ਅੰਮ੍ਰਿਤਸਰ:ਅੱਜ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਕੋਟ ਮਹਿਤਾਬ ਦਾ ਨਾਮੀ ਅਕਾਲੀ ਪਰਿਵਾਰ ਪ੍ਰਗਟ ਸਿੰਘ ਜੰਬਾ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਕਾਂਗਰਸ ਪਾਰਟੀ ਚ ਸ਼ਾਮਿਲ ਹੋਣ ਤੇ ਪ੍ਰਗਟ ਸਿੰਘ ਜੰਬਾ ਅਤੇ ਉਸ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ।ਵਿਧਾਇਕ ਭਲਾਈਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਸਿੰਘ ਜੰਬਾ ਦੇ ਕਾਂਗਰਸ ਪਾਰਟੀ ਵਿੱਚ ਆਉਣ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋ ਗਈ ਹੈ ਤੇ ਇਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਨੂੰ ਪੂਰਾ ਮਾਨ ਸਨਮਾਨ ਦਿੰਦੀ ਹੈ।ਪ੍ਰਗਟ ਸਿੰਘ ਜੰਬਾ ਨੇ ਕਿਹਾ ਕਿ ਅਸੀਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਕੀਤੇ ਕੰਮਾਂ ਨੂੰ ਵੇਖਕੇ ਅਤੇ ਕਾਂਗਰਸ ਪਾਰਟੀ ਦੀ ਨੀਤਿਆਂ ਤੋ ਖੁਸ਼ ਹੋਕੇ ਕਾਂਗਰਸ ਪਾਰਟੀ ਵਿੱਚ ਆਏ ਹਾਂ ਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਾਂਗੇ।
ਇਹ ਵੀ ਪੜੋ: ਲੋਕਾਂ ਨੂੰ ਬਚਾਉਣ ਦੀ ਥਾਂ ਕੁਰਸੀ ਬਚਾਉਣ 'ਚ ਲੱਗੀ ਪੰਜਾਬ ਕਾਂਗਰਸ: ਸੁਖਬੀਰ ਬਾਦਲ