ETV Bharat / state

ਕਾਂਗਰਸ ਅਤੇ 'ਆਪ' ਦੇ ਹੋਏ ਸਮਝੌਤੇ ਉੱਤੇ ਸੁਨੀਲ ਜਾਖੜ ਦਾ ਵਾਰ, ਕਿਹਾ-ਪੰਜਾਬ 'ਚ ਗ੍ਰਿਫ਼ਤਾਰੀਆਂ ਤੋਂ ਡਰੇ ਕਾਂਗਰਸੀਆਂ ਨੇ ਕੀਤਾ 'ਆਪ' ਨਾਲ ਗਠਜੋੜ

ਅੰਮ੍ਰਿਤਸਰ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਅੰਦਰ 'ਆਪ' ਅਤੇ ਕਾਂਗਰਸ ਦੇ ਹੋਏ ਸਮਝੌਤੇ ਉੱਤੇ ਤਿੱਖੇ ਸ਼ਬਦ ਹਮਲੇ ਕੀਤੇ ਨੇ। ਜਾਖੜ ਨੇ ਕਿਹਾ ਕਿ ਕਾਂਗਰਸੀਆਂ ਨੂੰ ਪੰਜਾਬ ਵਿੱਚ ਗ੍ਰਿਫ਼ਤਾਰੀਆਂ ਦਾ ਡਰ ਸਤਾ ਰਿਹਾ ਸੀ ਜਿਸ ਕਰਕੇ ਉਨ੍ਹਾਂ ਨੇ 'ਆਪ' ਦੇ ਨਾਲ ਮਜਬੂਰੀ ਵਿੱਚ ਗਠਜੋੜ ਕੀਤਾ ਹੈ।

In Amritsar, Punjab BJP president Sunil Jakhar targeted Congress and AAP
ਕਾਂਗਰਸ ਅਤੇ ਆਪ ਦੇ ਹੋਏ ਸਮਝੌਤੇ ਉੱਤੇ ਸੁਨੀਲ ਜਾਖੜ ਦਾ ਵਾਰ, ਕਿਹਾ-ਪੰਜਾਬ 'ਚ ਗ੍ਰਿਫ਼ਤਾਰੀਆਂ ਤੋਂ ਡਰੇ ਕਾਂਗਰਸੀਆਂ ਨੇ ਕੀਤਾ 'ਆਪ' ਨਾਲ ਗਠਜੋੜ
author img

By

Published : Aug 7, 2023, 4:28 PM IST

ਪੰਜਾਬ 'ਚ ਗ੍ਰਿਫ਼ਤਾਰੀਆਂ ਤੋਂ ਡਰੇ ਕਾਂਗਰਸੀ

ਅੰਮ੍ਰਿਤਸਰ: ਕੇਂਦਰ ਦੇ ਦਿੱਲੀ ਵਾਲੇ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਨੂੰ ਕਾਂਗਰਸ ਦਾ ਸਮਰਥਨ ਮਿਲਣ ਤੋਂ ਬਾਅਦ ਲਗਾਤਾਰ ਹੀ ਭਾਜਪਾ ਵੱਲੋਂ ਹੁਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਅਤੇ ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਪੰਜਾਬ ਵਿੱਚ ਗ੍ਰਿਫ਼ਤਾਰੀਆਂ ਦਾ ਡਰ ਸਤਾ ਰਿਹਾ ਹੈ । ਜਿਸ ਕਰਕੇ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਸਮਝੌਤਾ ਕੀਤਾ ਜਾ ਰਿਹਾ।

ਸੂਬਾ ਸਰਕਾਰ ਤੋਂ ਉੱਠਿਆ ਭਰੋਸਾ: ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਅੱਗੇ ਗੋਡੇ ਟੇਕ ਦਿੱਤੇ ਹਨ ਪਰ ਪੰਜਾਬ ਦੇ ਲੋਕਾਂ ਨੇ ਹਾਲੇ ਗੋਡੇ ਨਹੀਂ ਟੇਕੇ ਅਤੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੇ ਉੱਤੇ ਪੂਰਨ ਤੌਰ ਉੱਤੇ ਆਸ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਭਾਜਪਾ ਜ਼ਰੂਰ ਹੱਲ ਕਰੇਗੀ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ 9 ਜੁਲਾਈ ਨੂੰ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋਏ ਅਤੇ ਦੂਸਰੇ ਪਾਸੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੋਟਾਂ ਦੀ ਰਾਜਨੀਤੀ ਕਰਨ ਲਈ ਪੰਚਕੂਲਾ ਵਿੱਚ ਵੋਟਾਂ ਮੰਗ ਰਹੇ ਸਨ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕੇ ਪ੍ਰਭਾਵਿਤ ਹੋਏ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਹੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਅੱਜ ਤੱਕ ਕਿਸੇ ਵੀ ਵਿਅਕਤੀ ਨੂੰ ਇੱਕ ਰੁਪਇਆ ਮੁਆਵਜ਼ਾ ਤੱਕ ਭਗਵੰਤ ਮਾਨ ਨੇ ਨਹੀਂ ਦਿੱਤਾ।

ਪੰਜਾਬ ਕੀਤਾ ਹੋਰ ਕਰਜ਼ਈ: ਸੁਨੀਲ ਜਾਖੜ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਕਈ ਪ੍ਰਸ਼ਾਸਨਿਕ ਅਧਿਕਾਰੀ ਹੜਤਾਲ ਕਰਕੇ ਬੈਠੇ ਸਨ ਪਰ ਲੋਕਾਂ ਨੂੰ ਆਈ ਆਫਤ ਕਾਰਣ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਆਪਣੀ ਹੜਤਾਲ ਖਤਮ ਕਰ ਦਿੱਤੀ ਪਰ ਭਗਵੰਤ ਸਿੰਘ ਮਾਨ ਵੱਲੋਂ ਕਿਸੇ ਵੀ ਵਿਅਕਤੀ ਨੂੰ ਇੱਕ ਰੁਪਇਆ ਨਹੀਂ ਦਿੱਤਾ ਗਿਆ। ਸੁਨੀਲ ਜਾਖੜ ਨੇ ਕਿਹਾ ਕਿ ਮਾਨ ਸਰਕਾਰ ਸਿਰਫ ਅਤੇ ਸਿਰਫ ਇਸ਼ਤਿਹਾਰਬਾਜ਼ੀ ਦੇ ਉੱਪਰ ਹੀ ਪੈਸੇ ਖਰਚ ਕਰ ਰਹੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚੋਂ ਕਰਜ਼ਾ ਉਤਾਰਣ ਦੇ ਲਈ ਇੱਕ ਨਵਾਂ ਕਰਜ਼ਾ ਲਿਆ ਅਤੇ ਕੇਂਦਰ ਸਰਕਾਰ ਨੂੰ ਇਹ ਕਹਿ ਰਹੇ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਪੈਸਿਆਂ ਦੀ ਲੋੜ ਨਹੀਂ ਅਤੇ ਦੂਸਰੇ ਪਾਸੇ ਪੰਜਾਬ ਵਿੱਚੋਂ ਜਿੱਤੇ ਕਾਂਗਰਸੀ ਮੈਂਬਰ ਪਾਰਲੀਮੈਂਟ ਸੰਸਦ ਭਵਨ ਦੇ ਬਾਹਰ ਕੇਂਦਰ ਸਰਕਾਰ ਤੋਂ ਫੰਡ ਜਾਰੀ ਕਰਨ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਦਿਲ ਬਹੁਤ ਵੱਡਾ ਹੈ ਅਤੇ ਮੋਦੀ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਵੀ ਬਹੁਤ ਸਾਰੇ ਫੰਡ ਜਾਰੀ ਕੀਤੇ ਗਏ ਹਨ। 480 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਦਾ ਰੇਲਵੇ ਸਟੇਸ਼ਨ ਵੀ ਤਿਆਰ ਹੋਣ ਜਾ ਰਿਹਾ ਹੈ। ਉਹਨਾਂ ਦਾ ਸੁਪਨਾ ਹੈ ਕਿ ਅੰਮ੍ਰਿਤਸਰ ਨੂੰ ਵਰਲਡ ਕਲਾਸ ਸਿਟੀ ਬਣਾਇਆ ਜਾਵੇ। ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਖੁਦ ਦਾ ਸੁਪਨਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਇੰਟਰਨੈਸ਼ਨਲ ਪੱਧਰ ਦਾ ਇੱਕ ਸਟੇਡੀਅਮ ਹੋਣਾ ਚਾਹੀਦਾ ਹੈ, ਜਿਸ ਦੇ ਵਿੱਚ ਪੰਜਾਬ ਦੇ ਨੌਜਵਾਨ ਆਪਣੀ ਪ੍ਰੈਕਟਿਸ ਕਰ ਸਕਣ। ਉਸ ਸੁਪਨੇ ਨੂੰ ਸੱਚ ਕਰਨ ਦੇ ਲਈ ਵੀ ਅਸੀਂ ਮਿਹਨਤ ਕਰ ਰਹੇ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.