ETV Bharat / state

ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਲਾਗੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ, ਹੋਟਲ ਮਾਲਕਾਂ ਤੇ ਪੁਲਿਸ ਨੂੰ ਖਾਸ ਹਦਾਇਤਾਂ - ਦਰਬਾਰ ਸਾਹਿਬ ਨਾਲ ਜੁੜੀ ਵੱਡੀ ਖਬਰ

ਪੰਜਾਬ ਪੁਲਿਸ ਵਲੋਂ ਘੱਲੂਘਾਰਾ ਦਿਵਸ ਮਨਾਏ ਜਾਣ ਦੇ ਮੱਦੇਨਜ਼ਰ ਸੂਬੇ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਦੂਜੇ ਪਾਸੇ ਸ੍ਰੀ ਦਰਬਾਰ ਸਾਹਿਬ ਲਾਗੇ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

In view of Ghallughara Divas, strict security measures have been extended near Sri Darbar Sahib
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਲਾਗੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ
author img

By

Published : Jun 4, 2023, 4:08 PM IST

ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਅਰਪਿਤ ਸ਼ੁਕਲਾ।

ਅੰਮ੍ਰਿਤਸਰ : ਪੰਜਾਬ ਵਿਚ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲਾਗੇ ਅਤੇ ਹੋਰ ਥਾਵਾਂ ਉੱਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੂੰ 24 ਘੰਟੇ ਨਾਕਿਆਂ ਉੱਤੇ ਰਹਿਣ ਤੋਂ ਇਲਾਵਾ ਚੌਕਸੀ ਵਰਤਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਲਾਅ ਐਂਡ ਆਰਡਰ ਦੇ ਏਡੀਸੀਪੀ ਅਰਪਿਤ ਸ਼ੁਕਲਾ ਨੇ ਨੇ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਟਲ ਮਾਲਕਾਂ ਨੂੰ ਖਾਸ ਹਦਾਇਤ : ਏਡੀਜੀਪੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਗਲਿਆਰਿਆਂ ਅਤੇ ਆਲੇ-ਦੁਆਲੇ ਬਣੇ ਸਮੂਹ ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਖਾਸ ਨਿਰਦੇਸ਼ ਦਿੱਤੇ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਤੋਂ ਕਮਰਾ ਨਾ ਜਾਰੀ ਕੀਤਾ ਜਾਵੇ। ਇਸ਼ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਚਾਲੂ ਹਾਲਤ ਵਿੱਚ ਰੱਖੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜੋ ਵੀ ਕਦਮ ਚੁੱਕੇ ਜਾ ਸਕਦੇ ਹਨ, ਉਸ ਅਨੁਸਾਰ ਹੀ ਫੈਸਲਾ ਲਿਆ ਜਾਵੇ।

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਸੀਆਰਪੀਐਫ ਦੀਆਂ 11 ਅਤੇ ਜ਼ਿਲ੍ਹੇ ਵਿੱਚ 4 ਕੰਪਨੀਆਂ ਤੋਂ ਅਲਾਵਾ ਜ਼ਿਲ੍ਹੇ ਵਿੱਚ ਪੰਜਾਬ ਪੁਲਿਸ ਦੇ ਕਰੀਬ ਤਿੰਨ ਹਜ਼ਾਰ ਜਵਾਨ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲ਼ਾਵਾ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵੀ ਪੁਲਿਸ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਨਾਲ ਵੀ ਗੱਲਬਾਤ ਕੀਤੀ ਗਈ ਹੈ। ਸਾਰਿਆਂ ਵਲੋਂ ਹੀ ਪੂਰਣ ਸਹਿਯੋਗ ਦੀ ਹਾਮੀ ਭਰੀ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.