ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਆਏ ਦਿਨ ਹੀ ਲਾਅ ਐਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਸੀ, ਲਗਾਤਾਰ ਹੀ ਚੋਰ ਲੁਟੇਰਿਆਂ ਵੱਲੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਸ਼ਰੇਆਮ ਅੰਜ਼ਾਮ ਦਿੱਤਾ ਜਾ ਰਿਹਾ ਸੀ, ਹਾਲਾਂਕਿ ਸਮੇਂ ਸਮੇਂ 'ਤੇ ਪੁਲਿਸ ਵੱਲੋਂ ਇਨ੍ਹਾਂ ਲੁਟੇਰਿਆਂ ਤੇ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ।
ਲੇਕਿਨ ਆਏ ਦਿਨ ਹੀ ਲੁੱਟਖੋਹ ਦੀਆਂ ਵੱਡੀਆਂ ਵਾਰਦਾਤਾਂ ਦੇ ਨਾਲ ਅੰਮ੍ਰਿਤਸਰ ਸ਼ਹਿਰ ਇਕ ਦਮ ਸਹਿਮਿਆ ਹੋਇਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਭਾਜਪਾ ਦੇ ਆਗੂਆਂ ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਅੰਮ੍ਰਿਤਸਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਿਹਤਰ ਬਣਾਇਆ ਜਾਵੇ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਲਗਾਤਾਰ ਹੀ ਅੰਮ੍ਰਿਤਸਰ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ ਅਤੇ ਨਸ਼ਾ ਵੀ ਅੰਮ੍ਰਿਤਸਰ ਵਿੱਚ ਬਹੁਤ ਜ਼ਿਆਦਾ ਵੱਧਦਾ ਦਿਖਾਈ ਦੇ ਰਿਹਾ ਹੈ। ਪਰ ਪੁਲਿਸ ਦੇ ਅਧਿਕਾਰੀ ਇਨ੍ਹਾਂ ਲੁਟੇਰਿਆਂ ਤੇ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਵਿੱਚ ਕਿਤੇ ਨਾ ਕਿਤੇ ਨਾਕਾਮਯਾਬ ਦਿਖਾਈ ਦੇ ਰਹੀ ਹੈ। ਜਿਸ ਦੇ ਚੱਲਦੇ ਅੱਜ ਉਹ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕੋਲ ਮੰਗ ਪੱਤਰ ਦੇਣ ਪਹੁੰਚੇ ਹਨ ਅਤੇ ਅੰਮ੍ਰਿਤਸਰ ਵਿੱਚ ਲਾਈਨ ਆਰਡਰ ਦੀ ਸਥਿਤੀ ਨੂੰ ਬਿਹਤਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਭਾਜਪਾ ਦੇ ਆਗੂਆਂ ਕੋਲ ਮੰਗ ਪੱਤਰ ਲੈਣ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 9 ਅਪ੍ਰੈਲ 2022 ਨੂੰ ਆਪਣੀ ਡਿਊਟੀ ਅੰਮ੍ਰਿਤਸਰ ਵਿੱਚ ਜੁਆਇਨ ਕੀਤੀ ਸੀ, ਉਦੋਂ ਤੋਂ ਲੈ ਕੇ ਹੁਣ ਤਾਂ ਉਨ੍ਹਾਂ ਨੇ ਬਹੁਤ ਸਾਰੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਦੇ ਮਾਮਲੇ ਦੀ ਗੱਲ ਕਰੀ ਤੇ ਵੱਖ-ਵੱਖ ਕਿਸਮ ਦੇ ਨਸ਼ੇ ਦੇ ਨਾਲ 58 ਮਾਮਲੇ ਦਰਜ ਕੀਤੇ ਹਨ, ਜਿਸ ਦੇ ਵਿੱਚ 75 ਦੇ ਕਰੀਬ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਹਥਿਆਰ ਰੱਖਣ ਵਾਲੇ ਲੋਕਾਂ ਦੇ ਉੱਤੇ 14 ਦੇ ਕਰੀਬ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਦੇ ਵਿੱਚੋਂ ਕਿ 24 ਗ੍ਰਿਫ਼ਤਾਰੀਆਂ ਹੁਣ ਤੱਕ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰ ਰਹੀ ਹੈ ਤੇ ਰਾਤ ਸਮੇਂ ਥਾਂ-ਥਾਂ 'ਤੇ ਨਾਕੇਬੰਦੀ ਕਰ ਹਰ ਸ਼ੱਕੀ ਵਿਅਕਤੀ ਦੀ ਬਰੀਕੀ ਨਾਲ ਚੈਕਿੰਗ ਵੀ ਕੀਤੀ ਜਾਂਦੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਕਿਤੇ ਕੋਈ ਲੁੱਟ ਦੀ ਵਾਰਦਾਤ ਦੀ ਜਾਂ ਨਸ਼ਾ ਵੇਚਣ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ, ਉਸ ਦੀ ਜਾਣ ਪਹਿਚਾਣ ਗੁਪਤ ਰੱਖੀ ਜਾਵੇਗੀ।
ਜ਼ਿਕਰਯੋਗ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਹਰ ਪਾਸੇ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜਿਸ ਦੀਆਂ ਕਿ ਆਏ ਦਿਨ ਹੀ ਸੋਸ਼ਲ ਮੀਡੀਆ 'ਤੇ ਤਸਵੀਰਾਂ ਵੀ ਦੇਖਣ ਨੂੰ ਮਿਲਦੀਆਂ ਹਨ ਅਤੇ ਅੰਮ੍ਰਿਤਸਰ ਵਿੱਚ ਵੀ ਆਏ ਦਿਨ ਹੀ ਲੁੱਟ ਖੋਹ ਤੇ ਡਕੈਤੀ ਦੀਆਂ ਵੱਡੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ। ਜਿਸ ਤੋਂ ਬਾਅਦ ਵੀਰਵਾਰ ਨੂੰ ਭਾਜਪਾ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਅੰਮ੍ਰਿਤਸਰ ਵਿੱਚ ਲਾਈਨ ਆਰਡਰ ਦੀ ਸਥਿਤੀ ਨੂੰ ਬਿਹਤਰ ਬਣਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜੋ:- ਕਾਂਗਰਸ ਨੂੰ ਛੱਡ ਭਾਜਪਾ ਚ ਸ਼ਾਮਲ ਹੋਏ ਸੁਨੀਲ ਜਾਖੜ