ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜੋ ਕਿ CCTV ਕੈਮਰੇ ਵਿੱਚ ਕੈਦ ਹੋਇਆ ਹੈ। ਅੰਮ੍ਰਿਤਸਰ ਦੇ ਇਲਾਕੇ ਦੇ ਵਿੱਚ ਕੁੱਝ ਯੂਥ ਅਕਾਲੀ ਦਲ ਦੇ ਨੌਜਵਾਨ ਵੱਲੋਂ ਇੱਕ ਲੜਕੀ ਅਤੇ ਉਸਦੇ ਪਿਤਾ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ।
ਉਸਦੇ ਪਰਿਵਾਰ ਨੇ ਦੋਸ਼ ਲਗਾਏ ਹਨ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਲਗਾਤਾਰ ਹੀ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਲ ਮਾਰ ਕੁਟਾਈ ਵੀ ਕੀਤੀ ਜਾ ਰਹੀ ਹੈ ਇੱਥੋਂ ਤੱਕ ਕਿ ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ ਪਰ ਪਲਿਸ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲੜਕੀ ਦੇ ਪਿਤਾ ਨੇ ਕਿਹਾ ਕਿ ਉਹ ਇੱਕ ਇੰਟਰਨੈਸ਼ਨਲ ਪਲੇਅਰ ਹੈ ਪਰ ਉਸ ਦੀ ਕਿਤੇ ਨਹੀਂ ਸੁਣੀ ਜਾ ਰਹੀ। ਉਹ ਆਪਣੀ ਬੇਟੀ ਨੂੰ ਵੀ ਇੱਕ ਇੰਟਰਨੈਸ਼ਨਲ ਕ੍ਰਿਕਟ ਪਲੇਅਰ ਬਣਾਉਣਾ ਚਾਹੁੰਦਾ ਹੈ। ਜਿਸ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਉਸ ਦੇ ਗੋਡੇ ਉੱਤੇ ਸੱਟ ਲੱਗੀ ਹੈ।
ਉਥੇ ਹੀ ਕ੍ਰਿਕੇਟ ਖਿਡਾਰੀ ਨੇ ਕਿਹਾ ਕਿ ਜੇਕਰ ਉਸ ਨੂੰ ਗੰਭੀਰ ਸੱਟਾਂ ਲੱਗ ਜਾਂਦੀਆਂ ਤਾਂ ਉਸ ਦਾ ਕੈਰੀਅਰ ਖ਼ਤਮ ਹੋ ਸਕਦਾ ਸੀ। ਉਸ ਦਾ ਕਹਿਣਾ ਹੈ ਕਿ ਪੁਲਿਸ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਅਤੇ ਉਹ ਮੰਗ ਕਰਦੀ ਹੈ ਕਿ ਉਨ੍ਹਾਂ ਲੋਕਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।
ਪੁਲਿਸ ਨਾਲ ਗੱਲਬਾਤ ਕਰਨ ਤੇ ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਹੋਇਆ ਉਸਦੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੁਲਿਸ ਵੱਲੋਂ ਕੱਢਿਆ ਫਲੈਗ ਮਾਰਚ ਲੋਕਾਂ ਲਈ ਕਿਉਂ ਬਣਿਆ ਖਿੱਚ ਦਾ ਕੇਂਦਰ ?