ਅੰਮ੍ਰਿਤਸਰ: ਨਮਕ ਮੰਡੀ ਗਲੀ ਕੰਡਿਆਂਵਾਲੀ ਵਿੱਚ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਜਿੱਥੇ ਪਤਨੀ ਵੱਲੋਂ ਆਪਣੇ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਣ ਉਤੇ ਰੋਜ਼ ਹੀ ਲੜਾਈ ਰਹਿੰਦੀ ਸੀ। ਆਖ਼ਿਰ ਪਤੀ ਨੇ ਗੁੱਸੇ ਵਿੱਚ ਆ ਕੇ ਆਪਣੇ ਤਿੰਨ ਮੰਜ਼ਿਲਾ ਮਕਾਨ ਨੂੰ ਹੀ ਅੱਗ ਲਗਾ ਦਿੱਤੀ। ਪੀੜਤਾ ਸੰਗੀਤਾ ਨੇ ਕਿਹਾ ਕਿ ਉਸ ਦਾ ਪਤੀ ਰੋਜ਼ਾਨਾ ਹੀ ਸ਼ਰਾਬ ਪੀ ਕੇ ਘਰ ਆਉਂਦਾ ਹੈ। ਉਨ੍ਹਾਂ ਵਿੱਚ ਰੋਜ਼ਾਨਾ ਹੀ ਇਸ ਗੱਲ ਨੂੰ ਲੈ ਕੇ ਝਗੜਾ ਹੁੰਦਾ ਹੈ। ਦੋ ਹਫ਼ਤੇ ਪਹਿਲਾਂ ਹੀ ਉਸ ਦੇ ਪਤੀ ਵੱਲੋਂ ਉਸ ਨੂੰ ਘਰ ਤੋਂ ਕੱਢ ਦਿੱਤਾ ਗਿਆ।
ਜਿਸ ਤੋਂ ਬਾਅਦ ਉਹ ਨਜ਼ਦੀਕੀ ਹੀ ਇੱਕ ਮਕਾਨ ਕਿਰਾਏ ਤੇ ਲੈ ਕੇ ਰਹਿਣ ਲੱਗ ਪਏ ਅਤੇ ਅੱਜ ਉਸ ਦੇ ਪਤੀ ਨੇ ਗੁੱਸੇ ਵਿਚ ਆ ਕਿ ਆਪਣੇ ਤਿੰਨ ਮੰਜ਼ਿਲਾ ਮਕਾਨ ਨੂੰ ਅੱਗ ਲਗਾ ਦਿੱਤੀ। ਹੁਣ ਪੀੜਤਾ ਔਰਤ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾ ਰਹੀ ਹੈ।