ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫ਼ਰੰਸ ਕਰਕੇ 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀਆਂ ਨੂੰ ਬਰੀ ਕਰਨਾ ਮੰਦਭਾਗੀ ਘਟਨਾ ਦੱਸਿਆ ਹੈ।
ਇਸ ਸੰਬੰਧੀ ਸਮੁੱਚੀਆ ਸਿੱਖ ਜਥੇਬੰਦੀਆਂ ਨੂੰ ਆਪਸੀ ਰੰਜਿਸ਼ਾ ਨੂੰ ਛੱਡ ਕੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਸਰਕਾਰਾਂ ਤੇ ਦਬਾਅ ਬਣਾ ਕੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾ ਸਕੇ।
ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤੀ ਸੁਰੱਖਿਆ ਦਸਤੇ 'ਚ ਭਾਰਤੀ ਹੋਣ ਲਈ ਜੋ ਇਲਾਕਿਆਂ ਦੇ ਹਿਸਾਬ ਨਾਲ਼ ਛੋਟ ਦਿੱਤੀ ਗਈ ਸੀ। ਉਸ ਸੰਬੰਧੀ ਹੁਸ਼ਿਆਰਪੁਰ ਮੁਕੇਰੀਆਂ ਦੇ ਲਾਗੇ ਪਹਾੜੀ ਖੇਤਰਾਂ ਵਾਲੇ ਸਿੱਖ ਬਚਿਆਂ ਨੂੰ ਇਹ ਸਰਟੀਫ਼ਿਕੇਟ ਨਹੀਂ ਦਿੱਤਾ ਜਾਂਦਾ, ਜਿਨ੍ਹਾਂ ਬੱਚਿਆਂ ਦੇ ਕੇਸ ਨਹੀਂ ਹੁੰਦੇ ਉਨ੍ਹਾਂ ਦਾ ਸਰਟੀਫ਼ਿਕੇਟ ਬਣ ਜਾਂਦਾ ਹੈ ਜੋ ਕਿ ਬਹੁਤ ਨਿੰਦਣਯੋਗ ਹੈ। ਇਸ ਦੇ ਮੱਦੇਨਜ਼ਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਪਹਾੜੀ ਅਤੇ ਨੀਮ ਪਹਾੜੀ ਖੇਤਰਾਂ 'ਚ ਰਹਿਣ ਵਾਲੇ ਸਿੱਖਾਂ ਨੂੰ ਵੀ ਇਹ ਸਰਟੀਫ਼ਿਕੇਟ ਵਾਲੀਆਂ ਸਹੂਲਤਾਂ ਦੇਣ ਦੀ ਅਪੀਲ ਕੀਤੀ।