ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਉੱਤੇ ਸਰਕਾਰ ਨੂੰ ਘੇਰਿਆ। ਕਮੇਟੀ ਦੇ ਪ੍ਰਧਾਨ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣਾ ਸਾਜਿਸ਼ ਕਰਾਰ ਦਿੱਤਾ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਵਿਖੇ ਇੱਕ ਸਮਾਗਮ ਵਿੱਚ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 180 ਦਿਨਾਂ ਦੇ ਵਿੱਚ 91 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਹ ਇੱਕ ਤੈਅ ਤਰੀਕੇ ਨਾਲ ਕੀਤੀ ਗਈ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕਿਧਰੇ ਰਾਮ ਰਹੀਮ ਦੀ ਉਮਰ ਕੈਦ ਨੂੰ ਤਿੰਨ ਸਾਲ ਵਿੱਚ ਹੀ ਖਤਮ ਨਾ ਕਰ ਦਿੱਤੀ ਜਾਵੇ।
ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਬੰਦੀ ਸਿੰਘਾਂ ਨੂੰ ਸਰਕਾਰ ਵੱਲੋਂ ਰਿਹਾਈ ਨਹੀਂ ਦਿੱਤੀ ਜਾ ਰਹੀ ਹੈ ਪਰ ਡੇਰਾ ਮੁਖੀ ਨੂੰ ਪੈਰੋਲ ਦਿੱਤੀ ਜਾ ਰਹੀ ਹੈ। ਇਹ ਸਿੱਖਾਂ ਦੇ ਨਾਲ ਪੱਖਪਾਤ ਹੋ ਰਿਹਾ ਹੈ। ਕਈ ਵਾਰ ਇਨਸਾਫ ਨਾ ਮਿਲਣ ’ਤੇ ਸੰਘਰਸ਼ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨ ਦਾ ਚੋਣ ਅੱਗੇ ਕਰਨ ਉੱਤੇ ਉਨ੍ਹਾਂ ਨੇ ਕਿਹਾ ਕਿ ਸਾਰਿਆਂ ਨੂੰ ਆਪਣੀ ਗੱਲ ਕਰਨ ਦਾ ਅਧਿਕਾਰ ਹੈ ਪਰ ਇਹ ਪਾਰਟੀ ਦਾ ਫੈਸਲਾ ਹੈ ਅਤੇ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ।
ਦੱਸ ਦਈਏ ਕਿ ਧਰਮ ਪ੍ਰਚਾਰ ਕਮੇਟੀ ਦੁਆਰਾ ਹਰ ਹਲਕੇ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਅੰਮ੍ਰਿਤਸਰ ਵਿਖੇ ਇਹ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਪਹੁੰਚੇ ਸੀ।
ਇਹ ਵੀ ਪੜੋ: ਸੀਐੱਮ ਮਾਨ ਅਤੇ ਪੰਜਾਬ ਦੇ ਗਵਰਨਰ ਵਿਚਾਲੇ ਤਕਰਾਰ ਜਾਰੀ, ਦੋਵਾਂ ਵਿਚਾਲੇ ਚਿੱਠੀਆਂ ਨੂੰ ਲੈਕੇ ਸ਼ੁਰੂ ਹੋਇਆ ਨਵਾਂ ਵਿਵਾਦ