ਅੰਮ੍ਰਿਤਸਰ: ਸੂਬਾ ਸਰਕਾਰ ਕਾਂਗਰਸ ਦੀ ਅਗਵਾਈ ’ਚ ਅਜਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਬੀਤੇ ਦਿਨ ਕਾਂਗਰਸ ਜ਼ਿਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਕੰਵਰਪ੍ਰਤਾਪ ਸਿੰਘ ਅਜਨਾਲਾ ਉਦਘਾਟਨ ਮੌਕੇ ਇਸ ਮੌਕੇ ਗੱਲਬਾਤ ਕਰਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਜੋ ਵੀ ਵਿਕਾਸ ਦੇ ਕਾਰਜ ਅਧੂਰੇ ਰਹਿ ਗਏ ਹਨ ਉਨ੍ਹਾਂ ਨੂੰ ਜਲਦ ਨੇਪਰੇ ਚੜਾਇਆ ਜਾਵੇਗਾ।ਇਸ ਦੌਰਾਨ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੇ ਕਿਹਾ ਕਿ ਸ਼ਹਿਰ ਵਿਚ ਪਿਛਲੇ ਕਰੀਬ ਇਕ ਮਹੀਨੇ ਤੋਂ ਵਿਕਾਸ ਦਰ ਵਿਚ ਵਾਧਾ ਹੋਇਆ ਹੈ ਅਤੇ ਜਲਦ ਹੀ ਅਜਨਾਲਾ ਸ਼ਹਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਏਗਾ। ਉਨ੍ਹਾ ਕਿਹਾ ਕਿ ਕਾਂਗਰਸ ਦੁਆਰਾ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਤਕਰੀਬਨ ਪੂਰੇ ਕਰ ਦਿੱਤੇ ਗਏ ਹਨ ਅਤੇ ਜੋ ਬਾਕੀ ਰਹਿੰਦੇ ਹਨ, ਉਨ੍ਹਾਂ ਨੂੰ ਵੀ ਜਲਦ ਹੀ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Election 2022: ਪੰਜਾਬ ਸਣੇ 5 ਰਾਜਾਂ 'ਚ ਤੈਅ ਸਮੇਂ ਹੋਣਗੀਆਂ ਚੋਣਾਂ: CEC