ਅੰਮ੍ਰਿਤਸਰ: ਅੱਜ ਭਾਰਤ ਸਰਕਾਰ ਵੱਲੋਂ ਦੋ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਜੋ ਕਿ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਕਰਕੇ ਭਾਰਤ ਸਰਹੱਦ 'ਚ ਦਾਖ਼ਲ ਹੋ ਗਏ ਸਨ। ਜਿਨ੍ਹਾਂ ਨੂੰ ਬੀਐਸਐਫ ਵੱਲੋਂ ਕਾਬੂ ਕਰ ਕੇ ਫਿਰੋਜ਼ਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ 'ਤੇ ਇਨ੍ਹਾਂ ਦੋਵਾਂ ਨੂੰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਭੇਜ ਦਿੱਤਾ ਗਿਆ। ਅੱਜ ਇਹ ਆਪਣੀ ਸਜ਼ਾ ਪੂਰੀ ਕਰਕੇ ਅੱਜ ਆਪਣੇ ਵਤਨ ਪਾਕਿਸਤਾਨ ਅਟਾਰੀ ਵਾਹਗਾ ਸਰਹੱਦ ਰਾਹੀਂ ਰਵਾਨਾ ਹੋ ਰਹੇ ਹਨ।
ਇਸ ਮੌਕੇ ਸਰਵਰ ਬੇਗ 'ਤੇ ਮੁਹੰਮਦ ਆਸਿਫ ਦਾ ਕਹਿਣਾ ਹੈ ਕਿ ਅਸੀਂ ਗਲਤੀ ਨਾਲ ਭਾਰਤ ਦੀ ਸਰਹੱਦ 'ਚ ਦਾਖ਼ਲ ਹੋ ਗਏ ਸਨ। ਸਾਨੂੰ ਬੀਐਸਐਫ ਵੱਲੋਂ ਫੜ ਕੇ ਜੇਲ੍ਹ 'ਚ ਭੇਜ ਦਿੱਤਾ ਗਿਆ ਅਸੀਂ ਆਪਣੀ ਸਜ਼ਾ ਪੂਰੀ ਕਰਕੇ ਆਪਣੇ ਵਤਨ ਵਾਪਸ ਜਾ ਰਹੇ ਹਾਂ ਸਾਨੂੰ ਬਹੁਤ ਖੁਸ਼ੀ ਹੈ ਕੀ ਅੱਜ ਅਸੀਂ ਆਪਣੇ ਪਰਿਵਾਰ ਵਾਲਿਆਂ ਨੂੰ ਮਿਲਾਂਗੇ।
ਉੱਥੇ ਹੀ ਅਟਾਰੀ ਵਾਹਗਾ ਸਰਹੱਦ ਦੇ ਪ੍ਰੋਟੋਕਾਲ ਅਧਿਕਾਰੀ ਅਰੁਣ ਪਾਲ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੂੰ ਦੋ ਪਾਕਿਸਤਾਨੀ ਕੈਦੀ ਰਿਹਾਅ ਕੀਤੇ ਜਾ ਰਹੇ ਹਨ ਇਕ ਤਰ੍ਹਾਂ ਸਰਵਰ ਬੇਗ ਦੇ ਦੂਸਰੇ ਦਾ ਨਾਂ ਮੁਹੰਮਦ ਆਸਿਫ਼ ਹਨ। ਜੋ ਕਿ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਅਟਾਰੀ ਵਾਹਗਾ ਸਰਹੱਦ 'ਤੇ ਪੁੱਜੇ ਹਨ ਜਿਨ੍ਹਾਂ ਦੀ ਕਾਗਜ਼ੀ ਕਾਰਵਾਈ ਪੂਰੀ ਕਰਕੇ ਅੱਜ ਇਨ੍ਹਾਂ ਨੂੰ ਪਾਕਿਸਤਾਨ ਬੀਐਸਐਫ ਦੇ ਹਵਾਲੇ ਕੀਤਾ ਜਾ ਰਿਹਾ ਹੈ।
2016 ਸਰਵਰ ਬੈਗ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਕਰਕੇ ਭਾਰਤ ਦਾਖ਼ਲ ਹੋ ਗਿਆ ਸੀ ਜਿਸ ਨੂੰ ਬੀਐਸਐਫ ਨੇ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਸਰਵਰ ਬੇਗ ਆਪਣੀ ਚਾਰ ਸਾਲ ਦੀ ਸਜ਼ਾ ਪੂਰੀ ਕਰਕੇ ਅੱਜ ਆਪਣੇ ਵਤਨ ਪਾਕਿਸਤਾਨ ਵਾਪਸ ਜਾ ਰਿਹਾ ਹੈ। 2018 ਵਿੱਚ ਮੁਹੰਮਦ ਆਸਿਫ ਵੀ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਕਰਕੇ ਭਾਰਤ ਚ ਦਾਖ਼ਲ ਹੋ ਗਿਆ ਸੀ ਜਿਸ ਨੂੰ ਬੀ ਐਸ ਐਫ ਵੱਲੋਂ ਕਾਬੂ ਕਰਕੇ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ। ਮੁਹੰਮਦ ਆਸਿਫ਼ ਨੂੰ ਤਿੰਨ ਸਾਲ ਦੀ ਸਜ਼ਾ ਹੋਈ ਸੀ ਜੋ ਆਪਣੀ ਸਜ਼ਾ ਪੂਰੀ ਕਰਕੇ ਅੱਜ ਰਿਹਾਅ ਹੋ ਕੇ ਆਪਣੇ ਵਤਨ ਪਾਕਿਸਤਾਨ ਜਾ ਰਿਹਾ ਹੈ।
ਇਹ ਵੀ ਪੜ੍ਹੋ:- ਰਾਜ ਸਭਾ ਤੋਂ ਮਿਲਣ ਵਾਲੀ ਤਨਖਾਹ ਨੂੰ ਲੈਕੇ ਹਰਭਜਨ ਸਿੰਘ ਦਾ ਵੱਡਾ ਬਿਆਨ, ਕਿਹਾ...