ETV Bharat / state

ਅੰਮ੍ਰਿਤਸਰ ‘ਚ ਅੱਜ 7769 ਸਿਹਤ ਕਾਮਿਆਂ ਨੇ ਲਗਵਾਇਆ ਕੋਰੋਨਾ ਦਾ ਟੀਕਾ - ਕੋਰੋਨਾ ਵਾਇਰਸ

ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਦੇ ਵੱਧ ਰਹੇ ਪ੍ਰਭਾਵ ਕਾਰਣ ਸੂਬਾ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਚਿੰਤਾ ਦਰਸਾਉਂਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੀ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਕਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।

ਅੰਮ੍ਰਿਤਸਰ ‘ਚ ਅੱਜ 7769 ਸਿਹਤ ਕਾਮਿਆਂ ਨੇ ਲਗਵਾਇਆ ਕੋਰੋਨਾ ਦਾ ਟੀਕਾ

author img

By

Published : Apr 17, 2021, 5:56 PM IST

ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਦੇ ਵੱਧ ਰਹੇ ਪ੍ਰਭਾਵ ਕਾਰਣ ਸੂਬਾ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਚਿੰਤਾ ਦਰਸਾਉਂਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੀ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਕਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।

ਪੱਤਰਕਾਰਾਂ ਨਾਲ ਜਾਣਕਾਰੀ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ 7769 ਸਿਹਤ ਕਾਮਿਆਂ ਅਤੇ ਲੋਕਾਂ ਨੂੰ ਕੋਵਿਡ 19 ਦੇ ਟੀਕੇ ਲਗਾਏ ਗਏ ਹਨ ਅਤੇ ਕਿਸੇ ਵੀ ਹੈਲਥ ਕੇਅਰ ਵਰਕਰ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿੱਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਕਿ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਮਿਲ ਪਾਈ ਹੈ। ਜਿਸ ਲਈ ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿੱਚ ਹਿੱਸੇਦਾਰ ਬਣਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ।

ਉਨਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਜਿਸ ਦੇ ਸਾਈਡੀ ਇਫੈਕਟ ਹੋ ਸਕਦੇ ਹਨ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.