ਅੰਮ੍ਰਿਤਸਰ: ਆਈਜੀ ਉਮਰਾਨੰਗਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਹ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ ਅਤੇ ਉਨ੍ਹਾਂ ਨੂੰ ਵਾਹਿਗੁਰੂ 'ਤੇ ਪੂਰਾ ਭਰੋਸਾ ਹੈ।
ਉਨ੍ਹਾਂ ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਇਨਸਾਫ਼ ਮਿਲਣ ਦੀ ਉਮੀਦ ਜਤਾਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਐਸ.ਆਈ.ਟੀ. ਨੇ ਤਤਕਾਲੀ ਆਈ.ਜੀ. ਉਮਰਾਨੰਗਲ ਨੂੰ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। 11 ਮਾਰਚ ਨੂੰ ਫਰੀਦਕੋਟ ਦੀ ਸੈਸ਼ਨ ਅਦਾਲਤ ਨੇ ਉਮਰਾਨੰਗਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ 7 ਮਾਰਚ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਬਲੈਂਕੇਟ ਬੇਲ ਦੇ ਦਿੱਤੀ ਸੀ। ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ।