ETV Bharat / state

ਹਰਸਿਮਰਤ ਬਾਦਲ ਨੇ CM ਚੰਨੀ ਤੇ ਕੇਜਰੀਵਾਲ ਨੂੰ ਲਾਏ ਰਗੜੇ

ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈ ਕੇ ਸਿਆਸੀ ਪਾਰਟੀਆਂ ਇੱਕ ਦੂਜੇ ’ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਹਰਸਿਮਰਤ ਬਾਦਲ ਨੇ ਸੀਐਮ ਚੰਨੀ ਤੇ ਅਰਵਿੰਦ ਕੇਜਰੀਵਾਲ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਵਾਂ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਉੱਥੇ ਹੀ ਸੀਐਮ ਚੰਨੀ ਨੂੰ ਐਲਾਨਜੀਤ ਕਿਹਾ ਹੈ।

CM ਚੰਨੀ ਤੇ ਕੇਜਰੀਵਾਲ ਨੂੰ ਲਾਏ ਰਗੜੇ
CM ਚੰਨੀ ਤੇ ਕੇਜਰੀਵਾਲ ਨੂੰ ਲਾਏ ਰਗੜੇ
author img

By

Published : Dec 15, 2021, 12:01 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਚੰਨੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਸੂਬਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਚੰਨੀ ਸਰਕਾਰ ਸਿਰਫ ਐਲਾਨ ਹੀ ਕਰ ਰਹੀ ਹੈ ਜ਼ਮੀਨੀ ਹਕੀਕਤ ਕੁਝ ਨਹੀਂ ਕਰ ਰਹੀ। ਉਨ੍ਹਾਂ ਮਜ਼ਾਕੀਏ ਲਿਹਜੇ ਦੇ ਵਿੱਚ ਸੀਐਮ ਨੂੰ ਐਲਾਨਜੀਤ ਵੀ ਕਿਹਾ ਹੈ।

CM ਚੰਨੀ ਤੇ ਕੇਜਰੀਵਾਲ ਨੂੰ ਲਾਏ ਰਗੜੇ

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਹੁੰਦੀਆਂ ਹਨ ਅਰਵਿੰਦ ਕੇਜਰੀਵਾਲ ਉਦੋਂ ਹੀ ਉਸ ਸੂਬੇ ਵਿੱਚ ਚਲੇ ਜਾਂਦੇ ਹਨ ਅਤੇ ਉੱਥੇ ਜਾ ਕੇ ਵੱਡੀਆਂ-ਵੱਡੀਆਂ ਗਰੰਟੀਆਂ ਵੀ ਦਿੰਦੇ ਹਨ। ਉੁਨ੍ਹਾਂ ਕੇਜਰੀਵਾਲ ਖਿਲਾਫ਼ ਭੜਾਸ ਕੱਢਦੇ ਹੋਏ ਕਿਹਾ ਜੇ ਉਨ੍ਹਾਂ ਨੂੰ ਦੂਸਰੇ ਸੂਬਿਆਂ ’ਚ ਗਰੰਟੀਆਂ ਦੇਣ ਦਾ ਚਾਅ ਹੈ । ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪਹਿਲਾਂ ਇਹ ਗਰੰਟੀਆਂ ਆਪਣੇ ਦਿੱਲੀ ਵਿੱਚ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 2017 ’ਚ ਆਮ ਆਦਮੀ ਪਾਰਟੀ ਦੇ ਜਿੱਤੇ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਬੀ ਟੀਮ ਹੈ। ਹਰਸਿਮਰਤ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਗੁੰਮਰਾਹ ਕਰਨ ਆਏ ਹਨ।

ਇਹ ਵੀ ਪੜ੍ਹੋ: Assembly Election 2022: ਜਾਖੜ ਵੱਲੋਂ ਸੱਦੀ ਗਈ ਪ੍ਰਚਾਰ ਕਮੇਟੀ ਦੀ ਬੈਠਕ, ਸਿੱਧੂ-ਚੰਨੀ ਹੋਏ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.