ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰ ਦੇ ਦਫਤਰ ਦੇ ਬਾਹਰ ਕਾਰ ਸੇਵਾ ਸੰਪਰਦਾਇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਜੋੜੇ ਘਰ ਅਤੇ ਗਠੜੀ ਘਰ ਦੀ ਕਰਵਾਈ ਜਾ ਰਹੀ ਸੇਵਾ ਦੇ ਮੁਕੰਮਲ ਹੋਣ ‘ਤੇ ਇੰਨ੍ਹਾਂ ਇਮਾਰਤਾਂ ਦਾ ਉਦਘਾਟਨ ਕੀਤਾ ਗਿਆ।
ਇਸਦਾ ਉਦਘਾਟਨ ਬਾਬਾ ਕਸ਼ਮੀਰ ਸਿੰਘ ਅਤੇ ਸ੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਸੰਗਤਾਂ ਉਚੇਚੇ ਤੌਰ ‘ਤੇ ਹਾਜਿਰ ਰਹੀਆਂ। ਇਸਦੇ ਨਾਲ ਦੂਰੋ ਨੇੜਿਓਂ ਪਹੁੰਚੀ ਸੰਗਤ ਨੂੰ ਲੰਗਰ ਵੀ ਛਕਾਇਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਜੋੜੇ ਘਰ ਅਤੇ ਗਠੜੀ ਘਰ ਦਾ ਨਿਰਮਾਣ ਕਾਰਜ ਮੁਕੰਮਲ ਹੋਣ ‘ਤੇ ਸੰਗਤ ਦੀ ਸਹੂਲਤ ਦੇ ਲਈ ਇਨ੍ਹਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਇਮਾਰਤਾਂ ਦੇ ਨਿਰਮਾਣ ਨਾਲ ਆਉਣ ਵਾਲੀਆਂ ਸੰਗਤਾਂ ਨੂੰ ਜੋੜੇ ਅਤੇ ਗਠੜੀ ਰੱਖਣ ਲਈ ਬਹੁਤ ਹੀ ਸਹੂਲਤ ਮਿਲਦੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਸੰਗਤਾਂ ਦੀ ਸੇਵਾ ਲਈ ਅਜਿਹੇ ਹੋਰ ਉਪਰਾਲੇ ਕਰਦੇ ਰਹਿਣਗੇ।
ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ (Bibi Jagir Kaur) ਪ੍ਰਧਾਨ ਸ੍ਰੋਮਣੀ ਕਮੇਟੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕੀਤੀ ਗਈ ਇਸ ਸੇਵਾ ਲਈ ਜਿੱਥੇ ਸ਼ੁਕਰਾਨਾ ਕੀਤਾ ਉਥੇ ਹੀ ਕਾਰ ਸੇਵਾ ਸੰਪਰਦਾਇ ਦੇ ਸਹਿਯੋਗ ਚਲ ਰਹੇ ਕਾਰਜਾਂ ਦੀ ਸਲਾਘਾ ਕੀਤੀ।
ਇਹ ਵੀ ਪੜ੍ਹੋ:2022 ਦੀਆਂ ਚੋਣਾਂ ਨੂੰ ਲੈਕੇ ਨਵਜੋਤ ਸਿੱਧੂ ਦੀ ਹਰੀਸ਼ ਚੌਧਰੀ ਨਾਲ ਮੀਟਿੰਗ