ETV Bharat / state

ਪਤੀ ਪਤਨੀ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ ਦੇ ਹੁਸੈਨਪੁਰਾਰ ਮਹੱਲੇ ਦੀ ਗਲੀ ਨੰਬਰ 5 'ਚ ਕਿਰਾਏ 'ਤੇ ਰਹਿ ਰਹੇ ਪਤੀ ਪਤਨੀ ਨੇ ਖੁਦਕੁਸ਼ੀ (Suicide) ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਨੂੰ ਕੋਈ ਸੁਸਾਈਡ ਨੋਟ (Suicide note) ਨਹੀਂ ਮਿਲਿਆ ਹੈ।

ਪਤੀ ਪਤਨੀ ਨੇ ਕੀਤੀ ਖੁਦਕੁਸ਼ੀ
ਪਤੀ ਪਤਨੀ ਨੇ ਕੀਤੀ ਖੁਦਕੁਸ਼ੀ
author img

By

Published : Sep 9, 2021, 8:52 AM IST

ਅੰਮ੍ਰਿਤਸਰ:ਰਾਮਬਾਗ ਦੇ ਅਧੀਨ ਆਉਂਦੇ ਹੁਸੈਨਪੁਰਾ ਗਲੀ ਨੰਬਰ 5 'ਚ ਕਿਰਾਏ 'ਤੇ ਰਹਿ ਰਹੇ ਪਤੀ-ਪਤਨੀ ਨੇ ਖੁਦਕੁਸ਼ੀ (Suicide) ਕਰ ਲਈ ਹੈ।ਫਿਲਹਾਲ ਪੁਲਿਸ ਨੂੰ ਕੋਈ ਵੀ ਸੁਸਾਈਡ ਨੋਟ (Suicide note) ਨਹੀਂ ਮਿਲਿਆ ਹੈ। ਇਸ ਸਬੰਧੀ ਗੁਆਂਢੀ ਸਰਬਜੋਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਦਫ਼ਤਰ 'ਚ ਸੀ ਤਾਂ ਉਸਨੂੰ ਪਤਨੀ ਦਾ ਫੋਨ ਆਇਆ ਕਿ ਆਪਣੇ ਘਰ ਦੇ ਸਾਹਮਣੇ ਘਰ 'ਚ ਇੱਕ ਵਿਅਕਤੀ ਖੁਦਕੁਸ਼ੀ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਤੱਕ ਮੈਂ ਆਪਣੇ ਦਫ਼ਤਰ ਤੋਂ ਘਰ ਪਹੁੰਚਿਆ, ਉਸ ਸਮੇਂ ਤੱਕ ਉਕਤ ਵਿਅਕਤੀ ਵਲੋਂ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਮੌਕੇ ਉਤੇ ਪਹੁੰਚ ਕੇ ਕਾਰਵਾਈ ਕਰ ਰਹੀ ਹੈ।

ਪਤੀ ਪਤਨੀ ਨੇ ਕੀਤੀ ਖੁਦਕੁਸ਼ੀ

ਇਸ ਸਬੰਧੀ ਜਾਂਚ ਅਧਿਕਾਰੀ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹੂਸੈਨਪੁਰਾ ਇਲਾਕੇ 'ਚ ਕਿਰਾਏ ਦੇ ਮਕਾਨ 'ਤੇ ਰਹਿ ਰਹੇ ਪਤੀ-ਪਤਨੀ ਨੇ ਸੁਸਾਈਡ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਖੁਦਕੁਸ਼ੀ ਕਰਨ ਵਾਲੇ ਲੜਕੇ ਦੀ ਉਮਰ ਕਰੀਬ 23 ਸਾਲ ਸੀ ਜਦਕਿ ਲੜਕੀ ਦੀ ਉਮਰ 19 ਸਾਲ ਦੇ ਕਰੀਬ ਹੈ।

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਜੋੜਾ ਪਿਛੋਂ ਦਸੂਹਾ ਦਾ ਰਹਿਣ ਵਾਲਾ ਸੀ ਅਤੇ ਉਨ੍ਹਾਂ ਵਲੋਂ ਪਿਛਲੇ ਮਹੀਨੇ ਹੀ ਇਸ ਘਰ 'ਚ ਕਿਰਾਏ 'ਤੇ ਰਹਿਣਾ ਸ਼ੁਰੂ ਕੀਤਾ ਸੀ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਜੋੜੇ ਦੇ ਦੋ ਬੇਟੀਆ ਸਨ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਦੀ ਆਪਸ 'ਚ ਲੜਾਈ ਹੋਈ ਸੀ। ਜਿਸ ਤੋਂ ਬਆਦ ਇਨ੍ਹਾਂ ਵੱਲੋਂ ਖੁਦਕੁਸ਼ੀ ਦਾ ਕਦਮ ਚੁੱਕਿਆ ਗਿਆ ਹੈ।

ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਹੁਣ ਤੱਕ ਕੋਈ ਵੀ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸ਼ਰੀਰਾਂ ਨੂੰ ਪੋਸਟਮਾਰਟਮ (Postmortem) ਲਈ ਸਥਾਨਕ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ:ਵੈਕਸੀਨ ਸੈਂਟਰ ‘ਚ ਛਿੱਕੇ ਟੰਗੇ ਕੋਰੋਨਾ ਨਿਯਮ

ETV Bharat Logo

Copyright © 2024 Ushodaya Enterprises Pvt. Ltd., All Rights Reserved.