ਅੰਮ੍ਰਿਤਸਰ: ਸਿਵਲ ਸਰਜਨ ਅਤੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ (Deputy CM) ਓਮ ਪ੍ਰਕਾਸ਼ ਸੋਨੀ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਖ਼ਰਾਬ ਮਿਠਾਈ ਬਣਾਉਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਲੜੀ ਦੇ ਤਹਿਤ ਅੱਜ ਅੰਮ੍ਰਿਤਸਰ ਦੇ ਮੂਧਲ ਪਿੰਡ ਵਿਚ ਸਿਵਲ ਸਰਜਨ (Civil Surgeon)ਟੀਮ ਵੱਲੋਂ ਨਾਮੀ ਮਿਠਾਈ ਦੀ ਦੁਕਾਨ ਦੇ ਉੱਤੇ ਛਾਪੇਮਾਰੀ ਕੀਤੀ ਗਈ। ਜਿੱਥੇ ਉਨ੍ਹਾਂ ਨੂੰ ਭਾਰੀ ਮਾਤਰਾ ਵਿੱਚ ਖ਼ਰਾਬ ਖੋਇਆ ਬਰਾਮਦ ਹੋਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੈਂਪਲ ਭਰ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਹੀ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਗਗਨ ਦਾ ਕਹਿਣਾ ਹੈ ਕਿ ਭਾਰੀ ਮਾਤਰਾ ਵਿੱਚ ਖ਼ਰਾਬ ਖੋਇਆ ਬਰਾਮਦ ਕੀਤਾ ਗਿਆ। ਸਿਵਲ ਸਰਜਨ ਅਧਿਕਾਰੀ ਦੇ ਮੁਤਾਬਕ ਇਨ੍ਹਾਂ ਦੀ ਲਗਾਤਾਰ ਹੀ ਸ਼ਿਕਾਇਤ ਆ ਰਹੀ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਸਿਵਲ ਸਰਜਨ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਇੱਥੇ ਆ ਕੇ ਜਾਂਚ ਕੀਤੀ ਜਾਵੇ।
ਉਨ੍ਹਾਂ ਨੇ ਕਿਹਾ ਕਿ ਅਸੀਂ ਖੋਏ ਨੂੰ ਸੀਲ ਕਰ ਦਿੱਤਾ ਹੈ ਅਤੇ ਸੈਂਪਲ ਭਰ ਦਿੱਤੇ ਹਨ ਅਤੇ ਰਿਪੋਰਟਾਂ ਤੋਂ ਬਾਅਦ ਹੀ ਇਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉੱਥੇ ਉਨ੍ਹਾਂ ਨੇ ਬਾਕੀ ਦੁਕਾਨਦਾਰਾਂ ਨੂੰ ਵੀ ਸੁਚੇਤ ਕਰਦੇ ਹੋਏ ਕਿਹਾ ਕਿ ਜੋ ਵੀ ਖ਼ਰਾਬ ਹੋ ਮਿਠਾਈ ਵੇਚੇਗਾ ਉਸ ਖ਼ਿਲਾਫ਼ ਇਸੇ ਤਰ੍ਹਾਂ ਹੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:ਕਾਗਜ਼ ਦੇ ਇੱਕ ਟੁਕੜੇ ਦੀ ਵਜ੍ਹਾ ਕਾਰਨ ਪਾਕਿਸਤਾਨ ਨਹੀਂ ਜਾ ਸਕਿਆ 'ਬਾਰਡਰ', ਲੋਕ ਕਰ ਰਹੇ ਮਦਦ