ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਗੀ ਨੂੰ ਲੈ ਕੇ ਜਿੱਥੇ ਹਾਈਕਮਾਨ ਵੱਲੋਂ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ,ਪਰ ਦੂਜੇ ਪਾਸੇ ਸਿੱਧੂ ਸਮਰਥਕਾਂ ਚ ਪੂਰਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜ਼ਿਲ੍ਹੇ ’ਚ ਸਿੱਧੂ ਸਮਰਥਕਾਂ ਵੱਲੋਂ ਕਿਸੇ ਐਲਾਨ ਤੋਂ ਪਹਿਲਾਂ ਹੀ ਲੱਡੂ ਵੰਡ ਕੇ ਅਤੇ ਵੱਖ-ਵੱਖ ਹਿੱਸਿਆ ’ਚ ਫਲੈਕਸ ਬੋਰਡ ਖੁਸ਼ੀ ਮਨਾਈ ਜਾ ਰਹੀ ਹੈ। ਇਸ ਦੌਰਾਨ ਸਿੱਧੂ ਸਮਰਥਕਾਂ ਵੱਲੋਂ ਪੂਰਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਖਾਸ ਮੰਨੇ ਜਾਂਦੇ ਰਾਣਾ ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਤੋਂ ਕੋਈ ਵੀ ਰੋਕ ਨਹੀਂ ਸਕਦਾ। ਉਨ੍ਹਾਂ ਨੇ ਇਹ ਵੀ ਕਿਹਾ ਵੱਡੇ ਵੱਡੇ ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਪੂਰੇ ਪੰਜਾਬ ਦੇ ਲੋਕ ਵੀ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਵੇਖਣਾ ਚਾਹੁੰਦੇ ਹਨ।
ਇਹ ਵੀ ਪੜੋ: ਨਵਜੋਤ ਸਿੰਘ ਸਿੱਧੂ ਦਾ ਨਵਾਂ ਟਵੀਟ, ਜਾਣੋ ਕੀ ਕਹੀ ਨਵੀਂ ਗੱਲ !