ਅੰਮ੍ਰਿਤਸਰ: ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਨਵਨੀਤ ਸਿੰਘ ਡਿਬਡਿਬਾ ਅਤੇ ਹੋਰ ਸ਼ਹੀਦਾਂ ਦਾ ਸ਼ਰਧਾਂਜਲੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਸਮਾਰੋਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਖਸ਼ ਸਿੰਘ ਦੀ ਯਾਦ ਵਿੱਚ ਬਣੇ ਗੁਰਦਵਾਰਾ ਸਾਹਿਬ ਵਿਖੇ ਕਰਵਾਇਆ ਗਿਆ।
ਇਸ ਮੌਕੋ ਪ੍ਰਬੰਧਕਾਂ ਵੱਲੋਂ ਸ਼ਹੀਦ ਨਵਨੀਤ ਸਿੰਘ ਡਿਬਡਿਬਾ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਅਤੇ ਹੋਰ ਸ਼ਹੀਦ ਪਰਿਵਾਰਾਂ ਦੇ ਮੈਬਰਾਂ ਨੂੰ ਜਿਥੇ ਸਨਮਾਨਿਤ ਕੀਤਾ ਗਿਆ ਉਥੇ ਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਅਤੇ ਹਰਦੀਪ ਸਿੰਘ ਡਿਬਡਿਬਾ ਨੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ 26 ਜਨਵਰੀ ਨੂੰ ਹੋਈ ਹਿੰਸਾ ਨੇ ਕਿਸਾਨੀ ਸੰਘਰਸ਼ ਨੂੰ ਢਾਹਾਂ ਲਾਉਣ ਦਾ ਜੋ ਕੰਮ ਕੀਤਾ ਹੈ ਉਸ ਨੇ ਕਿਸਾਨੀ ਅੰਦੋਲਨ ਨੂੰ ਕਾਫੀ ਪਿੱਛੇ ਲਿਆਂਦਾ ਜਿਸ ਕਾਰਨ ਕਿਸਾਨੀ ਅੰਦੋਲਨ ਵਿੱਚ ਨਵਾਂ ਉਤਸ਼ਾਹ ਭਰਨ ਅਤੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਇਕ ਮੰਚ 'ਤੇ ਇੱਕਠਾ ਹੋਣ ਦੀ ਲੋੜ ਹੈ।
ਇਸੇ ਲਈ ਨੌਜਵਾਨਾਂ 'ਚ ਜੋਸ਼ ਭਰਨ ਸਬੰਧੀ ਮੋਗੇ ਤੋਂ ਦਿੱਲੀ ਸਿੰਘੂ ਬਾਰਡਰ 'ਤੇ ਜਾਣ ਲਈ "ਕਿਸਾਨ ਨੌਜਵਾਨ ਇੱਕਜੁਟਤਾ ਮਾਰਚ" ਕੱਢਿਆ ਜਾ ਰਿਹਾ ਹੈ ਜਿਸਦੇ ਚਲਦੇ ਉਨ੍ਹਾਂ ਨੌਜਵਾਨਾਂ ਅਤੇ ਕਿਸਾਨਾਂ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ ਹੈ।