ਅੰਮ੍ਰਿਤਸਰ: ਜੰਡਿਆਲਾ ਗੁਰੂ ਦੀ ਅਨਾਜ਼ ਮੰਡੀ ਵਿੱਚ ਇੱਕ ਪਰਵਾਸੀ ਮਜ਼ਦੂਰ ਉੱਤੇ ਸਿੱਖ ਬਜ਼ੁਰਗ ਦੀ ਦਸਤਾਰ ਲਾਹੁਣ ਦੇ ਇਲਜ਼ਾਮ ਲੱਗੇ ਹਨ। ਇਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜੋ ਕਿ ਕੁਝ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਜੋ ਕਿ ਜੰਡਿਆਲਾ ਗੁਰੂ ਦੀ ਮੰਡੀ ਵਿੱਚ ਪਹੁੰਚ ਗਈਆਂ ਹਨ ਤੇ ਮਜ਼ਦੂਰ ਨੂੰ ਕੰਮ ਕਰਨ ਤੋਂ ਰੋਕ ਦਿੱਤਾ ਗਿਆ ਹੈ।
ਜਾਣੋ ਕੀ ਹੈ ਮਾਮਲਾ ?: ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਜੋ ਕਿ ਮੰਡੀ ਵਿੱਚ ਕਣਕ ਲੈ ਕੇ ਗਿਆ ਸੀ। ਬਜ਼ੁਰਗ ਦੇ ਕੋਲ ਇੱਕ ਪਰਵਾਸੀ ਮਜ਼ਦੂਰ ਬੀੜੀ ਪੀਣ ਲੱਗ ਗਿਆ ਤੇ ਜਦੋਂ ਬਜ਼ੁਰਗ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਹੱਥੋਪਾਈ ਸ਼ੁਰੂ ਕਰ ਦਿੱਤੀ ਤੇ ਬਜ਼ੁਰਗ ਦੀ ਦਸਤਾਰ ਲਾਹ ਦਿੱਤੀ। ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਬਜ਼ੁਰਗ ਇਸ ਸਬੰਧੀ ਜਾਣਕਾਰੀ ਵੀ ਦੇ ਰਿਹਾ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਭੱਖਿਆ ਮਾਮਲਾ: ਦਸਤਾਰ ਲਾਹੁਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਮਾਮਲਾ ਭਖ ਗਿਆ ਹੈ ਤੇ ਰੋਸ ਵਜੋਂ ਸਿੱਖ ਜਥੇਬੰਦੀਆਂ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿੱਚ ਪਹੁੰਚ ਗਈਆਂ ਹਨ, ਜਿੱਥੇ ਉਹਨਾਂ ਨੇ ਮਜ਼ਦੂਰ ਨੂੰ ਕੰਮ ਕਰਨ ਤੋਂ ਰੋਕ ਦਿੱਤਾ ਹੈ ਤੇ ਇਸ ਘਟਨਾ ਪ੍ਰਤੀ ਰੋਸ ਜਤਾਇਆ ਜਾ ਰਿਹਾ ਹੈ। ਉਥੇ ਹੀ ਮਾਮਲਾ ਭਖ ਜਾਣ ਮਗਰੋਂ ਪੁਲਿਸ ਵੀ ਮੌਕੇ ਉੱਤੇ ਪਹੁੰਚ ਗਈ ਹੈ ਜੋ ਕਿ ਘਟਨਾ ਦੀ ਜਾਂਚ ਕਰ ਰਹੀ ਹੈ।
- ਖਾਲਸਾ ਕਾਲਜ ਦੇ ਸਾਹਮਣੇ ਹੋਇਆ ਹਾਈ ਵੋਲਟੇਜ ਡਰਾਮਾ, ਰਾਹਗੀਰ ਤੇ ਪੁਲਿਸ ਮੁਲਾਜ਼ਮ ਵਿਚਕਾਰ ਹੋਈ ਝੜਪ
- Punjab Police Slap Women: ਜ਼ਮੀਨ ਐਕਵਾਇਰ ਮਾਮਲੇ 'ਚ ਕਿਸਾਨ ਮਹਿਲਾ ਦੇ ਪੁਲਿਸ ਮੁਲਾਜ਼ਮ ਨੇ ਜੜਿਆ ਥੱਪੜ, ਦੇਖੋ ਵੀਡੀਓ
- Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ
ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਹੋ ਚੁੱਕੀ ਅਜਿਹੀ ਘਟਨਾ: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਅਜਿਹੀ ਘਟਨਾ ਸਾਹਮਣੇ ਆਈ ਸੀ ਜਿਸ ਵਿੱਚ ਪੁਲਿਸ ਮੁਲਾਜ਼ਮ ਉੱਤੇ ਬਜ਼ੁਰਗ ਦੀ ਪੱਗ ਲਾਹੇ ਜਾਣ ਦੇ ਇਲਜ਼ਾਮ ਲੱਗੇ ਹਨ। ਦਰਅਸਲ, ਇਸਲਾਮਾਬਾਦ ਵਿਖੇ ਐੱਸਐੱਚਓ ਦੇ ਰੈਂਕ ਦੇ ਅਧਿਕਾਰੀ ਮੋਹਿਤ ਕੁਮਾਰ, ਜੋ ਕਿ ਵਿੱਚ ਡਿਊਟੀ ਦੇ ਰਹੇ ਹਨ। ਉਨ੍ਹਾਂ ਉੱਤੇ ਇਕ ਬਜ਼ੁਰਗ ਨੂੰ ਗਾਲ੍ਹਾਂ ਕੱਢਣ ਤੇ ਪੱਗ ਜਾਂ ਦਸਤਾਰ ਲਾਹੇ ਜਾਣ ਦੇ ਇਲਜ਼ਾਮ ਹਨ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਸਿਆਸੀ ਆਗੂਆਂ ਉਸ ਦੇ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ।