ਅੰਮ੍ਰਿਤਸਰ: ਬੀਤੇ ਦਿਨੀ ਤਖਤ ਸ੍ਰੀ ਪਟਨਾ ਸਾਹਿਬ (Takht Sri Patna Sahib) ਦੀ ਗੱਦੀ ਦੇ ਵਿਵਾਦ ਵਿਰੁੱਧ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕੁਝ ਬੋਰਡ ਦੇ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ (Strict action against board members) ਕੀਤੀ ਸੀ ਜਿਸ ਦਾ ਹੁਣ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਮਾਮਲੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁਤਲੇ ਫੂਕੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੇ ਸ਼ਬਦਾਂ ਵਿਚ ਨਿਖੇਧੀ (Dhami condemned in harsh words) ਕੀਤੀ ਹੈ।
ਪਦਵੀ ਦਾ ਨਿਰਾਦਰ: ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੀ ਸਿਖਰ ਸਨਮਾਨ ਵਾਲੀ ਪਦਵੀ (Disrespect of honorific position) ਦਾ ਨਿਰਾਦਰ ਹੈ। ਕੋਈ ਵੀ ਸੱਚਾ ਸਿੱਖ ਅਜਿਹੀ ਹਰਕਤ ਨਹੀਂ ਕਰ ਸਕਦਾ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵ ਉੱਚ ਅਸਥਾਨ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ (Management Board of Takht Sri Patna Sahib) ਅਤੇ ਜਥੇਦਾਰ ਸਾਹਿਬ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਪੰਜ ਸਿੰਘ ਸਾਹਿਬਾਨ ਨੇ ਗੰਭੀਰਤਾ ਨਾਲ ਲੈ ਕੇ ਫੈਸਲਾ ਸੁਣਾਇਆ ਹੈ।
ਹੁਕਮ ਦੀ ਪਾਲਣਾ: ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ (Following the order of Sri Akal Takht Sahib) ਕਰਨਾ ਹਰੇਕ ਸਿੱਖ ਦਾ ਫਰਜ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਅੱਖੋਂ ਪਰੋਖੇ ਕਰਨਾ ਅਤੇ ਜਥੇਦਾਰ ਸਾਹਿਬ ਦਾ ਨਿਰਾਦਰ ਕਰਨ ਵਾਲੇ ਸੱਚੇ ਸਿੱਖ ਨਹੀਂ ਹੋ ਸਕਦੇ।
ਇਹ ਵੀ ਪੜ੍ਹੋ: ਰੰਗੇ ਹੱਥੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ, ਰਿਸ਼ਵਤ ਲੈਣ ਦੀ ਵੀਡੀਓ ਹੋਈ ਜਨਤਕ
ਪੁਤਲੇ ਫੂਕਣਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ ਨੇ ਆਖਿਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਦੇ ਪੁਤਲੇ ਫੂਕਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਅਜਿਹਾ ਕਰਕੇ ਸਿੱਖ ਕੌਮ ਦੀ ਸਨਮਾਨਜਨਕ ਹਸਤੀ ਦਾ ਨਿਰਾਦਰ ਕਰਨ ਦੀ ਅਵਗਿਆ ਕੀਤੀ ਹੈ ਉਨ੍ਹਾਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।