ਅੰਮ੍ਰਿਤਸਰ: ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਅਤੇ ਡੀਐੱਸਪੀ ਅਟਾਰੀ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਅਟਾਰੀ, ਮੇਹਰ ਬਾਬਾ ਗੁਲਾਬ ਸ਼ਾਹ ਦੀ ਜਗ੍ਹਾ ਕੋਲ ਲਗਦੇ ਖੇਤਾਂ ਵਿੱਚ ਪਾਕਿਸਤਾਨੀ ਡਰੋਨ (Pakistani drones) ਵੱਲੋਂ ਇੱਕ ਸ਼ੱਕੀ ਬੈਗ ਸੁੱਟਿਆ ਗਿਆ ਹੈ। ਇਸ ਸੂਚਨਾ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਹੋਇਆ ਬੀਐੱਸਐੱਫ ਪੰਜਾਬ ਫਰੰਟੀਅਰ (BSF Punjab Frontier) ਅਤੇ ਮੁੱਖ ਅਫਸਰ ਥਾਣਾ ਘਰਿੰਡਾ ਵੱਲੋਂ ਪੁਲਿਸ ਪਾਰਟੀ ਨਾਲ ਸਰਚ ਅਭਿਆਨ ਚਲਾਇਆ ਗਿਆ।
5 ਕਿੱਲੋਗ੍ਰਾਮ ਹੈਰੋਇਨ ਬਰਾਮਦ: ਥਾਣਾ ਘਰਿੰਡਾ ਦੀ ਸਰਚ ਪਾਰਟੀ ਅਤੇ ਬੀ.ਐਸ.ਐਫ ਦੀ ਸਰਚ ਪਾਰਟੀ ਨੇ ਮਿਲ ਕੇ ਜਦੋਂ ਆਪਰੇਸ਼ਨ ਚਲਾਇਆ ਤਾਂ ਇਸ ਦੌਰਾਨ ਸਰਚ ਪਾਰਟੀ ਨੂੰ ਉਕਤ ਜਗ੍ਹਾ ਤੋਂ ਇੱਕ ਕਾਲੇ ਰੰਗ ਦਾ ਬੈਗ ਬ੍ਰਾਮਦ ਹੋਇਆ ਜਿਸ ਨੂੰ ਰੱਸੀਆਂ ਨਾਲ ਬੰਨਿਆ ਹੋਇਆ ਸੀ। ਇਸ ਕਾਲੇ ਬੈਗ ਨੂੰ ਜਦੋਂ ਸੁਰੱਖਿਆ ਪਹਿਲੂਆਂ ਦਾ ਧਿਆਨ ਰੱਖ ਕੇ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ ਪੰਜ ਪੈਕਟ ਬਰਾਮਦ ਹੋਏ ਜਿਨ੍ਹਾਂ ਵਿੱਚ ਹੈਰੋਇਨ ਭਰੀ ਹੋਈ ਸੀ। ਉਕਤ ਹੈਰੋਇਨ ਨਾਲ ਭਰੇ ਪੈਕਟਾਂ (Packets full of heroin) ਦਾ ਜਦ ਵਜ਼ਨ ਕੀਤਾ ਗਿਆ ਤਾਂ ਹਰੇਕ ਪੈਕਟ ਵਿੱਚੋ ਇੱਕ-ਇੱਕ ਕਿੱਲੋਗ੍ਰਾਮ ਹੈਰੋਇਨ ਨਿਕਲੀ ਜਿਸ ਦਾ ਕੁੱਲ੍ਹ ਪੰਜ ਕਿੱਲੋਗ੍ਰਾਮ ਵਜ਼ਨ ਹੋਇਆ।
- ਜੱਜ ਵਜੋਂ 2 ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ ‘ਤੇ ਭੜਕੇ ਜਥੇਦਾਰ, ਕਿਹਾ- ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ ਘਟਨਾ
- Police Action Against Terror Module: ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼, ਹਥਿਆਰਾਂ ਸਣੇ ਤਿੰਨ ਕੀਤੇ ਕਾਬੂ
- NIA Raid In Punjab: ਖਾਲਿਸਤਾਨੀ ਨੈੱਟਵਰਕ ਨੂੰ ਤੋੜਨ ਲਈ NIA ਨੇ ਪੰਜਾਬ 'ਚ ਨੱਪੀ ਪੈੜ, ਮੋਗਾ ਅਤੇ ਖੰਨਾ ਸਮੇਤ ਕਈ ਥਾਵਾਂ 'ਤੇ ਮਾਰੀ ਰੇਡ
ਕੀਮਤ ਕੌਮਾਂਤਰੀ ਬਜ਼ਾਰ ਵਿੱਚ ਕਰੋੜਾਂ ਰੁਪਏ: ਹੈਰੋਇਨ ਮਿਲਣ ਮਗਰੋਂ ਥਾਣਾ ਘਰਿੰਡਾ ਵਿਖੇ NDPS ACT ਅਤੇ AIR CRAFT ACT ਦੀਆ ਵੱਖ-ਵੱਖ ਧਰਾਵਾਂ ਤਹਿਤ ਮੁੱਕਦਮਾ ਦਰਜ ਕੀਤਾ ਗਿਆ ਹੈ, ਉਕਤ ਪ੍ਰਾਪਤ ਹੈਰੋਇਨ ਸਬੰਧੀ ਟੈਕਨੀਕਲ ਸੈੱਲ ਅਤੇ Human Intelligence ਦੀ ਮਦਦ ਨਾਲ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਿਲੀ ਹੈਰੋਇਨ ਦੀ ਕੀਮਤ ਕੌਮਾਂਤਰੀ ਬਜ਼ਾਰ ਵਿੱਚ ਕਰੋੜਾਂ ਰੁਪਏ ਹੋ ਸਕਦੀ ਹੈ। ਇਸ ਤੋਂ ਇਲਾਵਾ ਬੀਐੱਸਐੱਫ ਦਾ ਕਹਿਣਾ ਹੈ ਕਿ ਹੈਰੋਇਨ ਸੁੱਟ ਕੇ ਨਾਪਾਕ ਡਰੋਨ ਮੁੜ ਤੋਂ ਪਾਕਿਸਤਾਨ ਵੱਲ ਕੂਚ ਕਰ ਗਿਆ ਜਾਪਦਾ ਹੈ।