ETV Bharat / state

Drugs From Kashmir: ਭਾਰਤ 'ਚ ਕਸ਼ਮੀਰ ਤੋਂ ਹੋ ਰਹੀ ਹੈ ਹੈਰੋਇਨ ਦੀ ਤਸਕਰੀ, ਡੀਆਈਜੀ ਬਾਰਡਰ ਰੇਂਜ ਨੇ ਕੀਤੇ ਵੱਡੇ ਖੁਲਾਸੇ - Punjab Police biggest heroin seizure

ਪੰਜਾਬ ਵਿੱਚ ਪਹਿਲਾਂ ਪਾਕਿਸਤਾਨ ਤੋਂ ਨਸ਼ੇ ਦੀ ਸਪਲਾਈ ਕਾਰਨ ਸੁਰੱਖਿਆ ਤੇਜ ਹੈ ਅਤੇ ਨਾਲ ਹੀ ਮੁਸਤੈਦੀ ਵਧਾਈ ਹੈ। ਉਥੇ ਹੀ, ਹੁਣ ਕਸ਼ਮੀਰ ਤੋਂ ਹੈਰੋਇਨ ਦੀ ਸਪਲਾਈ ਦੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਪੁਲਿਸ ਅਧਿਕਾਰੀਆਂ ਵੱਲੋਂ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ।

Heroin is being trafficked from Kashmir in India, DIG Border Range made big revelations in press confrenss
ਭਾਰਤ 'ਚ ਕਸ਼ਮੀਰ ਤੋਂ ਹੋ ਰਹੀ ਹੈ ਹੈਰੋਇਨ ਦੀ ਤਸਕਰੀ, ਡੀਆਈਜੀ ਬਾਰਡਰ ਰੇਂਜ ਨੇ ਕੀਤੇ ਵੱਡੇ ਖੁਲਾਸੇ
author img

By

Published : Aug 10, 2023, 2:03 PM IST

ਭਾਰਤ 'ਚ ਕਸ਼ਮੀਰ ਤੋਂ ਹੋ ਰਹੀ ਹੈ ਹੈਰੋਇਨ ਦੀ ਤਸਕਰੀ, ਡੀਆਈਜੀ ਬਾਰਡਰ ਰੇਂਜ ਨੇ ਕੀਤੇ ਵੱਡੇ ਖੁਲਾਸੇ

ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖਤੀ ਦੇ ਚਲਦਿਆਂ ਲਗਾਤਾਰ ਨਸ਼ੇ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਵੀ ਹੱਥ ਲੱਗ ਰਹੀ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਬਾਰਡਰ ਰੇਂਜ ਡੀ.ਆਈ.ਜੀ.ਨਰਿੰਦਰ ਭਾਰਗਵ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਇਕ ਤਫ਼ਤੀਸ਼ ਦੌਰਾਨ 27 ਜੁਲਾਈ ਨੂੰ ਜੰਮੂ ਕਸ਼ਮੀਰ ਦੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਪੜਤਾਲ ਵਿੱਚ ਸਾਹਮਣੇ ਆਇਆ ਕਿ ਇਹ ਮੁਲਜ਼ਮ ਹਥਿਆਰਾਂ ਦੀ ਤਸਕਰੀ ਦੇ ਨਾਲ ਨਾਲ ਹੈਰੋਇਨ ਦੀ ਵੀ ਤਸਕਰੀ ਕਰਦੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 11 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਮਾਮਲੇ 'ਚ ਇੱਕ ਮੋਗਾ ਦਾ ਵਿਅਕਤੀ ਵੀ ਸ਼ਾਮਲ ਹੈ, ਜੋ ਅਮਰੀਕਾ ਦਾ ਰਹਿਣ ਵਾਲਾ ਹੈ। ਉਹ ਇਨ੍ਹਾਂ ਮੁਲਜ਼ਮਾਂ ਦੇ ਨਾਲ ਰਲ ਕੇ ਨਸ਼ੇ ਦੀ ਤਸਕਰੀ ਕਰਦੇ ਸਨ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੁੱਛਗਿੱਛ ਜਾਰੀ ਹੈ ਅਤੇ ਪੁੱਛਗਿਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਕਸ਼ਮੀਰ ਤੋਂ ਹੋ ਰਹੀ ਨਸ਼ੇ ਦੀ ਸਪਲਾਈ : ਡੀਆਈਜੀ ਨੇ ਦੱਸਿਆ ਕਿ ਪਿਛਲੇ ਦਿਨੀਂ 18 ਕਿਲੋ ਹੈਰੋਇਨ ਵੀ ਸਪਲਾਈ ਕੀਤੀ ਗਈ, ਪਰ ਇਨ੍ਹਾਂ ਵਲੋਂ ਇੱਸ 'ਚ ਡਰੋਨ ਦੀ ਵਰਤੋਂ ਨਹੀਂ ਕੀਤੀ ਗਈ। ਇਹ ਰਾਹਦਾਰੀ ਦੇ ਤੌਰ ਉੱਤੇ ਹੀ ਨਸ਼ੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ 2-3 ਮਹੀਨਿਆਂ ਤੋਂ ਪਾਕਿਸਤਾਨ ਤੋਂ ਆ ਰਹੇ ਸਮਾਨ ਵਿਚ ਵੱਧ ਤੋਂ ਵੱਧ ਨਸ਼ਾ ਸਪਲਾਈ ਕੀਤਾ ਜਾਂਦਾ ਸੀ। ਨਰਿੰਦਰ ਭਾਰਗਵ ਨੇ ਦੱਸਿਆ ਕਿ ਇਹ ਪੰਜ ਨੌਜਵਾਨ ਕਸ਼ਮੀਰ ਦੇ ਉੜੀ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਕਸ਼ਮੀਰ ਤੋਂ ਲਗਾਤਾਰ ਹੈਰੋਇਨ ਭੇਜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਪਾਕਿਸਤਾਨ ਤੋਂ ਨਸ਼ੇ ਦੀ ਤਸਕਰੀ ਉਤੇ ਠੱਲ੍ਹ ਨਹੀਂ ਪੈ ਰਹੀ ਅਤੇ ਹੁਣ ਕਸ਼ਮੀਰ ਤੋਂ ਵੀ ਹੈਰੋਇਨ ਦੀ ਤਸਕਰੀ ਦਾ ਖੁਲਾਸਾ ਹੋਣ ਤੋਂ ਬਾਅਦ ਚਿੰਤਾ ਵਧੀ ਹੈ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਗਿਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖ਼ੁਲਾਸੇ ਹੋ ਸਕਦੇ ਹਨ ਕਿ ਇਨ੍ਹਾਂ ਦੀ ਹੈਰੋਇਨ ਤਸਕਰੀ ਵਿੱਚ ਕੀ ਭੂਮਿਕਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਪੰਜਾਬ ਪੁਲਿਸ ਨੇ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਸੀ ਇਹ ਹੈਰੋਇਨ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਸੀ ਜਿਸ ਨੂੰ ਪੁਲਿਸ ਨੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ। ਇਹ ਖੇਪ ਦੋ ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ। ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 339 ਕਰੋੜ ਰੁਪਏ ਦੱਸੀ ਗਈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ।

ETV Bharat Logo

Copyright © 2025 Ushodaya Enterprises Pvt. Ltd., All Rights Reserved.