ਅੰਮ੍ਰਿਤਸਰ: ਕੁਝ ਦਿਨ ਪਹਿਲਾਂ ਤਿੰਨ ਮਹੀਨੇ ਪਹਿਲੇ ਵਿਆਹੀ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕੀਤੀ ਸੀ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਵੱਲੋਂ ਉਸ ਦੇ ਘਰਵਾਲੇ ਅਤੇ ਸੱਸ ਸਹੁਰੇ ‘ਤੇ ਇਲਜ਼ਾਮ ਲਗਾਏ ਜਾ ਰਹੇ ਸਨ, ਕਿ ਉਨ੍ਹਾਂ ਕੋਲੋਂ ਦਹੇਜ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਮ੍ਰਿਤਕ ਦੇ ਸੁਹਰਾ ਪਰਿਵਾਰ ‘ਤੇ ਕੁੱਟਮਾਰ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਧਾਰਾ 304-B ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਅਤੇ ਹੁਣ ਪੁਲਿਸ ਵੱਲੋਂ ਮ੍ਰਿਤਕ ਦੇ ਪਤੀ, ਸੱਸ ਅਤੇ ਸਹੁਰੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ, ਕਿ ਰਜੇਸ਼ ਕੁਮਾਰ ਅਕਸਰ ਹੀ ਆਪਣੀ ਧਰਮ ਪਤਨੀ ਨਾਲ ਲੜਾਈ ਝਗੜਾ ਕਰਦਾ ਸੀ। ਅਤੇ ਉਸ ਨੂੰ ਦਹੇਜ ਲਈ ਤੰਗ ਪਰੇਸ਼ਾਨ ਕਰਦਾ ਸੀ। ਜਿਸ ਤੋਂ ਤੰਗ ਆ ਕੇ ਉਸ ਨੇ ਸੁਸਾਈਡ ਕੀਤਾ ਸੀ।
ਮ੍ਰਿਤਕ ਕੁੜੀ ਦੇ ਮਾਂ-ਬਾਪ ਦਾ ਕਹਿਣਾ ਹੈ, ਕਿ ਉਹ ਲਗਾਤਾਰ ਉਸ ਤੋਂ ਦਹੇਜ ਮੰਗਦਾ ਸੀ। ਜਿਸ ਤੋਂ ਤੰਗ ਆ ਕੇ ਉਸ ਦੀ ਕੁੜੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਦੂਸਰੇ ਪਾਸੇ ਪੁਲਿਸ ਦਾ ਕਹਿਣਾ ਹੈ, ਕਿ ਧਾਰਾ 304-B ਅਤੇ 34 ਆਈ.ਪੀ.ਸੀ. ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਮੁਤਾਬਿਕ ਮ੍ਰਿਤਕ ਕੁੜੀ ਗਰਭਵਤੀ ਸੀ। ਜਿਸ ਦੀ ਮੌਤ ਦੇ ਨਾਲ ਉਸ ਦੇ ਪੇਟ ਵਿੱਚ ਪਲ ਰਹੇ ਬੱਚੇ ਦੀ ਵੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ:ਪਾਰਸਲ ਲੈਣ ਤੋਂ ਪਹਿਲਾਂ ਹੋ ਜਾਓ ਸਾਵਧਾਨ !, ਦੇਖੋੋ ਕੀ ਹੋਇਆ