ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਧੀ ਰਾਤ ਨੂੰ ਗੋਲੀਆਂ ਚੱਲਣ ਦਾ ਮਾਮਲਾ (Shots fired in Amritsar) ਸਾਹਮਣੇ ਆਇਆ ਹੈ। ਦਰਅਸਲ ਛੇਹਰਟਾ ਸਥਿਤ ਹਮੀਦਪੁਰਾ ਕਲੋਨੀ ਵਿਖੇ ਦੇਰ ਰਾਤ ਸਾਢੇ ਗਿਆਰਾਂ ਵਜੇ ਦੇ ਕਰੀਬ ਤਿੰਨ ਮੋਟਰਸਾਈਕਲ ਸਵਾਰ (Three motorcyclistic riding the fireworking) ਹਮਲਾਵਰਾਂ ਨੇ ਇੱਕ ਘਰ ਨੂੰ ਨਿਸ਼ਾਨੇ ਬਣਾਉਂਦਿਆਂ ਗੋਲੀਆਂ ਚਲਾਈਆਂ।ਹਮਲਾਵਰਾਂ ਨੇ ਘਰ ਦੇ ਗੇਟ ਉੱਤੇ ਤਿੰਨ ਰਾਊਂਡ ਫਾਇਰ ਕੀਤੇ।
ਜਿਸ ਪਰਿਵਾਰ ਉੱਤੇ ਹਮਲਾ ਉਸ ਪਰਿਵਾਰ ਦੀ ਮੈਂਬਰ ਮਨਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਨੀਅਤ ਦੇ ਨਾਲ ਉਨ੍ਹਾਂ ਉੱਤੇ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਦੀ ਆਵਾਜ਼ ਸੁਣਦਿਆਂ ਹੀ ਮਨਜੀਤ ਕੌਰ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਅੰਦਰ ਵੜ ਕੇ ਆਪਣੀ ਜਾਨ ਬਚਾਈ ਗਈ। ਉਕਤ ਹਮਲਾਵਰਾਂ ਵੱਲੋਂ ਉਨ੍ਹਾਂ ਦੇ ਘਰ ਦੇ ਗੇਟ ਉੱਤੇ ਤਿੰਨ (Three shots were fired at the gate of the house) ਗੋਲੀਆਂ ਚਲਾਈਆਂ ਗਈਆਂ ਹਨ।
ਪੀੜਤ ਪ੍ਰਭਜੋਤ ਸਿੰਘ ਉਰਫ ਲੱਕੀ ਨੇ ਦੱਸਿਆ ਕਿ ਬਿੱਲ੍ਹਾ ਤੇ ਬੰਟੀ ਨਾਮ ਵਿਅਕਤੀਆਂ ਵੱਲੋਂ ਪੈਸਿਆਂ ਦੇ ਲੈਣ ਦੇਣ ਦੀ ਰੰਜਸ਼ ਦੇ ਚੱਲਦਿਆਂ ਇਹ ਹਮਲਾ ਕੀਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਪੁਲੀਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਅਸੀਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ ਕਈ ਪ੍ਰਸ਼ਾਸਨ ਕੋਲ ਇਨਸਾਫ ਦੀ ਮੰਗ ਕਰਦੇ ਹਾਂ।
ਇਹ ਵੀ ਪੜ੍ਹੋ: AAP ਸਰਕਾਰ ਦੇ 6 ਮਹੀਨੇ ਪੂਰੇ, ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਸਵਾਲਾਂ ਦੇ ਘੇਰੇ 'ਚ ਲਿਆ
ਦੂਜੇ ਪਾਸੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ । ਮਨਜੀਤ ਕੌਰ ਦੇ ਬਿਆਨਾਂ ਦੇ ਅਧਾਰ ਉੱਤੇ ਹਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਭਾਲ ਲਈ ਸੀਸੀਟੀਵੀ ਕੈਮਰੇ (CCTV cameras are being searched for the accused) ਖੰਗਾਲੇ ਜਾ ਰਹੇ ਹਨ ਅਤੇ ਮੁਲਜ਼ਮਾਂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ