ਅੰਮ੍ਰਿਤਸਰ: ਸ਼ਹਿਰ ਦੇ ਵਾਰਡ ਨੰਬਰ 57 ’ਚ ਉਸ ਵੇਲੇ ਹਲਚਲ ਮਚ ਗਈ ਜਦੋਂ ਕੁਝ ਲੋਕਾਂ ਵੱਲੋਂ ਵਾਰਡ ਦੇ ਕੌਂਸਲਰ ਅਤੇ ਪੁਲਿਸ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਾਰਨ 3 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਹ ਮਾਮਲਾ ਪੈਸਿਆਂ ਦੇ ਲੈਣ ਦੇਣ ਦਾ ਦੱਸਿਆ ਜਾ ਰਿਹਾ ਹੈ।
ਇਲਾਕੇ ਦੇ ਕੌਂਸਲਰ ਸਰਬਜੀਤ ਸਿੰਘ ਲਾਟੀ ਦਾ ਕਹਿਣਾ ਹੈ ਕਿ ਉਹ ਆਪਣੇ ਦਫ਼ਤਰ ਦੇ ਵਿੱਚ ਕੰਮ ਰਿਹਾ ਸੀ ਤੇ ਸੰਨੀ ਢਿੱਲੋਂ ਨੇ ਉਸ ਦੇ ਘਰ ਦੇ ਬਾਹਰ ਜਾਕੇ ਕੌਂਸਲਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਅਤੇ ਭੱਦੀ ਸ਼ਬਦਾਵਲੀ ਦਾ ਵੀ ਇਸਤਮਾਲ ਕੀਤਾ। ਇਸ ਸਬੰਧ ਚ ਜਦੋ ਉਨ੍ਹਾਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਸੰਨੀ ਨੂੰ ਥਾਣੇ ਲੈ ਗਈ ਜਿੱਥੇ ਉਸਨੇ ਉਸ ’ਤੇ ਹਮਲਾ ਕਰ ਦਿੱਤਾ। ਇਨ੍ਹਾਂ ਹੀ ਥਾਣੇ ਚ ਹੋਣ ਦੇ ਬਾਵਜੁਦ ਵੀ ਉਸਨੇ ਪੁਲਿਸ ਸਟੇਸ਼ਨ ਤੇ ਕੌਂਸਲਰ ਨੂੰ ਪਥਰ ਮਾਰਨੇ ਸ਼ੁਰੂ ਕਰ ਦਿੱਤੇ ਜਿਸ ਕਾਰਨ ਜਿਸ ਕਾਰਨ 3 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।
ਉਧਰ ਇਸ ਮਾਮਲੇ ਤੇ ਮੁਲਜ਼ਮ ਸੰਨੀ ਦੇ ਭਰਾ ਦਾ ਕਹਿਣਾ ਹੈ ਕਿ ਸੰਨੀ ਦਾ ਕੌਂਸਲਰ ਲਾਟੀ ਦੇ ਕਿਸੇ ਰਿਸ਼ਤੇਦਾਰ ਨਾਲ ਪੈਸੇ ਦਾ ਲੈਣ ਦੇਣ ਸੀ ਜਿਸ ਦੇ ਕਾਰਨ ਉਸ ਨੇ ਲਾਟੀ ਦੇ ਰਿਸ਼ਤੇਦਾਰਾਂ ਨੂੰ ਗਾਲੀ ਗਲੋਚ ਕੀਤਾ ਸੀ ਪਰ ਇਹ ਪਥਰਾਅ ਕੌਂਸਲਰ ਦੇ ਹਿਮਾਇਤਾਂ ਵੱਲੋਂ ਕੀਤਾ ਗਿਆ ਸੀ।
ਇਹ ਵੀ ਪੜੋ: ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬਧੀ ਲਗਾਇਆ ਜਾਗਰੂਕਤਾ ਕੈਂਪ
ਇਸ ਮਾਮਲੇ ’ਤੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਦੇ ਵੱਲੋ ਵੀ ਪਥਰਾਅ ਕੀਤਾ ਗਿਆ ਹੈ ਉਸ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਕਾਰਨ ਸ਼ਹਿਰ ਚ ਕਾਨੂੰਨ ਵਿਵਸਥਾ ਤੇ ਸਵਾਲ ਖੜੇ ਕਰ ਦਿੱਤੇ ਹਨ ਨਾਲ ਹੀ ਇਸ ਗੱਲ ਨੂੰ ਦਰਸਾਇਆ ਹੈ ਕਿ ਲੋਕਾਂ ਦੇ ਦਿਲਾਂ ਚ ਕਾਨੂੰਨ ਨੂੰ ਦਾ ਕਿੰਨਾ ਕੂ ਡਰ ਹੈ।