇ। ਗੁਰੂ ਰਾਮਦਾਸ ਜੀ ਨੇ ਗੁਰੂ ਬਣਨ ਪਿੱਛੋਂ ਮਾਝੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਜ਼ੋਰ ਦਿੱਤਾ ਬਾਈ ਮੰਜਿਆਂ ਤੋਂ ਇਲਾਵਾ ਮਿਸ਼ਨ ਮਸੰਦ ਪ੍ਰਥਾ ਕਾਇਮ ਕੀਤੀ ਉੱਚੇ ਸੁੱਚੇ ਗੁਰਸਿੱਖ ਆਪਣੀ ਕਿਰਤ ਕਾਰ ਕਰਦੇ ਮਸੰਦਾਂ ਦੀ ਸੇਵਾ ਨਿਭਾਉਣ ਲੱਗੀ ਕਾਰ ਭੇਟ ਪਹੁੰਚਣ ਤੇ ਸਿੱਖੀ ਦਾ ਪ੍ਰਚਾਰ ਕਰਨਾ ਮਸੰਦਾਂ ਦਾ ਕੰਮ ਸੀ ਗੁਰੂ ਕੇ ਚੱਕ ਵਿਖੇ ਆਪਣੇ ਵੱਸੋਂ ਕਰਾਉਣੀ ਆਰੰਭੀ ਇਸ ਲਈ ਆਪ ਨੂੰ ਥਾਂ ਥਾਂ 'ਤੇ ਵੱਖ ਵੱਖ ਕੰਮ ਕੀਤਿਆਂ ਵੱਲੋਂ ਬੰਦੇ ਮੰਗਵਾ ਕੇ ਇੱਥੇ ਵਸਾਏ।
ਬੀਬੀ ਭਾਨੀ ਜੀ ਨਾਲ ਵਿਆਹ: ਆਪਣੇ ਜੀਵਨ ਵਿੱਚ ਵੱਧਦੇ ਹੋਏ ਘਰ ਵਸਾਉਣ ਦਾ ਫੈਸਲਾ ਕੀਤਾ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਵਿਆਹ ਤੁਹਾਡੇ ਨਾਲ ਕਰ ਦਿੱਤਾ। ਆਪ ਜੀ ਦੇ ਘਰ ਤਿੰਨ ਪੁੱਤਰਾਂ ਨੇ ਜਨਮ ਲਿਆ, ਪ੍ਰਿਥੀ ਚੰਦ, ਮਹਾਦੇਵ ਅਤੇ ਗੁਰੂ ਅਰਜਨ ਦੇਵ ਜੀ।
ਨਗਰ ਕੀਰਤਨ ਸਜਾਏ ਗਏ: ਇਸ ਪਾਵਨ ਦਿਹਾੜੇ 'ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਉੱਥੇ ਹੀ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਗਰ ਕੀਰਤਨ ਵੀ ਸਜਾਏ ਗਏ ਤੇ ਰਾਤ ਨੂੰ ਸੰਗਤਾਂ ਵੱਲੋਂ ਦੀ ਮਾਤਾ ਤੇ ਆਤਿਸ਼ਬਾਜ਼ੀ ਵੀ ਕੀਤੀ। ਉੱਥੇ ਹੀ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਅੱਜ ਗੁਰੂ ਘਰ ਮੱਥਾ ਟੇਕਣ ਦਾ ਸਾਨੂੰ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਸ਼ਾਂਤੀ ਤੇ ਸਕੂਨ ਮਿਲਦਾ ਹੈ ਜੋ ਵੀ ਗੁਰੂ ਘਰੋਂ ਸੱਚੇ ਮਨ ਨਾਲ ਮੰਗੋ ਉਹ ਜਰੂਰ ਮਿਲਦਾ ਹੈ।