ETV Bharat / state

ਕੋਵਿਡ-19: ਅਟਾਰੀ ਸਰਹੱਦ ਬੰਦ ਹੋਣ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਠੱਪ - ਵਾਘ੍ਹਾ 'ਤੇ ਕਾਰੋਬਾਰ ਬੰਦ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਅਟਾਰੀ-ਵਾਹਘਾ ਸਰਹੱਦ ਰਾਹੀਂ ਅਫ਼ਗਾਨਿਸਤਾਨ ਤੋਂ ਕਾਰੋਬਾਰ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਬਾਰਡਰ ਨੇੜੇ ਦੁਕਾਨਦਾਰਾਂ ਦੇ ਕਾਰੋਬਾਰ ਠੱਪ ਹੋ ਗਏ ਹਨ।

india afganistan business stopped from wagah border
ਵਾਘ੍ਹਾ 'ਤੇ ਕਾਰੋਬਾਰ ਬੰਦ ਕਰਨ ਨਾਲ ਦੁਕਾਨਦਾਰਾਂ ਦਾ ਹੋਇਆ ਕੰਮ ਠੱਪ
author img

By

Published : Mar 14, 2020, 11:30 PM IST

ਅੰਮ੍ਰਿਤਸਰ: ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਭਾਰਤ ਵਿੱਚ ਵੀ ਆਪਣੇ ਪੈਰ ਪਸਾਰ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਵੱਲੋਂ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਦੀਆਂ ਹਿਦਾਇਤਾਂ ਦੇ ਚੱਲਦਿਆਂ ਕਈ ਪ੍ਰੋਗਰਾਮ ਬੰਦ ਕਰ ਦਿੱਤੇ ਹਨ। ਅੰਮ੍ਰਿਤਸਰ ਸਥਿਤ ਅਟਾਰੀ ਵਾਹਘਾ ਬਾਰਡਰ ਦਾ ਰੀਟਰੀਟ ਸਮਾਰੋਹ ਵੀ ਇਸੇ ਦੇ ਚਲਦੇ ਪਿਛਲੇ ਦਿਨੀਂ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਰਾਹੀਂ ਅਫ਼ਗਾਨਿਸਤਾਨ ਤੋਂ ਕਾਰੋਬਾਰ ਬੰਦ ਕਰ ਦਿੱਤਾ ਗਿਆ ਹੈ।

ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਬਾਰਡਰ ਨੇੜੇ ਦੁਕਾਨਦਾਰਾਂ ਦੇ ਕਾਰੋਬਾਰ ਠੱਪ ਹੋ ਗਏ ਹਨ। ਦੁਕਾਨਦਾਰਾਂ ਨੇ ਦੱਸਿਆ ਕਿ ਜਿਸ ਦਿਨ ਤੋਂ ਬਾਰਡਰ ਦਾ ਕਾਰੋਬਾਰ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ ਉਦੋਂ ਦਾ ਉਨ੍ਹਾਂ ਦਾ ਕੰਮ ਵੀ ਠੱਪ ਹੈ।

ਵਾਘ੍ਹਾ 'ਤੇ ਕਾਰੋਬਾਰ ਬੰਦ ਕਰਨ ਨਾਲ ਦੁਕਾਨਦਾਰਾਂ ਦਾ ਹੋਇਆ ਕੰਮ ਠੱਪ

ਇਹ ਵੀ ਪੜ੍ਹੋ: ਕੋਵਿਡ-19 ਨੂੰ ਲੈ ਕੇ ਭਾਰਤ ਅਤੇ ਦੱਖਣੀ ਅਫ਼ਰੀਕਾ ਦੀ ਵਨਡੇਅ ਲੜੀ ਮੁਲਤਵੀ

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਅਜਿਹੇ ਹਾਲਾਤਾਂ ਵਿੱਚ ਉਨ੍ਹਾਂ ਨੂੰ ਘਰ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਵਾਇਰਸ ਦਾ ਪ੍ਰਕੋਪ ਕਦੋਂ ਰੁਕਦਾ ਹੈ ਅਤੇ ਕਦੋਂ ਸਾਰਾ ਕੁੱਝ ਪਹਿਲਾਂ ਵਾਂਗ ਕੰਮ ਚੱਲਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.