ਅੰਮ੍ਰਿਤਸਰ:ਅਜਨਾਲਾ ਦੇ ਪਿੰਡ ਮਿਆਦੀਆ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਬਦੌਲਤ ਭਾਰਤੀ ਮਹਿਲਾ ਹਾਕੀ ਟੀਮ ਸੈਮੀਫਾਈਨਲ ਵਿੱਚ ਪੁੱਜੀ ਹੈ।ਗੁਰਜੀਤ ਕੌਰ ਨੇ ਗੋਲ ਦਾਗ ਕੇ ਓਲੰਪਿਕ ਚੈਂਪੀਅਨ ਅਸਟ੍ਰੇਲੀਆ ਨੂੰ ਮਾਤ ਦਿੱਤੀ।ਇਸ ਨੂੰ ਲੈ ਕੇ ਗੁਰਜੀਤ ਕੌਰ ਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ।
ਪਰਿਵਾਰ ਅਤੇ ਖੇਡ ਪ੍ਰੇਮੀਆਂ ਵੱਲੋਂ ਲੱਡੂ ਵੰਡੇ ਜਾ ਰਹੇ ਹਨ।ਇਸ ਮੌਕੇ ਗੁਰਜੀਤ ਕੌਰ ਦੀ ਮਾਤਾ ਦਾ ਕਹਿਣਾ ਹੈ ਕਿ ਸਾਨੂੰ ਪੂਰੀ ਆਸ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਸੋੋਨੇ ਦਾ ਤਗ਼ਮਾ ਜਿੱਤ ਕੇ ਲਿਆਏਗੀ।ਗੁਰਜੀਤ ਕੌਰ ਦੀ ਮਾਤਾ ਦਾ ਕਹਿਣਾ ਹੈ ਕਿ ਬੇਟੀ ਨੇ ਬਹੁਤ ਮਿਹਨਤ ਕੀਤੀ ਹੈ।
ਗੁਰਜੀਤ ਕੌਰ ਦੇ ਚਾਚੇ ਦਾ ਕਹਿਣਾ ਹੈ ਕਿ ਗੁਰਜੀਤ ਕੌਰ ਨੇ ਬਹੁਤ ਮਿਹਨਤ ਕੀਤੀ ਹੈ।ਸਾਡੇ ਪਰਿਵਾਰ ਨੂੰ ਯਕੀਨ ਹੈ ਕਿ ਉਹ ਗੋਲਡ ਮੈਡਲ ਲੈ ਕੇ ਹੀ ਭਾਰਤ ਪੁੱਜੇਗੀ।
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਮਹਿਲਾ ਹਾਕੀ ਟੀਮ ਵਿਚ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ ਹੈ।ਜਿਸ ਨੇ ਉਲੰਪਿਕ ਵਿਚ ਅਸਟ੍ਰੇਲੀਆ ਨੂੰ ਮਾਤ ਦਿੱਤੀ ਹੈ।ਪੂਰੇ ਦੇਸ਼ ਦੀ ਨਜ਼ਰਾਂ ਹਾਕੀ ਦੀ ਟੀਮ ਉਤੇ ਟਿਕੀ ਹੋਈ ਹੈ।
ਇਹ ਵੀ ਪੜੋ:Tokyo Olympics: ਜੈਵਲੀਨ ਥ੍ਰੋਅਰ ਨੀਰਜ ਚੋਪੜਾ ਨੇ ਪਹਿਲੀ ਕੋਸ਼ਿਸ਼ ਵਿੱਚ ਫਾਈਨਲ ਲਈ ਕੀਤਾ ਕੁਆਲੀਫਾਈ