ਅੰਮ੍ਰਿਤਸਰ:ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਦਾਣਾ ਮੰਡੀ ਅਜਨਾਲਾ ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ ਉਨ੍ਹਾ ਕਿਹਾ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਤੇ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ
ਵਿਧਾਇਕ ਅਜਨਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਤੇ ਐਫਸੀਆਈ ਰਾਹੀਂ ਖਰੀਦੀ ਗਈ ਕਣਕ ਨੂੰ ਰੱਦ ਕਰਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਪਰ ਸਰਕਾਰ ਵੱਲੋਂ ਕਣਕ ਦੀ ਸੁਚੱਜੀ ਖ਼ਰੀਦ ਲਈ ਪੂਰੇ ਸੂਬੇ ਵਿਚ ਯੋਜਨਾਬੱਧ ਢੰਗ ਸਾਰੇ ਪ੍ਰਬੰਧ ਕੀਤੇ ਗਏਹਨ।
ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਖਰੀਦਣ ਲਈ ਪੰਜਾਬ ਦੀਆਂ ਸਾਰੀਆਂ ਮੰਡੀਆਂ ’ਚ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ ਤੇ ਕਿਸਾਨਾਂ ਦੀ ਖਰੀਦੀ ਫਸਲ ਦਾ ਭੁਗਤਾਣ ਵੀ ਸਮੇਂ ਸਿਰ ਕੀਤਾ ਜਾਵੇਗਾ।