ਅੰਮ੍ਰਿਤਸਰ: ਆਉਣ ਵਾਲੇ ਦਿਨਾਂ ਵਿੱਚ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਹਿਮਾਚਲ ਵਿਚ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਂਦਿਆਂ ਨਜ਼ਰ ਆ ਰਹੀਆਂ ਹਨ। ਉੱਥੇ ਹੀ ਗੱਲ ਜੇਕਰ ਦਿੱਲੀ ਤੋਂ ਬਾਅਦ ਪੰਜਾਬ ਦੀ ਕਰੀਏ ਤਾਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਝਾੜੂ ਲਹਿਰਾਉਣ ਵਾਲੀ ਆਮ ਆਦਮੀ ਪਾਰਟੀ ਵੀ ਇਸ ਵਾਰ ਹਿਮਾਚਲ ਵਿੱਚ ਆਪਣੀ ਕਿਸਮਤ ਅਜਮਾਉਣ ਦੀ ਤਿਆਰੀ ਵਿੱਚ ਹੈ।
ਚੋਣਾਂ ਨੇੜੇ ਆਉਣ ਸਾਰ ਜਿੱਥੇ ਰਾਜਨੀਤਿਕ ਲੀਡਰ ਲੋਕਾਂ ਵਿਚ ਪਹੁੰਚ ਕਰ ਰਹੇ ਹਨ ਅਤੇ ਉੱਥੇ ਹੀ ਉਨ੍ਹਾਂ ਵੱਲੋਂ ਹੁਣ ਡੇਰਿਆਂ ਤੋਂ ਅਸ਼ੀਰਵਾਦ ਲੈਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਦੇਸ਼ ਦੁਨੀਆ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚ ਵੱਡਾ ਰਸੂਖ ਰੱਖਣ ਵਾਲੇ ਡੇਰਾ ਬਿਆਸ ਤੋਂ ਵੀ ਸ਼ਾਇਦ ਅਸ਼ੀਰਵਾਦ ਲੈਣ ਦੀ ਤਿਆਰੀ ਹੈ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੁਪਹਿਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਆਉਣ ਦੇ ਚਰਚੇ ਹਨ। ਜਾਣਕਾਰੀ ਅਨੁਸਾਰ ਉਹ ਕਰੀਬ ਪੌਣੇ ਤਿੰਨ ਵਜੇ ਡੇਰਾ ਬਿਆਸ ਪੁੱਜਣਗੇ। ਹਾਲਾਂਕਿ ਇਸ ਖ਼ਬਰ ਦੇ ਸਾਹਮਣੇ ਆਉਣ ਨਾਲ ਸਿਆਸੀ ਗਲਿਆਰਿਆਂ ਵਿਚ ਵੱਡੀ ਚਰਚਾ ਛਿੜੀ ਹੋਈ ਹੈ ਪਰ ਇੱਥੇ ਸਾਫ ਕੀਤਾ ਗਿਆ ਹੈ ਕਿ ਡੇਰਾ ਬਿਆਸ ਕਦੇ ਵੀ ਸਿੱਧੇ ਤੌਰ ਤੇ ਕਿਸੇ ਵੀ ਸਿਆਸੀ ਪਾਰਟੀ ਦੇ ਸਮਰਥਨ ਨਹੀਂ ਕਰਦਾ ਹੈ।
ਇਹ ਵੀ ਪੜੋ: ਐੱਸਜੀਪੀਸੀ ਪ੍ਰਧਾਨ ਨੇ ਹਰਿਆਣਾ ਸਰਕਾਰ ਖ਼ਿਲਾਫ਼ ਕੱਢੀ ਭੜਾਸ, ਕਿਹਾ ਗੁਰੂਘਰਾਂ ਉੱਤੇ ਕਬਜ਼ਾ ਕਰਨਾ ਚਾਹੁੰਦੀ ਹੈ ਭਾਜਪਾ