ਅੰਮ੍ਰਿਤਸਰ: ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿਹਾਤੀ ਪੁਲਿਸ ਦੀਆਂ ਵੱਖ ਵੱਖ ਟੀਮਾਂ ਵਲੋਂ ਜੁਰਮ ਕਰਨ ਵਾਲੇ ਮੁਲਜਮਾਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪੁਲਿਸ ਦੀਆਂ ਟੀਮਾਂ ਬਣਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਸਐਸਪੀ ਦਿਹਾਤੀ ਨੇ ਦੱਸਿਆ ਕਿ ਥਾਣਾ ਕੰਬੋਅ ਮੁੱਖ ਅਫਸਰ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਕਤਲ ਮਾਮਲੇ ਵਿੱਚ ਲੋੜੀਂਦੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਕਰਮਜੀਤ ਸਿੰਘ ਉਰਫ ਮੰਨਾ ਪੁੱਤਰ ਸੰਤੋਖ ਸਿੰਘ ਵਾਸੀ ਲੋਹਾਰਕਾ ਖਿਲਾਫ ਥਾਣਾ ਕੰਬੋਅ ਵਿੱਚ ਮੁਕਦਮਾ ਨੰ 44, 23.06.2011, ਜੁਰਮ 302, 148, 149 ਤਹਿਤ ਰਜਿਸਟਰ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਕਰਮਜੀਤ ਸਿੰਘ ਉਰਫ ਮੰਨਾ ਨੂੰ ਮਾਯਯੋਗ ਅਦਾਲਤ ਵਲੋਂ ਪੀ.ਓ ਕਰਾਰ ਦਿੱਤਾ ਗਿਆ ਸੀ, ਸੋ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰ ਅਗਲੀ ਤਫਤੀਸ਼ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।