ਅੰਮ੍ਰਿਤਸਰ: ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਆਏ ਦਿਨ ਕੋਈ ਨਵਾਂ ਵਿਵਾਦ ਪੈਦਾ ਕਰਦੇ ਰਹਿੰਦੇ ਹਨ। ਇੱਕ ਨਵਾਂ ਮਾਮਲਾ ਪੰਜਾਬੀ ਗਾਇਕਾਂ ਜਸਵਿੰਦਰ ਬਰਾੜ ਨਾਲ ਜੁੜਿਆ ਹੋਇਆ ਸਾਮਣੇ ਆਇਆ ਹੈ, ਜਿਸ ਵਿੱਚ ਪੰਜਾਬੀ ਸਿੰਗਰ ਜਸਵਿੰਦਰ ਬਰਾੜ ਵੱਲੋਂ ਇੱਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਸ਼੍ਰੀ ਰਾਮ ਚੰਦਰ ਜੀ ਦੇ ਪਿਤਾ ਦਸ਼ਰਥ ਜੀ ਬਾਰੇ ਬਹੁਤ ਭੱਦੀ ਅਤੇ ਮਨਘੜ੍ਹਤ ਸ਼ਬਦਾਵਲੀ ਵਰਤੀ ਗਈ ਹੈ।
ਜਿਸ ਦਾ ਭਗਵਾਨ ਵਾਲਮੀਕੀ ਵੀਰ ਸੈਨਾ, ਵਿਸ਼ਵ ਹਿੰਦੂ ਪ੍ਰੀਸ਼ਦ, ਭਗਵਾਨ ਵਾਲਮੀਕਿ ਸ਼ਕਤੀ ਦਲ,ਐਂਟੀ ਕ੍ਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ ਦੇ ਅਹੁਦੇਦਾਰ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਜਿਸ ਦੇ ਰੋਸ ਵੱਜੋਂ ਉਕਤ ਜਥੇਬੰਦੀਆਂ ਦਾ ਇੱਕ ਵਫਦ ਅੰਮ੍ਰਿਤਸਰ ਦੇ ਡੀਸੀਪੀ ਲਾਅ ਐਂਡ ਆਰਡਰ ਨੂੰ ਮਿਲਿਆ ਅਤੇ ਉਕਤ ਗਾਇਕਾ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਕਾਰਵਾਈ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਕ ਸਾਂਝੇ ਪ੍ਰੈੱਸ ਵਾਰਤਾ ਦੌਰਾਨ ਅਹੁਦੇਦਾਰ ਨੇ ਦੱਸਿਆ ਕਿ ਪੰਜਾਬੀ ਸਿੰਗਰ ਜਸਵਿੰਦਰ ਬਰਾੜ ਵੱਲੋਂ ਇੱਕ ਨਿੱਜੀ ਚੈੱਨਲ ਨਾਲ ਇੰਟਰਵਿਊ ਦੌਰਾਨ ਸ਼੍ਰੀ ਰਾਮ ਚੰਦਰ ਜੀ ਦੇ ਪਿਤਾ ਦਸ਼ਰਥ ਜੀ ਬਾਰੇ ਬਹੁਤ ਭੱਦੀ ਅਤੇ ਮਨਘੜ੍ਹਤ ਸ਼ਬਦਾਵਲੀ ਵਰਤੀ ਹੈ। ਜੋ ਕਿ ਭਗਵਾਨ ਵਾਲਮੀਕਿ ਰਮਾਇਣ ਦੇ ਉਲਟ ਹੈ।
ਉਨ੍ਹਾਂ ਕਿਹਾ ਕਿ ਇਹ ਪਵਿੱਤਰ ਗ੍ਰੰਥ ਰਮਾਇਣ ਦਾ ਅਪਮਾਨ ਹੈ। ਜਿਸ ਨਾਲ ਪੂਰੇ ਵਿਸ਼ਵ ਵਿੱਚ ਵੱਸਦੇ ਸਨਾਤਨ ਧਰਮ ਅਤੇ ਰਮਾਇਣ ਵਿੱਚ ਆਸਥਾ ਰੱਖਣ ਵਾਲਿਆਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਸਮਾਜ ਵਿਚ ਗੁੱਸੇ ਦੀ ਲਹਿਰ ਫੈਲ ਗਈ ਹੈ। ਇਹ ਇੱਕ ਬਹੁਤ ਵੱਡੀ ਸਾਜਿਸ਼ ਤਹਿਤ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਪਾਵਨ ਗ੍ਰੰਥ ਰਮਾਇਣ ਅਤੇ ਮਹਾਂਪੁਰਖਾ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਅਸੀਂ ਸਰਕਾਰ ਅਤੇ ਪ੍ਰਸ਼ਾਸਨ ਕੋਲ ਮੰਗ ਕਰਦੇ ਹਾ ਕਿ ਗਾਇਕ ਜਸਵਿੰਦਰ ਬਰਾੜ ਉਤੇ ਧਾਰਮਿਕ ਭਾਵਨਾਵਾ ਨੂੰ ਠੇਸ ਪਹੁੰਚਾਉਣ ਦਾ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾ ਸਮਾਜ ਨੂੰ ਸਘੰਰਸ਼ ਦਾ ਰਸਤਾ ਅਪਨਾਉਣ ਪਵੇਗਾ ਜਿਸ ਦੀ ਜ਼ਿੰਮੇਦਾਰੀ ਪ੍ਰਸ਼ਾਸਨ ਦੀ ਹੋਵੇਗੀ।
ਇਹ ਵੀ ਪੜ੍ਹੋ: ਪੋਸਟਾਂ ਘਟਾਉਣ ਦੇ ਵਿਰੋਧ ਵਿੱਚ ਪਟਵਾਰੀਆਂ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ