ਅੰਮ੍ਰਿਤਸਰ: ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ਉੱਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਂਦਾ ਹੈ ਅਤੇ ਸਿੱਖ ਕੌਮ ਉਸ ਆਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਵੀ ਕਰਦੀ ਹੈ। ਉੱਥੇ ਹੀ ਇਸ ਬੰਦੀ ਛੋੜ ਦਿਵਸ ਦੇ ਮੌਕੇ ਉੱਤੇ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ (Jathedar Giani Raghbir Singh) ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਆਪਣਾ ਸੰਦੇਸ਼ ਪੜ੍ਹਿਆ ਗਿਆ ਉਸ ਤੋਂ ਬਾਅਦ ਇੱਕ ਨਿਹੰਗ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਪਿੱਛੇ ਛੱਡਦੇ ਹੋਏ ਮਾਈਕ ਉੱਤੇ ਆਪਣਾ ਹੀ ਸੰਦੇਸ਼ ਦੇਣਾ ਸ਼ੁਰੂ ਕੀਤਾ ਗਿਆ, ਜਿਸ ਵਿੱਚ ਉਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੀ ਗੱਲ ਵੀ ਕਹੀ ਗਈ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਮਾਈਕ ਤਾਂ ਬੰਦ ਕਰ ਦਿੱਤਾ ਗਿਆ ਪਰ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹੋਈ ਇਸ ਬੇਹੂਤਰੀ ਨੂੰ ਲੈਕੇ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਸਖ਼ਤ ਨੋਟਿਸ ਲਿਆ ਜਾ ਰਿਹਾ ਹੈ। ਐੱਸਜੀਪੀਸੀ ਦੇ ਸਕੱਤਰ ਨੇ ਨਿਹੰਗ ਸਿੰਘ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਐਕਸ਼ਨ ਦੀ ਤਿਆਰੀ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸਜੀਪੀਸੀ ਅਧਿਕਾਰੀ ਪ੍ਰਤਾਪ ਸਿੰਘ (SGPC SAKTER Pratap Singh) ਨੇ ਅੱਗੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਫੈਲ ਰਹੀ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਦੇ ਵਿੱਚ ਵਿਚਾਰ ਹੋ ਰਹੇ ਹਨ। ਮਾਈਕ ਉੱਤੇ ਬੋਲਣ ਵਾਲੇ ਨਿਹੰਗ ਸਿੰਘ ਦਾ ਕਿਸੇ ਵੀ ਨਿਹੰਗ ਸਿੰਘ ਜਥੇਬੰਦੀ ਦਾ ਨਾਲ ਕੋਈ ਤਾਲੁਕ ਸਾਹਮਣੇ ਨਹੀਂ ਆਇਆ। ਨਿਹੰਗ ਸਿੰਘਾਂ ਦਾ ਵੀ ਕਹਿਣਾ ਹੈ ਕਿ ਇਹ ਸ਼ਖ਼ਸ ਐੱਸਜੀਪੀਸੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਿਚਕਾਰ ਤਕਰਾਰ ਪੈਦਾ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ, ਜਿਸ ਤੋਂ ਬਾਅਦ ਐੱਸਜੀਪੀਸੀ ਵੱਲੋਂ ਇਸ ਸ਼ਖ਼ਸ ਖਿਲਾਫ ਹੁਣ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਹ ਵੀ ਅਫਵਾਹ ਫੈਲਾਈ ਜਾ ਰਹੀ ਹੈ ਕਿ ਇਸ ਨਿਹੰਗ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲੋਂ ਮਾਇਕ ਖੋਹਿਆ ਗਿਆ ਹੈ, ਉਹ ਵੀ ਸਰਾਸਰ ਗਲਤ ਹੈ ਕਿਉਂਕਿ ਸਮਾਗਮ ਪੂਰਾ ਹੋਣ ਤੋਂ ਬਾਅਦ ਮਾਇਕ ਇਸ ਨਿਹੰਗ ਸਿੰਘ ਵੱਲੋਂ ਖੁਦ ਫੜ ਕੇ ਬੋਲਣਾ ਸ਼ੁਰੂ ਕੀਤਾ ਗਿਆ ਸੀ।
- ਫ਼ਿਰੋਜ਼ਪੁਰ 'ਚ ਹਾਦਸੇ ਦੌਰਾਨ ਦੋ 2 ਬਜ਼ੁਰਗ ਭਰਾਵਾਂ ਅਤੇ ਛੋਟੀ ਬੱਚੀ ਦੀ ਮੌਤ, ਨਸ਼ਾ ਤਸਕਰਾਂ 'ਤੇ ਕਾਰ ਨਾਲ ਮ੍ਰਿਤਕਾਂ ਨੂੰ ਦਰੜਨ ਦੇ ਇਲਜ਼ਾਮ, ਇੱਕ ਕਾਰ ਸਵਾਰ ਗ੍ਰਿਫ਼ਤਾਰ
- ਦੀਵਾਲੀ ਦੀ ਅਗਲੀ ਰਾਤ ਜਲੰਧਰ 'ਚ ਹੋਈ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ
- Vigilance Raid In Dana Mandi : ਦੇਰ ਰਾਤ ਸਰਨਾ ਮੰਡੀ 'ਚ ਵਿਜੀਲੈਂਸ ਨੇ ਕੀਤੀ ਛਾਪੇਮਾਰੀ, ਕਾਰਵਾਈ ਤੋਂ ਨਰਾਜ਼ ਆੜ੍ਹਤੀਏ
ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ: ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਦਾ ਇੰਤਜ਼ਾਰ (Waiting for the report of investigating committee) ਹੈ ਅਤੇ ਰਿਪਰੋਟ ਵਿੱਚ ਜੋ ਵੀ ਤੱਤ ਸਾਹਮਣੇ ਆਉਣਗੇ ਉਸ ਦੇ ਤਹਿਤ ਹੀ ਕਾਰਵਾਈ ਕੀਤੀ ਜਾਵੇਗੀ। ਦੱਸਣ ਯੋਗ ਹੈ ਕਿ ਬੀਤੇ ਸਮੇਂ ਦੌਰਾਨ ਜਦੋਂ ਪੰਜਾਬ ਵਿੱਚ ਬੇਅਦਬੀਆਂ ਦੇ ਦੌਰ ਸੀ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਮਾਫੀ ਦੇਣ ਦੀ ਗੱਲ ਕੀਤੀ ਗਈ ਸੀ, ਉਸ ਵੇਲੇ ਵੀ ਬੰਦੀ ਛੋੜ ਦਿਵਸ ਦੇ ਮੌਕੇ ਉੱਤੇ ਹੀ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਵੀ ਵਿਰੋਧ ਇਸੇ ਤਰ੍ਹਾਂ ਹੀ ਕੀਤਾ ਗਿਆ ਸੀ ਅਤੇ ਜਥੇਦਾਰ ਬਦਲਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਵਾਰ ਕਿਸੇ ਨਿਹੰਗ ਸਿੰਘ ਵੱਲੋਂ ਕਿਉਂ ਗਿਆਨੀ ਰਘਬੀਰ ਸਿੰਘ ਨੂੰ ਬਦਲਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਸਬੰਧੀ ਫਿਲਹਾਲ ਕੁਝ ਵੀ ਤੱਤ ਸਾਹਮਣੇ ਨਹੀਂ ਆ ਰਹੇ।