ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਲੈ ਕੇ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦੇ ਚਲਦੇ ਇਕ ਵਾਰ ਫਿਰ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦੇ ਬਾਹਰ ਆਂਗਣਵਾੜੀ ਵਰਕਰਾਂ ਵੱਲੋਂ ਵੱਡੀ ਗਿਣਤੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਆਪਣੇ ਖੂਨ ਦੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਲਿਖਿਆ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਆਂਗਣਵਾੜੀ ਵਰਕਰ ਯੂਨੀਅਨ ਦੀ ਆਗੂ ਬਲਜਿੰਦਰ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਨਾਮ ਨਹੀਂ ਲੈ ਰਹੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਨੂੰ ਲੈਕੇ ਉਨ੍ਹਾਂ ਵੱਲੋਂ ਸਮੇਂ-ਸਮੇਂ ‘ਤੇ ਸਰਕਾਰਾਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਹਿਲਾਂ ਪੰਜਾਬ ਦੇ ਵਿਧਾਇਕਾਂ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੁੰਦੇ ਵੇਖ ਉਨ੍ਹਾਂ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰ ਦਾ ਘਿਰਾਓ ਕਰਨ ਦਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਜਿਸਦੇ ਚਲਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਆਪਣੇ ਸਾਰਿਆਂ ਦੇ ਖੂਨ ਦੇ ਨਾਲ ਇਕ ਮੰਗ ਪੱਤਰ ਲਿਖਿਆ ਹੈ ਜੋ ਕਿ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਦਿੱਤਾ ਹੈ।