ਅੰਮ੍ਰਿਤਸਰ: ਆਪ ਆਗੂ ਅਤੇ ਸਾਬਕਾ ਆਈ ਕੁੰਵਰ ਵਿਜੇ ਪ੍ਰਤਾਪ ਵੱਲੋਂ ਬੇਅਦਬੀ ਮਾਮਲੇ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਦਾ ਫੈਸਲਾ ਲਿਆ ਗਿਆ ਹੈ ਉਹ ਦੇਰੀ ਨਾਲ ਲਿਆ ਗਿਆ ਫੈਸਲਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੇ ਦੇਰੀ ਦੇ ਨਾਲ ਇਹ ਫੈਸਲਾ ਲਿਆ ਹੈ ਪਰ ਫਿਰ ਵੀ ਫੈਸਲੇ ਦੀ ਸ਼ਲਾਘਾ ਕਰਨੀ ਬਣਦੀ ਹੈ।
ਬੇਅਦਬੀ ਮਾਮਲੇ ‘ਚ ਕੁੰਵਰ ਵਿਜੈ ਪ੍ਰਤਾਪ ਨੇ ਇੱਕ ਹੋਰ ਖੁਲਾਸਾ ਕਰਦੇ ਕਿਹਾ ਹੈ ਕਿ ਕਾਂਗਰਸ ਦੇ ਆਗੂਆਂ ਤੇ ਦੋਸ਼ੀ ਪਰਿਵਾਰ ਦੇ ਆਗੂਆਂ ਦਾ ਆਪਸ ਵਿੱਚ ਗੱਠਜੋੜ ਹੋਇਆ ਸੀ। ਜਿਸਦੇ ਚੱਲਦੇ ਦੋਸ਼ੀ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਕਰਕੇ ਰਿਪੋਰਟ ਨੂੰ ਖਾਰਿਜ ਕਰਵਾਇਆ ਗਿਆ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ ਬਹਿਬਲ ਕਲਾ ਕਾਂਡ, ਬਰਗਾੜੀ ਕਾਂਡ ‘ਤੇ ਸਿਆਸਤ ਬੰਦ ਕਰੋ ਤਾਂ ਹੀ ਇਨ੍ਹਾਂ ਬੇਅਦਬੀ ਕਾਂਡ ਵਿੱਚ ਲੋਕਾਂ ਨੂੰ ਇਨਸਾਫ ਅਤੇ ਦੋਸ਼ੀਆ ਨੂੰ ਸਜ਼ਾ ਮਿਲ ਸਕਦੀ ਹੈ।
ਉਨ੍ਹਾਂ ਕਿਹਾ ਕਿ ਨਵੀਂ ਸਿੱਟ ਸਿਰਫ ਤੇ ਸਿਰਫ ਮਾਮਲਾ ਅੱਗੇ ਪਾਉਣ ਅਤੇ ਇਕ ਸਿਆਸੀ ਪਰਿਵਾਰ ਨੂੰ ਬਚਾਉਣ ਲਈ ਬਣਾਈ ਗਈ ਹੈ। ਕੁੰਵਰ ਪ੍ਰਤਾਪ ਨੇ ਕਿਹਾ ਕਿ ਜਦੋਂ ਉਨ੍ਹਾਂ ਰਿਪੋਰਟ ਤਿਆਰ ਕੀਤੀ ਤਾਂ ਉਸ ਸਮੇਂ ਕੋਰਟ ਵਿਚ ਐਡਵੋਕੇਟ ਜਨਰਲ ਪੇਸ਼ ਹੀ ਨਹੀ ਹੁੰਦੇ ਸੀ
ਇਹ ਵੀ ਪੜ੍ਹੋ:ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਦਾ ਪੁੱਤਰ ਗ੍ਰਿਫਤਾਰ !