ETV Bharat / state

ਤਿੰਨ ਮਹੀਨੇ ਬਾਅਦ ਵਤਨ ਪੁੱਜੀ ਹਰਦੀਪ ਸਿੰਘ ਦੀ ਮ੍ਰਿਤਕ ਦੇਹ

author img

By

Published : Jul 22, 2020, 2:37 AM IST

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਾਟੀਵਿੰਡ ਲੇਲ੍ਹ ਦੇ 30 ਸਾਲਾ ਹਰਦੀਪ ਸਿੰਘ ਨਾਲ ਵਾਪਰਿਆ ਹੈ। ਉਸ ਦੀ ਦੀ ਬੀਤੀ 19 ਅਪ੍ਰੈਲ ਨੂੰ ਦੁਬਈ 'ਚ ਅਚਾਨਕ ਮੌਤ ਹੋ ਗਈ ਸੀ। ਉਸ ਦੇ ਮ੍ਰਿਤਕ ਸ਼ਰੀਰ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ.ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾ ਸਦਕਾ ਬੀਤੀ ਅੱਧੀ ਰਾਤ ਨੂੰ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜਾ।

Hardeep Singh's body returned home three months later
ਤਿੰਨ ਮਹੀਨੇ ਬਾਅਦ ਵਤਨ ਪੁੱਜੀ ਹਰਦੀਪ ਸਿੰਘ ਦੀ ਮ੍ਰਿਤਕ ਦੇਹ

ਅੰਮ੍ਰਿਤਸਰ: ਪੰਜਾਬ ਦੇ ਆਮ ਘਰਾਂ ਦੇ ਨੌਜਵਾਨ ਆਪਣੇ ਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਮਿਹਨਤ ਕਰਨ ਖਾੜੀ ਦੇ ਮੁਲਕਾਂ ਦਾ ਰੁਖ ਕਰਦੇ ਹਨ। ਇਸ ਦੌਰਾਨ ਇਨ੍ਹਾਂ ਖਾੜੀ ਦੇ ਮੁਲਕਾਂ ਵਿੱਚ ਕਿਸੇ ਦੁਰਘਟਨਾ ਜਾਂ ਕਿਸੇ ਕਾਰਨ ਕਈ ਨੌਜਵਾਨ ਆਪਣੀ ਜਾਨ ਤੋਂ ਹੱਥ ਧੋਹ ਬੈਠ ਦੇ ਹਨ। ਇਨ੍ਹਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲੈ ਕੇ ਆਉਣ ਲਈ ਵੀ ਪਰਿਵਾਰਾਂ ਨੂੰ ਬਾਅਦ 'ਚ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਦਾ ਹੈ। ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਸਰਬੱਤ ਦਾ ਭਾਲ ਚੈਰੀਟੇਬਲ ਟਰੱਸ ਦੇ ਮੁਖੀ ਐੱਸਪੀ ਸਿੰਘ ਓਬਰਾਏ ਅੱਗੇ ਆਉਂਦੇ ਹਨ।

ਇਸੇ ਤਰ੍ਹਾਂ ਦਾ ਹੀ ਭਾਣਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਾਟੀਵਿੰਡ ਲੇਲ੍ਹ ਦੇ 30 ਸਾਲਾ ਹਰਦੀਪ ਸਿੰਘ ਨਾਲ ਵਾਪਰਿਆ ਹੈ। ਉਸ ਦੀ ਦੀ ਬੀਤੀ 19 ਅਪ੍ਰੈਲ ਨੂੰ ਦੁਬਈ 'ਚ ਅਚਾਨਕ ਮੌਤ ਹੋ ਗਈ ਸੀ। ਉਸ ਦੇ ਮ੍ਰਿਤਕ ਸ਼ਰੀਰ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ.ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾ ਸਦਕਾ ਬੀਤੀ ਅੱਧੀ ਰਾਤ ਨੂੰ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜਾ।

ਮ੍ਰਿਤਕ ਹਰਦੀਪ ਸਿੰਘ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ ਪੀ ਸਿੰਘ ਓਬਰਾਏ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਾਟੀਵਿੰਡ ਲੇਲ੍ਹ ਦਾ ਨੌਜਵਾਨ ਹਰਦੀਪ ਸਿੰਘ ਪੁੱਤਰ ਸਵ: ਲੁਕਾ ਸਿੰਘ ਬੀਤੀ 25 ਅਗਸਤ ਨੂੰ ਕਰਜ਼ਾ ਚੁੱਕ ਕੇ ਆਪਣੇ ਪਰਿਵਾਰ ਦੀ ਬਿਹਤਰੀ ਲਈ ਦੁਬਈ ਮਜ਼ਦੂਰੀ ਕਰਨ ਵਾਸਤੇ ਗਿਆ ਸੀ ਪਰ ਕੁਝ ਸਮਾਂ ਬਿਮਾਰ ਰਹਿਣ ਪਿੱਛੋਂ ਬੀਤੀ 19 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ। ਜਦੋਂ ਹਰਦੀਪ ਦੇ ਪਰਿਵਾਰ ਨੂੰ ਆਪਣੇ 'ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਆਪਣੀ ਗਰੀਬੀ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਹਰਦੀਪ ਦੀ ਮ੍ਰਿਤਕ ਦੇ ਵਾਪਸ ਭਾਰਤ ਲੈ ਕੇ ਆਉਣ ਕਿਹਾ ਸੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਹਰਦੀਪ ਦਾ ਮ੍ਰਿਤਕ ਸ਼ਰੀਰ ਨੂੰ ਭੇਜਣ ਲਈ ਤੁਰੰਤ ਯਤਨ ਸ਼ੁਰੂ ਕਰ ਦਿੱਤੇ ਸਨ ਪਰ ਕਰੋਨਾ ਮਹਾਂਮਾਰੀ ਕਾਰਨ ਬੰਦ ਹੋਈਆਂ ਉਡਾਣਾਂ ਮੁੜ ਚਾਲੂ ਹੋਣ ਕਰਕੇ ਬੀਤੀ ਰਾਤ ਮ੍ਰਿਤਕ ਦੇਹ ਭਾਰਤ ਪਹੁੰਚੀ ਹੈ।ਡਾ: ਓਬਰਾਏ ਨੇ ਦੱਸਿਆ ਕਿ ਉਨ੍ਹਾਂ ਟਰੱਸਟ ਦੀ ਅੰਮ੍ਰਿਤਸਰ ਟੀਮ ਨੂੰ ਅਪ੍ਰੈਲ ਮਹੀਨੇ ਅੰਦਰ ਹੀ ਮ੍ਰਿਤਕ ਦੇ ਪਿੰਡ ਭੇਜ ਕੇ ਉਸ ਦੇ ਪਰਿਵਾਰ ਦੀ ਆਰਥਿਕ ਸਥਿਤੀ ਜਾਨਣ ਉਪਰੰਤ ਪੀੜਤ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਲਾਹੁਣ ਤੋਂ ਇਲਾਵਾ ਮ੍ਰਿਤਕ ਦੀ ਪਤਨੀ ਨੂੰ ਉਸ ਦੇ ਬੱਚਿਆਂ ਦੇ ਪਾਲਣ ਪੋਸ਼ਣ ਲਈ ਟਰੱਸਟ ਵੱਲੋਂ ਪਹਿਲਾਂ ਤੋਂ ਹੀ 3 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।ਇਸ ਦੌਰਾਨ ਮ੍ਰਿਤਕ ਦੇ ਭਰਾ ਸਰਬਜੀਤ ਸਿੰ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਹਰਦੀਪ ਦੀ ਮ੍ਰਿਤਕ ਦੇਹ ਲੈ ਕੇ ਆਉਣ ਦੇ ਨਾਲ-ਨਾਲ ਪਰਿਵਾਰ ਦਾ ਕਰਜ਼ਾ ਲਾਹੁਣ ਤੇ ਉਸ ਦੀ ਪਤਨੀ ਦੀ ਮਹੀਨੇਵਾਰ ਪੈਨਸ਼ਨ ਦੇਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਧੰਨਵਾਦ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.