ETV Bharat / state

'ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਿਲਣਾ ਚਾਹੀਦਾ ਰਾਸ਼ਟਰਪਿਤਾ ਦਾ ਦਰਜਾ' - ਰਾਸ਼ਟਰਪਤੀ

ਅਨੁਰਾਧਾ ਭਾਰਗਵ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ।

'ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਿਲਣਾ ਚਾਹੀਦਾ ਰਾਸ਼ਟਰਪਿਤਾ ਦਾ ਦਰਜਾ'

author img

By

Published : Oct 1, 2021, 8:29 PM IST

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਬ੍ਰਿਗੇਡ ਦੀ ਪ੍ਰਧਾਨ ਅਨੁਰਾਧਾ ਭਾਰਗਵ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਰਾਧਾ ਭਾਰਗਵ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜੋ ਕੌਮ ਨੂੰ ਬਚਾਉਣ ਲਈ ਕੁਰਬਾਨੀ ਦਿੱਤੀ ਹੈ ਉਹ ਕਦੇ ਵੀ ਭੁੱਲਣਯੋਗ ਨਹੀਂ।

ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੂਰੇ ਭਾਰਤ ਦੇ ਸਕੂਲਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਬਾਰੇ ਵਿਦਿਆਰਥੀਆਂ ਨੂੰ ਪੜ੍ਹਾਉਣਾ ਚਾਹੀਦਾ ਹੈ ਤਾਂ ਜੋ ਕਿ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਜੀਵਨੀ ਬਾਰੇ ਜਾਣੂ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਜੋ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਉੱਠੀ ਹੈ ਉਹ ਅਜੇ ਤੱਕ ਮੰਗ ਪੂਰੀ ਨਾ ਹੋਣ 'ਤੇ ਵੀ ਸਾਨੂੰ ਦੁੱਖ ਵੀ ਹੈ ਅਤੇ ਅਸੀਂ ਸਰਕਾਰ ਅੱਗੇ ਅਪੀਲ ਕਰਦੇ ਹਾਂ ਕਿ ਜਲਦ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ।

'ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਿਲਣਾ ਚਾਹੀਦਾ ਰਾਸ਼ਟਰਪਿਤਾ ਦਾ ਦਰਜਾ'

ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਰਾਸ਼ਟਰਪਤੀ ਤੋਂ ਮੰਗ ਕਰਦਿਆਂ ਕਿ ਰਾਸ਼ਟਰਪਿਤਾ ਦਾ ਦਰਜਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮਿਲਣਾ ਚਾਹੀਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਗਿਆਨ ਗੋਦੜੀ ਤੇ ਮੰਗੂ ਮੱਠ ਜੋ ਗੁਰਦੁਆਰਾ ਢਹਿ ਢੇਰੀ ਕਰ ਦਿੱਤਾ ਗਿਆ ਉਸ ਦੀ ਵੀ ਅਸੀਂ ਨਿੰਦਾ ਕਰਦੇ ਹਾਂ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਜਗ੍ਹਾ 'ਤੇ ਉਦਾਸੀਆਂ ਕਰਕੇ ਪਾਖੰਡਵਾਦ ਨੂੰ ਖਤਮ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਗਰ ਕਿਤੇ ਲੰਗਰ ਲਗਾਉਂਦੀ ਜਾਂ ਕਿਸੇ ਦੀ ਸੇਵਾ ਕਰਨ ਦੀ ਜ਼ਰੂਰਤ ਹੁੰਦੀ ਹੈ ਤਾਂ ਸਿੱਖ ਨੌਜਵਾਨ ਜਾਂ ਸਿੱਖ ਕੌਮ ਸਭ ਤੋਂ ਮੂਹਰੇ ਹੁੰਦੀ ਹੈ ਲੇਕਿਨ ਜਦੋਂ ਇਨਾਮ ਦੇਣ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨੂੰ ਹੋਰ ਹੀ ਨਾਵਾਂ ਨਾਲ ਜੋੜਿਆ ਜਾਂਦਾ ਹੈ ਆਖ਼ਿਰ ਵਿੱਚ ਉਨ੍ਹਾਂ ਨੇ ਕਿਹਾ ਕਿ ਅੱਜਕੱਲ੍ਹ ਦੇ ਨੌਜਵਾਨਾਂ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦੀ ਲੋੜ ਹੈ।

ਇਹ ਵੀ ਪੜ੍ਹੋ:ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤਿ-ਜੋਤ ਦਿਵਸ 'ਤੇ ਸੰਗਤਾਂ ਹੋਈਆਂ ਸ਼੍ਰੀ ਦਰਬਾਰ ਸਾਹਿਬ ਨਤਮਸਤਕ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ 1984 ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਦੁਖਾਂਤ ਵਾਪਰਿਆ ਉਹ ਕਦੇ ਵੀ ਭੁੱਲਣਯੋਗ ਨਹੀਂ ਅਤੇ ਇਸ ਦੇ ਨਾਲ ਹੀ ਜੋ ਦਿੱਲੀ ਵਿੱਚ ਉਨੀ ਸੌ ਚਰੱਨਵੇ ਵਿਚ ਗੁਰਦੁਆਰਾ ਸਾਹਿਬ ਤੇ ਹਮਲਾ ਹੋਇਆ ਉਹ ਵੀ ਕਦੇ ਭੁਲਾਇਆ ਨਹੀਂ ਜਾ ਸਕਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.