ਅੰਮ੍ਰਿਤਸਰ: ਅਜਨਾਲਾ ਵਿੱਚ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਅਧਿਆਪਕਾਂ (Teachers) ਨੇ ਮੰਗ ਕੀਤੀ ਹੈ ਕਿ ਪੇ ਕਮਿਸ਼ਨ ਵਿੱਚ ਸੋਧ ਕੀਤੀ ਜਾਵੇ ਅਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਰਾਜ ਅਧਿਆਪਕ ਗਠਜੋੜ ਵਿੱਚ ਸ਼ਾਮਿਲ ਜਥੇਬੰਦੀਆਂ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) , ਮਾਸਟਰ ਕੇਡਰ ਯੂਨੀਅਨ ਪੰਜਾਬ, ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ, ਬੀ. ਐਡ. ਅਧਿਆਪਕ ਫਰੰਟ ਪੰਜਾਬ ਅਤੇ ਟੈਟ ਪਾਸ ਈ ਟੀ ਟੀ ਅਧਿਆਪਕ ਯੂਨੀਅਨ ਨੇ ਸ਼ਿਰਕਤ ਕੀਤੀ।
ਇਸ ਮੌਕੇ ਅਧਿਆਪਕ ਹਰਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ, ਪੇ ਸਕੇਲ ਵਿਚ ਵਾਧਾ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਅਧਿਆਪਕਾਂ ਨੇ ਮੰਗ ਕੀਤੀ ਹੈ ਕਿ 3.01 ਦੇ ਗੁਣਾਕ ਵਿਚ ਵਾਧਾ ਕੀਤਾ ਜਾਵੇ। ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਕਟੌਤੀ ਕੀਤੇ ਗਏ ਭੱਤੇ ਮੁੜ ਬਹਾਲ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ।
ਅਧਿਆਪਕ ਆਗੂਆਂ ਨੇ ਕਿਹਾ ਕਿ ਪਿਛਲੇ 5 ਸਾਲਾਂ ਤੋਂ ਪੰਜਾਬ ਦੇ ਮੁਲਾਜ਼ਮ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਬੜੀ ਬੇਸਬਰੀ ਨਾਲ ਪੇ-ਕਮਿਸ਼ਨ ਦੀ ਰਿਪੋਰਟ ਦੀ ਉਡੀਕ ਕਰ ਰਹੇ ਸਨ ਪਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਹੈ ਕਿਉਂਕਿ ਇਸ ਰਿਪੋਰਟ ਨਾਲ ਕਿਸੇ ਵੀ ਮੁਲਾਜ਼ਮ ਨੂੰ ਕੋਈ ਲਾਭ ਨਹੀਂ ਹੋਵੇਗਾ। ਗਠਜੋੜ ਦੇ ਆਗੂਆਂ ਨੇ ਕਿਹਾ ਕਿ 21 ਜੁਲਾਈ ਨੂੰ ਰੱਖੇ ਮੁਹਾਲੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਨੂੰ ਰੋਸ ਮਾਰਚ ਕਰਨ ਤੋਂ ਬਾਅਦ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇਹ ਵੀ ਪੜੋ:Twitter ਨੇ ਤਿੰਨ ਅਗਸਤ ਤੋਂ ਫਲੀਟ ਫ਼ੀਚਰ ਬੰਦ ਕਰਨ ਦਾ ਕੀਤਾ ਐਲਾਨ, ਦੱਸੀ ਇਹ ਵਜ੍ਹਾ