ਅੰਮ੍ਰਿਤਸਰ: ਸੁਲਤਾਨਵਿੰਡ ਪਿੰਡ ਅਧੀਨ ਆਉਂਦੇ ਇਲਾਕੇ ਗੁਰੂ ਰਾਮਦਾਸ ਨਗਰ ਵਿਖੇ ਵਿਆਹੁਤਾ ਦਾ ਛੁਰੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਮੁਤਾਬਕ ਉਨ੍ਹਾਂ ਦੀ ਧੀ ਸਲਮਾ ਤੇ ਉਸ ਦੇ ਪਤੀ ਸੋਨਾ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦੋਹਾ ਵਿਚਾਲੇ ਲੜਾਈ ਝਗੜਾ ਚਲ ਰਿਹਾ ਸੀ ਜਿਸ ਦੇ ਚੱਲਦੇ ਸਲਮਾ ਆਪਣੇ ਪੇਕੇ ਘਰ ਰਹਿੰਦੀ ਸੀ। ਉਸ ਦੇ ਪਤੀ ਨੇ ਪੇਕੇ ਘਰ ਆ ਕੇ ਸਲਮਾ ਉੱਤੇ ਹਮਲਾ ਕਰ ਦਿੱਤਾ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਉੱਤੇ ਕਾਰਵਾਈ ਨਾ ਕਰਨ ਦੇ ਦੋਸ਼: ਮੁਲਜ਼ਮ ਸੋਨਾ ਵਾਸੀ ਪਿੰਡ ਸੋੜੀਆ ਜਿਸ ਦਾ ਸੁਲਤਾਨਵਿੰਡ ਪਿੰਡ ਵਾਸੀ ਸਲਮਾ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੋਏ ਪਤੀ-ਪਤਨੀ ਵਿਚਾਲੇ ਲੜਾਈ-ਝਗੜੇ ਨੂੰ ਲੈ ਕੇ ਉਹ ਆਪਣੇ ਭਰਾ ਤੇ ਭਰਜਾਈ ਨਾਲ ਉਸ ਦੇ ਸਹੁਰੇ ਸੁਲਤਾਨਵਿੰਡ ਆਇਆ ਤੇ ਆਪਣੀ ਪਤਨੀ ਸਲਮਾ ਨੂੰ ਛੁਰੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਜ਼ੇਰੇ ਇਲਾਜ ਸ਼ਨੀਵਾਰ ਸਵੇਰੇ ਸਿਵਲ ਹਸਪਤਾਲ 'ਚ ਪਤਨੀ ਦੀ ਮੌਤ ਹੋ ਗਈ।
ਮ੍ਰਿਤਕਾ ਦੇ ਪਰਿਵਾਰ ਨੇ ਥਾਣਾ ਸੁਲਤਾਨਵਿੰਡ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਕਾਰਵਾਈ ਨਹੀਂ ਕਰ ਰਹੀ। ਮ੍ਰਿਤਕ ਦੀ ਮਾਂ ਨੇ ਦੋਸ਼ ਲਾਇਆ ਕਿ ਸਲਮਾ ਦੇ ਪਤੀ, ਦਿਓਰ ਤੇ ਦਰਾਣੀ ਨੇ ਉਸ ਦਾ ਕਤਲ ਕੀਤਾ ਹੈ।
ਮ੍ਰਿਤਕ ਦੇ ਪਰਿਵਾਰ ਨੇ ਮੰਗਿਆ ਇਨਸਾਫ: ਉੱਥੇ ਹੀ, ਮ੍ਰਿਤਕ ਦੀ ਮਾਂ ਭੋਲੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦੀ ਉਮਰ 32 ਸਾਲ ਸੀ ਅਤੇ ਉਸ ਦੇ ਤਿੰਨ ਬੱਚੇ ਸਨ ਜਿਨ੍ਹਾਂ ਵਿੱਚੋਂ ਦੋ ਕੁੜੀਆਂ ਅਤੇ ਇੱਕ ਮੁੰਡਾ ਸੀ। ਉਸ ਦੀ ਧੀ ਸਲਮਾ ਦੀ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ ਜਿਸ ਕਰਕੇ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ। ਇੱਥੇ ਕਿ ਉਸ ਦੇ ਪਤੀ ਨੇ ਚਾਕੂ ਨਾਲ ਉਸ ਉੱਤੇ ਹਮਲਾ ਕੀਤਾ ਹੈ ਅਤੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਕਿਹਾ ਕਿ ਉਸ ਨੂੰ ਇਨਸਾਫ ਜ਼ਰੂਰ ਦਵਾਈਆਂ ਜਾਵੇ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਧੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਉਸ ਦਾ ਪਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਮਾਮਲਾ ਦਰਜ ਕਰਕੇ, ਮੁਲਜ਼ਮਾਂ ਦਾ ਭਾਲ ਜਾਰੀ: ਦੂਜੇ ਪਾਸੇ ਸਬ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਧਾਰਾ 302 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੇ ਹੱਕ 'ਚ ਮਜੀਠੀਆ, ਪ੍ਰੈਸ ਕਾਨਫਰੰਸ ਕਰਦੇ ਹੋਏ ਭਗਵੰਤ ਮਾਨ ਦੀ ਸੁਣਾਈ 'ਵਾਅਦੇ ਵਾਲੀ ਆਡੀਓ'