ETV Bharat / state

ਬਠਿੰਡਾ ਬੇਅਦਬੀ ਮਾਮਲੇ ’ਚ SGPC ਪ੍ਰਧਾਨ ਵੱਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ - ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ

ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਦਾ ਬਠਿੰਡਾ ਬੇਅਦਬੀ ਅਤੇ ਹੋਰ ਪੰਥਕ ਮਸਲਿਆਂ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਬਠਿੰਡਾ ਘਟਨਾ ’ਤੇ ਬੋਲਦੇ ਹੋਏ ਉਨ੍ਹਾਂ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਸਰਕਾਰ ਨੂੰ ਇਸ ਤਰ੍ਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ ਉੱਪਰ ਠੱਲ ਪਾਉਣ ਦੀ ਅਪੀਲ ਕੀਤੀ ਗਈ ਹੈ।

ਐਸਜੀਪੀਸੀ ਪ੍ਰਧਾਨ ਹਰਿੰਦਰ ਧਾਮੀ ਦਾ ਬਠਿੰਡਾ ਬੇਅਦਬੀ ਅਤੇ ਹੋਰ ਪੰਥਕ ਮਸਲਿਆਂ ਨੂੰ ਲੈਕੇ ਬਿਆਨ

author img

By

Published : May 17, 2022, 8:54 PM IST

ਅੰਮ੍ਰਿਤਸਰ: ਲਗਾਤਾਰ ਹੀ ਸਿੱਖੀ ਦੇ ਪ੍ਰਚਾਰ ਲਈ ਐੱਸਜੀਪੀਸੀ ਵੱਲੋਂ ਧਰਮ ਪ੍ਰਚਾਰ ਕਮੇਟੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਜਿਸਦੇ ਚੱਲਦੇ ਅੱਜ ਵੀ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਧਰਮ ਪ੍ਰਚਾਰ ਕਮੇਟੀ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਕੁਝ ਫ਼ੈਸਲੇ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਕੀਤੇ ਗਏ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਠਿੰਡਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਮੰਗ ਕੀਤੀ ਹੈ ਕਿ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਘਟਨਾਵਾਂ ਨੂੰ ਠੱਲ ਪਈ ਸੀ ਅਤੇ ਨਾਲ ਹੀ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਘਟਨਾਵਾਂ ਉੱਪਰ ਠੱਲ ਪਾਈ ਜਾਵੇ।

ਇਸ ਦੇ ਅੱਗੇ ਭਾਰਤੀ ਸਿੰਘ ਵੱਲੋਂ ਦਿੱਤੇ ਵਿਵਾਦਿਤ ਬਿਆਨ ਦੇ ਉੱਤੇ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਹਰ ਇਕ ਔਰਤ ਦਾ ਅਸੀਂ ਸਤਿਕਾਰ ਕਰਦੇ ਹਾਂ ਪਰ ਸਿੱਖਾਂ ਪ੍ਰਤੀ ਕੀਤੀ ਗਲਤ ਟਿੱਪਣੀ ਨੂੰ ਵੀ ਬਖ਼ਸ਼ਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤੀ ਸਿੰਘ ਵੱਲੋਂ ਮੁਆਫੀ ਲੇਟ ਮੰਗੀ ਗਈ ਉਸ ਤੋਂ ਪਹਿਲਾਂ ਐੱਸਜੀਪੀਸੀ ਦੇ ਮੈਂਬਰਾਂ ਵੱਲੋਂ ਜਾ ਕੇ ਇਸ ਖਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਗਿਆ ਸੀ ਅਤੇ ਹੁਣ ਭਾਰਤੀ ਸਿੰਘ ਵਾਲੇ ਮਾਮਲੇ ਵਿਚ ਪੁਲਿਸ ਆਪਣੀ ਕਾਨੂੰਨੀ ਕਾਰਵਾਈ ਹੀ ਅਮਲ ਵਿਚ ਲਿਆਵੇਗੀ।

ਐਸਜੀਪੀਸੀ ਪ੍ਰਧਾਨ ਹਰਿੰਦਰ ਧਾਮੀ ਦਾ ਬਠਿੰਡਾ ਬੇਅਦਬੀ ਅਤੇ ਹੋਰ ਪੰਥਕ ਮਸਲਿਆਂ ਨੂੰ ਲੈਕੇ ਬਿਆਨ

ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਦੋ ਸਿੱਖ ਨੌਜਵਾਨਾਂ ਦੇ ਕਤਲ ਦੇ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਹੀ ਪਾਕਿਸਤਾਨ ਸਰਕਾਰ ਨਾਲ ਸੰਪਰਕ ਵਿੱਚ ਹਾਂ ਅਤੇ ਪਾਕਿਸਤਾਨ ਸਰਕਾਰ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਜ਼ਮਾਂ ’ਤੇ ਕਾਰਵਾਈ ਵੀ ਕੀਤੀ ਜਾਵੇਗੀ ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੌਰਾਨ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਵਿੱਦਿਅਕ ਅਦਾਰਿਆਂ ’ਚ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਪੰਜ ਰੋਜ਼ਾ ਟੀਚਾ ਸਿਖਲਾਈ ਲਈ ਰੱਖਿਆ ਜਾਏਗਾ ਜਿਸ ਵਿਚ ਕਿ ਅਧਿਆਪਕਾਂ ਨੂੰ ਹੋਰ ਗੁਰਮਤਿ ਵਿੱਦਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਮਿਸ਼ਨਰੀ ਕਾਲਜਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਭੇਜ ਕੇ ਪਿੰਡ ਵਾਸੀਆਂ ਨੂੰ ਸਿੱਖ ਧਰਮ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਬਾਰੇ ਪੰਜਾਬ ਦੇ ਹਰ ਹਲਕੇ ਵਿਚ ਇਕ ਵੱਡਾ ਕੀਰਤਨ ਦਰਬਾਰ ਕਰਵਾਇਆ ਜਾਏਗਾ ਜਿਸ ਵਿੱਚ ਕਿ ਅੰਮ੍ਰਿਤ ਸੰਚਾਰ ਵੀ ਹੋਵੇਗਾ ਅਤੇ ਇਸ ਲਈ ਹਰ ਹਲਕੇ ਦੇ ਐੱਸਜੀਪੀਸੀ ਦੇ ਇੱਕ ਮੈਂਬਰ ਦੀ ਡਿਊਟੀ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਦੇ ਨਾਲ ਲਗਾਈ ਜਾਵੇਗੀ ਤਾਂ ਜੋ ਕਿ ਉਹ ਇਸ ਦਾ ਰੂਪ ਰੇਖਾ ਹੋਰ ਤਿਆਰ ਕਰ ਸਕਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਿਜੀਟਲ ਮਾਧਿਮਮ ਰਾਹੀਂ ਐਸਜੀਪੀਸੀ ਵੱਲੋਂ ਧਰਮ ਪ੍ਰਚਾਰ ਕਰਨ ਦਾ ਫੈਸਲਾ ਲਿਆ ਗਿਆ ਹੈ।ਆਉਣ ਵਾਲੇ ਸਮੇਂ ਵਿੱਚ ਧਰਮ ਪ੍ਰਚਾਰ ਕੀਤਾ ਜਾਵੇਗਾ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਵਿੱਚ ਦੋ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਕਮੇਟੀ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ: ਇੱਕ ਤੋਂ ਬਾਅਦ ਇੱਕ ਬੇਅਦਬੀ, ਡੀਜੀਪੀ ਦੀ ਕੇਂਦਰ ਨੂੰ ਅਪੀਲ ਤਾਂ ਵਿਰੋਧੀਆਂ ਨੇ ਚੁੱਕੇ ਸਵਾਲ

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.