ਅੰਮ੍ਰਿਤਸਰ:ਬੀਬੀ ਜਗੀਰ ਕੌਰ(Bibi Jagir Kaur) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ(1984 Sikh genocide) ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ ਤੇ ਜਲਦ ਹੀ SGPC ਵੱਲੋਂ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ। ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੁਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ।
ਇਸਦੇ ਨਾਲ ਬੀਬੀ ਜਗੀਰ ਕੌਰ ਦੇ ਵੱਲੋਂ ਟਵਿੱਟਰ ਮੁਖੀ ਨੂੰ ਅਪੀਲ ਕੀਤੀ ਹੈ ਕਿ ਟਵਿੱਟਰ ਤੇ ਸਿੱਖਾਂ ਪ੍ਰਤੀ ਵਰਤੀ ਜਾਂਦੀ ਸਮੱਗਰੀ ਤੇ ਰੋਕ ਲਗਾਉਣੀ ਚਾਹੀਦੀ ਹੈ ਤਾਂ ਕਿ ਸਿੱਖ ਹਰਦਿਆਂ ਨੂੰ ਠੇਸ ਨਾ ਪਹੁੰਚੇ।
ਇਹ ਵੀ ਪੜ੍ਹੋ:ਹਾਈਕਮਾਨ ਨਾਲ ਅੱਜ ਮੁਲਾਕਾਤ ਕਰਨਗੇ ਕੈਪਟਨ ਅਮਰਿੰਦਰ ਸਿੰਘ