ETV Bharat / state

SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਯੂਸੀਸੀ ਦਾ ਸਖ਼ਤ ਵਿਰੋਧ, ਧਾਮੀ ਦੀ ਪ੍ਰਧਾਨਗੀ ਹੇਠ ਕਈ ਅਹਿਮ ਫੈਸਲਿਆਂ ਉਤੇ ਲੱਗੀ ਮੋਹਰ

ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੀਆਂ ਸੁੱਕੀਆਂ ਰੋਟੀਆਂ ਵਿੱਚ ਹੋਏ ਘਪਲੇ ਨੂੰ ਲੈ ਕੇ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵੱਲੋਂ ਮੁਅੱਤਲ ਕੀਤੇ 51 ਮੁਲਾਜ਼ਮਾਂ ਨਾਲ ਵੀ ਪੁੱਛਗਿੱਛ ਕਰ ਕੇ ਇਹ ਤੈਅ ਕੀਤਾ ਜਾਵੇਗਾ ਕਿ ਆਖਰ ਇਸ ਪਿੱਛੇ ਕਿਹੜੀ ਤਾਕਤ ਹੈ।

Important decisions taken in SGPC entering committee meeting
SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਯੂਸੀਸੀ ਦਾ ਸਖ਼ਤ ਵਿਰੋਧ, ਧਾਮੀ ਦੀ ਪ੍ਰਧਾਨਗੀ ਹੇਠ ਲਏ ਅਹਿਮ ਫੈਸਲੇ
author img

By

Published : Jul 8, 2023, 8:29 PM IST

SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਯੂਸੀਸੀ ਦਾ ਸਖ਼ਤ ਵਿਰੋਧ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਲੰਗਰ ਵਿੱਚ ਹੋਏ ਘਪਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਸੱਦੀ ਗਈ। ਹਾਲਾਂਕਿ ਸ਼੍ਰੋਮਣੀ ਵੱਲੋਂ ਪਹਿਲਾਂ ਹੀ 51 ਦੇ ਕਰੀਬ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ ਅਤੇ ਉਹਨਾਂ ਦੇ ਖ਼ਿਲਾਫ਼ ਹੁਣ ਇੱਕ ਸਬ ਕਮੇਟੀ ਵੀ ਬਣਾਈ ਗਈ ਹੈ, ਜੋ ਕਿ ਪੜਤਾਲ ਕਰੇਗੀ ਕਿ ਇਹਨਾਂ ਵੱਲੋਂ ਕਿਸ-ਕਿਸ ਜਗ੍ਹਾ ਦੇ ਉੱਤੇ ਹੋਰ ਘਪਲੇ ਕੀਤੇ ਗਏ ਹਨ। ਉਥੇ ਹੀ ਅੱਜ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਪ੍ਰਧਾਨ ਧਾਮੀ ਕਿਹਾ ਕਿ ਇਕੱਤਰਤਾ ਵਿੱਚ ਅਹਿਮ ਫੈਸਲਿਆਂ ਵਿੱਚ ਯੂਸੀਸੀ ਦੇ ਵਿਰੋਧ ਵਿੱਚ ਮਤਾ ਪਾਸ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸਬ ਕਮੇਟੀ ਦੀ ਰਿਪੋਰਟ ਜਲਦ ਆਵੇਗੀ। ਮੀਟਿੰਗਾਂ ਕਰ ਕੇ ਵਿਚਾਰ ਹੋ ਰਹੀ ਹੈ।

ਵਿਰੋਧ ਮਗਰੋਂ ਹਰਜਿੰਦਰ ਧਾਮੀ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ : ਇਕੱਤਰਤਾ ਵਿਚ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹੋਈ ਸੁੱਕੀਆਂ ਰੋਟੀਆਂ ਦੀ ਜੂਠ 'ਚ 1 ਕਰੋੜ ਦੀ ਹੇਰਾਫੇਰੀ ਸਬੰਧੀ ਵਿਰੋਧੀ ਧਿਰ ਨੇ ਪ੍ਰਧਾਨ ਨੂੰ ਘੇਰਿਆ, ਜਿਸ ਤੋਂ ਬਾਅਦ ਪ੍ਰਧਾਨ ਵਲੋਂ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰੇਗੀ। ਇਹੀ ਕਮੇਟੀ 51 ਮੁਅੱਤਲ ਕੀਤੇ ਮੁਲਾਜ਼ਮ ਬਹਾਲ ਕਰਨ ਬਾਰੇ ਵੀ ਫੈਸਲਾ ਲਵੇਗੀ ਅਤੇ ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਦੇ ਮਾਮਲੇ ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਾਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਚਲਾਉਣ ਦੇ ਵੀ ਯਤਨ ਕਰ ਰਹੀ ਹੈ।

ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਾਫ ਕਿਹਾ ਗਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਕੱਢਿਆ ਗਿਆ ਹੈ। ਉਨ੍ਹਾਂ ਦੇ ਖਿਲਾਫ ਕੋਈ ਵੀ ਪੁਲਿਸ ਅਧਿਕਾਰੀਆਂ ਦੇ ਮਾਮਲਾ ਦਰਜ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ੁਦ ਹੀ ਸਮਰਥ ਹੈ ਕਿਸੇ ਵੀ ਵਿਅਕਤੀ ਦੇ ਖਿਲਾਫ਼ ਅਵਾਜ਼ ਚੁੱਕਣ ਲਈ। ਹਾਲਾਂਕਿ ਉਨ੍ਹਾਂ ਦੱਸਿਆ ਕਿ 22 ਹਜ਼ਾਰ ਦੇ ਕਰੀਬ ਮੁਲਾਜ਼ਮ ਕਮੇਟੀ ਦੇ ਵਿੱਚ ਤਾਇਨਾਤ ਹਨ। ਹਰ ਕਿਸੇ ਨੂੰ ਗੁਰੂ ਡਰ ਭੈਅ ਹੋਣਾ ਚਾਹੀਦਾ ਹੈ। ਜੇਕਰ ਅਜਿਹਾ ਕੋਈ ਵੀ ਕਰਦਾ ਹੈ ਉਸ ਖਿਲਾਫ ਕਾਰਵਾਈ ਹੋਵੇਗੀ।

ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕਦੇ ਨਹੀਂ ਹੋਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ 51 ਦੇ ਕਰੀਬ ਮੁਲਾਜ਼ਮਾਂ ਖ਼ਿਲਾਫ਼ ਐਕਸ਼ਨ ਲੈਂਦੇ ਹੋਏ ਉਨ੍ਹਾਂ ਨੂੰ ਡਿਸਮਿਸ ਕੀਤਾ ਗਿਆ ਹੋਵੇ। ਕਮੇਟੀ ਪ੍ਰਧਾਨ ਵੱਲੋਂ ਇਹ ਵੀ ਕਿਹਾ ਗਿਆ ਕਿ ਹੁਣ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿ ਚੰਗੀ ਤਰ੍ਹਾਂ ਘੋਖ ਕਰਨ ਕਿ ਜੇਕਰ ਕੋਈ ਵੀ ਤਾਕਤ ਹੈ ਉਸ ਦੀ ਛਾਣਬੀਣ ਕੀਤੀ ਜਾ ਸਕੇ। ਉਨ੍ਹਾਂ ਮੁਲਾਜ਼ਮਾਂ ਨੂੰ ਵੀ ਹੱਕ ਹੈ ਆਪਣੀ ਅਵਾਜ਼ ਚੁੱਕਣ ਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.