ETV Bharat / state

ਸਿੱਖ ਮਸਲਿਆਂ ਨੂੰ ਲੈ ਕੇ SGPC ਪ੍ਰਧਾਨ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ

ਸ਼੍ਰੋਮਣੀ ਕਮੇਟੀ (Shiromani Committee) ਦੇ 101 ਸਾਲਾ ਸਥਾਪਨਾ ਦਿਵਸ ਦੇ ਸੰਪੂਰਨਤਾ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਹਰ ਪੱਧਰ ’ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਹਮੇਸ਼ਾ ਪੈਰਵਾਈ ਕਰਦੀ ਰਹੀ ਹੈ ਅਤੇ ਇਸ ਲਈ ਭਵਿੱਖ ਵਿੱਚ ਵੀ ਵਚਨਬੱਧ ਹੈ।

ਸਿੱਖ ਮਸਲਿਆਂ ਨੂੰ ਲੈ ਕੇ SGPC ਪ੍ਰਧਾਨ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ
ਸਿੱਖ ਮਸਲਿਆਂ ਨੂੰ ਲੈ ਕੇ SGPC ਪ੍ਰਧਾਨ ਬੀਬੀ ਜਗੀਰ ਕੌਰ ਦਾ ਅਹਿਮ ਬਿਆਨ
author img

By

Published : Nov 20, 2021, 10:17 AM IST

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸਫ਼ਰ ਦੌਰਾਨ ਨਿਭਾਈਆਂ ਸੇਵਾਵਾਂ ਅਤੇ ਕੀਤੇ ਕਾਰਜਾਂ ਦਾ ਸੰਖੇਪ ਵਿਚ ਵਰਨਣ ਕੀਤਾ, ਉਥੇ ਹੀ ਭਵਿੱਖ ਦੀਆਂ ਤਰਜ਼ੀਹਾਂ ਵੀ ਸਪੱਸ਼ਟ ਕੀਤੀਆਂ। ਬੀਬੀ ਜਗੀਰ ਕੌਰ (Bibi Jagir Kaur) ਨੇ ਐਲਾਨ ਕੀਤਾ ਕਿ ਭਵਿੱਖ ਵਿਚ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵੱਖ-ਵੱਖ ਭਸ਼ਾਵਾਂ ਦੇ ਗਿਆਤਾ ਦੇ ਪ੍ਰਚਾਰਕ ਭਰਤੀ ਕਰਕੇ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ਵਿੱਚ ਭੇਜੇ ਜਾਣਗੇ।

ਇਸ ਦੇ ਨਾਲ ਹੀ ਉਨ੍ਹਾਂ ਸਿੱਖ ਇਤਿਹਾਸ (Sikh History) ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਦੋ ਯੋਜਨਾਵਾਂ ਦਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਹਿਤ ਕੇਂਦਰੀ ਸਿੱਖ ਅਜਾਇਬ ਘਰ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਜਿਸ ਵਿੱਚ ਆਧੁਨਿਕ ਢੰਗ ਨਾਲ ਸਿੱਖ ਇਤਿਹਾਸ ਤਸਵੀਰਾਂ ਰਾਹੀਂ ਰੂਪਮਾਨ ਹੋਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਫ਼ਤਰ ਨਜ਼ਦੀਕ ਢੁੱਕਵੀਂ ਥਾਂ ’ਤੇ ਆਡੀਟੋਰੀਅਮ ਸਥਾਪਿਤ ਕਰਕੇ ਸਿੱਖ ਇਤਿਹਾਸ ਨਾਲ ਸਬੰਧਿਤ ਨਾਟਕ ਅਤੇ ਡਾਕੂਮੈਂਟਰੀਆਂ ਦਿਖਾਉਣ ਦਾ ਪ੍ਰਬੰਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਨੌਜਵਾਨੀ ਨੂੰ ਆਧੁਨਿਕ ਸਾਧਨਾਂ ਦੁਆਰਾ ਸਿੱਖ ਧਰਮ ਦੇ ਇਤਿਹਾਸ ਨਾਲ ਜੋੜਨ ਲਈ ਭਵਿੱਖ ਵਿੱਚ ਵਿਉਂਤਬੰਦੀ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਬੱਚਿਆਂ ਲਈ ਸੁਚਿੱਤਰ ਪੁਸਤਕਾਂ ਤਿਆਰ ਕਰਵਾਈਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੱਖ ਪੰਥ ਦੇ ਭਖਦਿਆਂ ਮਸਲਿਆਂ ’ਤੇ ਸੰਜੀਦਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਸਿੱਖ ਮਸਲੇ ਦੇ ਸਰਲੀਕਰਣ ਲਈ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਆਪਣੇ ਹੀ ਐਲਾਨ ਤੋਂ ਮੁੱਕਰ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ (Shiromani Committee) ਦੇ 101 ਸਾਲਾ ਸਥਾਪਨਾ ਦਿਵਸ ਦੇ ਸੰਪੂਰਨਤਾ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਐਲਾਨ ਕਰਦੀ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਹਰ ਪੱਧਰ ’ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਹਮੇਸ਼ਾ ਪੈਰਵਾਈ ਕਰਦੀ ਰਹੀ ਹੈ ਅਤੇ ਇਸ ਲਈ ਭਵਿੱਖ ਵਿੱਚ ਵੀ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ (Shiromani Committee) ਸਮਾਜ ਵਿਚ ਬਰਾਬਰਤਾ ਲਈ ਸਭ ਤੋਂ ਮੋਹਰੀ ਸੰਸਥਾ ਹੋਣ ਦਾ ਮਾਣ ਰੱਖਦੀ ਹੈ, ਕਿਉਂਕਿ ਉਨ੍ਹਾਂ ਨੂੰ ਪ੍ਰਧਾਨ ਵਜੋਂ ਇਸ ਸੰਸਥਾ ਦੀ ਅਗਵਾਈ ਕਰਨ ਦਾ ਮਾਣ ਕੌਮ ਨੇ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਨੂੰ ਵੋਟ ਦਾ ਅਧਿਕਾਰ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਿੱਚ ਹੀ ਪ੍ਰਾਪਤ ਹੋਇਆ ਸੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਹੀ ਪੰਥਕ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਪੈਰਵਾਈ ਕਰਦੀ ਰਹੀ ਹੈ ਅਤੇ ਆਪਣੇ ਇਤਿਹਾਸ ਦੀ ਰੌਸ਼ਨੀ ਵਿਚ ਭਵਿੱਖ ਵਿੱਚ ਵੀ ਕਰਦੀ ਰਹੇਗੀ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਸਮਾਜ ਨੂੰ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਸਿਰ ਜੋੜਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: Kartarpur Corridor: ਨਵਜੋਤ ਸਿੰਘ ਸਿੱਧੂ ਦਰਸ਼ਨਾਂ ਲਈ ਜਾਣਗੇ ਬਾਬੇ ਨਾਨਕ ਦੇ ਦਰ

ETV Bharat Logo

Copyright © 2024 Ushodaya Enterprises Pvt. Ltd., All Rights Reserved.