ਅੰਮ੍ਰਿਤਸਰ: ਜ਼ਿਲ੍ਹੇ ‘ਚ ਇੱਕ ਵਿਆਹੁਤਾ ਲੜਕੀ ਵੱਲੋਂ ਖ਼ੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦਾ ਨਾਂ ਪਰਮਜੀਤ ਕੌਰ ਹੈ ਤੇ ਉਹ ਫੁੱਲਾਂ ਵਾਲੇ ਚੌਂਕ ਦੀ ਰਹਿਣ ਵਾਲੀ ਸੀ। ਮ੍ਰਿਤਕ ਪਰਮਜੀਤ ਕੌਰ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਸਦਾ ਚਾਰ ਸਾਲ ਪਹਿਲਾਂ ਦਿਲਪ੍ਰੀਤ ਸਿੰਘ ਨਾਂ ਦੇ ਲੜਕੇ ਨਾਲ ਵਿਆਹ ਹੋਇਆ ਸੀ ਤੇ ਉਸ ਦਾ ਦੋ ਸਾਲ ਦਾ ਇੱਕ ਬੇਟਾ ਹੈ। ਉਸਦਾ ਪਤੀ ਕੋਇਲੇ ਦਾ ਕੰਮ ਕਰਦਾ ਹੈ।
ਉਨ੍ਹਾਂ ਕਿਹਾ ਕਿ ਉਸਦਾ ਪਤੀ ਕਈ ਵਾਰ ਸਾਡੀ ਲੜਕੀ ਨਾਲ ਕੁੱਟਮਾਰ ਤੇ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਕੱਲ ਰਾਤ ਸਾਨੂੰ 9 ਵਜੇ ਦੇ ਕਰੀਬ ਇੱਕ ਫੋਨ ਆਇਆ ਤੇ ਪਤਾ ਲੱਗਾ ਕਿ ਸਾਡੀ ਕੁੜੀ ਹਸਪਤਾਲ ਵਿੱਚ ਹੈ ਜਦੋਂ ਅਸੀਂ ਹਸਪਤਾਲ ਪੁੱਜੇ ਤਾਂ ਵੇਖਿਆ ਕਿ ਤੇ ਸਾਡੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਸਦੇ ਗਲੇ ‘ਤੇ ਸ਼ਰੀਰ ਤੇ ਸੱਟਾਂ ਦੇ ਨਿਸ਼ਾਨ ਸਨ।
ਪਰਿਵਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਉਸਦੇ ਪਤੀ ਦਿਲਪ੍ਰੀਤ ਨੂੰ ਪੁੱਛਿਆ ਤਾਂ ਉਸਨੇ ਕਿਹਾ ਕਿ ਇਸ ਨੇ ਖ਼ੁਦਕੁਸ਼ੀ ਕਰ ਲਈ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਉਸਦੇ ਪਤੀ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ। ਇਸ ਦੌਰਾਨ ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।
ਉੱਥੇ ਹੀ ਪੁਲਿਸ (Police) ਅਧਿਕਾਰੀ ਨੇ ਦੱਸਿਆ ਕਿ ਫੁੱਲਾਂ ਵਾਲੇ ਚੌਂਕ ਦੀ ਰਹਿਣ ਵਾਲੀ ਪਰਮਜੀਤ ਕੌਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਸਦੇ ਆਈਲੇਟਸ ਵਿੱਚੋਂ ਬੈਂਡ ਘੱਟ ਆਉਣ ਕਰਕੇ ਉਸਦਾ ਪਤੀ ਉਸਨੂੰ ਪਰੇਸ਼ਾਨ ਕਰਦਾ ਰਹਿੰਦਾ ਸੀ ਜਿਸਦੇ ਚਲਦੇ ਉਸਨੇ ਖ਼ੁਦਕੁਸ਼ੀ ਕਰ ਲਈ । ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਤੀ ਖਿਲਾਫ਼ ਮਾਮਲਾ ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸਨੂੰ ਅਦਾਲਤ ਵਿੱਚ ਪੇਸ਼ ਕਰ ਉਸਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਕਬਜੇ ਵਿਚ ਲੈਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਮੈਡੀਕਲ ਰਿਪੋਰਟ ਆਵੇਗੀ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪਤਨੀ ਨੇ ਜਿੰਮ ‘ਚ ਪਤੀ ਤੇ ਉਸਦੀ ਮਹਿਲਾ ਮਿੱਤਰ ਦਾ ਜੁੱਤੀਆਂ ਨਾਲ ਚਾੜ੍ਹਿਆ ਕੁੱਟਾਪਾ, ਵੀਡੀਓ ਵਾਇਰਲ