ਅੰਮ੍ਰਿਤਸਰ : ਛੇਹਰਟਾ ਰੋਡ ਤੇ ਆਜ਼ਾਦ ਨਗਰ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ (Heavy collision between car and motorcycle) ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ (CCTV) ਵਿੱਚ ਕੈਦ ਹੋ ਗਈ। ਮੌਕੇ 'ਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਉਸ ਦੀ ਪਤਨੀ ਜੋ ਉਸਦੇ ਨਾਲ ਸੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗ ਏ ਜਿਸ ਦੀ ਹਾਲਤ ਬਹੁਤੀ ਗੰਭੀਰ ਦੱਸੀ ਜਾ ਰਹੀ ਹੈ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਾਰ ਚਾਲਕ ਸੀ ਮੌਕੇ ਤੋਂ ਹੀ ਫਰਾਰ ਹੋ ਗਿਆ।
ਇਸ ਮੌਕੇ ਚਸ਼ਮਦੀਦ ਗਵਾਹ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਪ੍ਰਸ਼ਾਸਨ ਦੀ ਨਾਲਾਇਕੀ ਦੇ ਕਾਰਨ ਬਹੁਤ ਵੱਡਾ ਜਿਹੜਾ ਐਕਸੀਡੈਂਟ ਹੋਇਆ ਹੈ। ਇਕ ਪਰਿਵਾਰ ਦਾ ਜੀਅ ਵਿਛੜ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰ ਨੂੰ ਤੇ ਪ੍ਰਸ਼ਾਸਨ ਕਹਿ ਚੁੱਕੇ ਹਾਂ ਕਿ ਇਲਾਕੇ ਵਿੱਚ ਸਪੀਡ ਬਰੇਕਰ ਬਣਾਏ ਜਾਣ ਪਰ ਕਿਸੇ ਦੀ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਜਿਸ ਦੇ ਚੱਲਦੇ ਅੱਜ ਵੱਡਾ ਭਿਆਨਕ ਹਾਦਸਾ ਹੋ ਗਿਆ।
ਉਨ੍ਹਾਂ ਕਿਹਾ ਕਿ ਕਾਰ ਬਹੁਤ ਤੇਜ਼ ਰਫਤਾਰ ਵਿੱਚ ਸੀ ਜੋ ਕਿ ਮੋਟਰਸਾਈਕਲ 'ਤੇ ਪਤੀ ਪਤਨੀ ਆ ਰਹੇ ਸਨ ਉਨ੍ਹਾਂ ਵਿੱਚ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਉਨ੍ਹਾਂ ਨੂੰ ਘਸੀਟਦਾ ਲੈ ਗਿਆ। ਜਿਸ ਦੇ ਚੱਲਦੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਥੇ ਹੀ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਰ ਚਾਲਕ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੱਲੋਂ ਆ ਰਿਹਾ ਸੀ 'ਤੇ ਮੋਟਰਸਾਈਕਲ ਤੇ ਸਵਾਰ ਪਤੀ ਪਤਨੀ ਜੋ ਕਿ ਜੰਡਿਆਲਾ ਦੇ ਰਹਿਣ ਵਾਲੇ ਹਨ। ਆਪਣੇ ਕਿਸੇ ਰਿਸ਼ਤੇਦਾਰ ਦੇ ਭੋਗ ਤੇ ਛੇਹਰਟਾ ਦੇ ਆਜ਼ਾਦ ਨਗਰ ਇਲਾਕੇ ਵਿਚ ਆ ਰਹੇ ਸਨ। ਕਾਰ ਦੀ ਰਫ਼ਤਾਰ ਤੇਜ਼ ਹੋਣ ਦੇ ਚੱਲਦੇ ਮੋਟਰਸਾਈਕਲ ਵਿਚ ਟੱਕਰ ਮਾਰੀ ਗਈ। ਜਿਸ ਦੇ ਚਲਦੇ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦੀ ਪਤਨੀ ਨੂੰ ਗੰਭੀਰ ਰੂਪ ਵਿਚ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਅਸੀਂ ਉਸਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਉੱਥੇ ਹੀ ਪੀੜਤ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਇਹ ਦੋਵੇਂ ਪਤੀ ਪਤਨੀ ਜੰਡਿਆਲਾ ਦੇ ਰਹਿਣ ਵਾਲੇ ਹਨ ਉਨ੍ਹਾਂ ਕਿਹਾ ਕਿ ਇਹ ਅੰਮ੍ਰਿਤਸਰ ਭੋਗ 'ਤੇ ਆਏ ਸਨ। ਜਿਸ ਦੇ ਚੱਲਦੇ ਕਾਰ ਚਾਲਕ ਤੇਜ਼ ਰਫਤਾਰ ਹੋਣ ਦੇ ਚੱਲਦੇ ਉਸ ਨੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ ਤੇ ਆਪ ਮੌਕੇ ਤੋਂ ਫ਼ਰਾਰ ਹੋ ਗਿਆ ਉਨ੍ਹਾਂ ਕਿਹਾ ਕਿ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸਦੀ ਪਤਨੀ ਨੂੰ ਗੰਭੀਰ ਰੂਪ ਵਿੱਚ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਸੀਂ ਪ੍ਰਸ਼ਾਸਨ ਕੋ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।
ਇਹ ਵੀ ਪੜ੍ਹੋ:- ਰੁਪਿਆ ਨਹੀਂ ਡਿੱਗ ਰਿਹਾ ਸਗੋਂ ਡਾਲਰ ਮਜ਼ਬੂਤ ਹੋ ਰਿਹਾ : ਨਿਰਮਲਾ ਸੀਤਾਰਮਨ