ਅੰਮ੍ਰਿਤਸਰ: ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਕੀਤੀ ਹੈਰੋਇਨ ਦੀ ਸਭ ਤੋਂ ਵੱਡੀ ਖ਼ੇਪ ਮਾਮਲੇ ਵਿੱਚ ਕਸਟਮ ਵਿਭਾਗ ਦੀ ਜਾਂਚ ਟੀਮ ਨੇ ਅੰਮ੍ਰਿਤਸਰ ਦੇ 2 ਟਰਾਂਸਪੋਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤੇ 2 ਡਰਾਈਵਰਾਂ ਦੀ ਪੁੱਛਗਿਛ ਕਰਨ ਤੋਂ ਬਾਅਦ ਖ਼ੁਲਾਸਾ ਹੋਇਆ ਹੈ ਕਿ ਰਣਜੀਤ ਸਿੰਘ ਉਰਫ਼ ਚੀਤਾ ਨੇ ਹੀ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਸੀ।
ਦੱਸ ਦਈਏ, ਪਿਛਲੇ ਦਿਨੀਂ ਭਾਰਤ-ਪਾਕਿ ਸਰਹਦ ’ਤੇ ਅਟਾਰੀ 'ਚ ਲੂਣ ਦੇ ਟਰੱਕ 'ਚੋਂ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖ਼ੇਪ ਬਰਾਮਦ ਕੀਤੀ ਗਈ ਸੀ। ਇਸ ਦੀ ਭਾਰਤੀ ਕਸਟਮ ਵਿਭਾਗ ਵੱਲੋਂ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਕਸਟਮ ਵਿਭਾਗ ਦੇ ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਅਸਤੀਫੇ 'ਤੇ ਪਰੇਸ਼ ਰਾਵਲ ਨੇ ਲਈ 'ਚੁਟਕੀ'
ਉਨ੍ਹਾਂ ਨੇ ਦੱਸਿਆ ਸੀ ਕਿ 532 ਕਿੱਲੋ ਸ਼ੁੱਧ ਹੈਰੋਇਨ ਅਤੇ 52 ਕਿੱਲੋ ਰਲਿਆ ਮਿਲਿਆ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਤੇ ਹੈਰੋਇਨ ਅਤੇ ਨਸ਼ੀਲੇ ਪਦਾਰਥ ਦੀ ਆਲਮੀ ਕੀਮਤ 2700 ਕਰੋੜ ਰੁਪਏ ਦੱਸੀ ਗਈ।