ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਲਈ ਅੰਮ੍ਰਿਸਤਰ ਵਿੱਚ ਮੈਂਬਰ ਜੁੜਨੇ ਸ਼ੁਰੂ ਹੋ ਚੁੱਕੇ ਹਨ। ਪਿਛਲੇ ਦਿਨੀਂ ਸ਼ੁਰੂ ਹੋਏ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਵਿਵਾਦ ਉੱਤੇ ਅੱਜ ਇਸ ਅੰਤ੍ਰਿਗ ਕਮੇਟੀ ਦੀ ਬੈਠਕ ਵਿੱਚ ਵੱਡਾ ਫੈਸਲਾ ਲਏ ਜਾਣ ਦੀ ਉਮੀਦ ਹੈ। ਅੰਤ੍ਰਿਗ ਕਮੇਟੀ ਦੀ ਬੈਠਕ ਵਿੱਚ ਹਿੱਸਾ ਲੈਣ ਪਹੁੰਚੇ ਐੱਸਜੀਪੀਸੀ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮੁੱਦੇ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਲਗਾਤਾਰ ਜੱਦੋ-ਜਹਿਦ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਗੁਰਬਾਣੀ ਨੂੰ ਕਿਸੇ ਵੀ ਪਲੇਟ ਫਾਰਮ ਉੱਤੇ ਪ੍ਰਸਾਰਿਤ ਕਰਨ ਲਈ ਸ਼੍ਰੋਮਣੀ ਕਮੇਟੀ ਸਮਰੱਥ ਹੈ। ਉਨ੍ਹਾਂ ਇਹ ਵੀ ਕਿਹਾ ਕਿ 23 ਜੁਲਾਈ ਨੂੰ ਪੀਟੀਸੀ ਨੈੱਟਵਰਕ ਨਾਲ ਗੁਰਬਾਣੀ ਦੇ ਪ੍ਰਸਾਰਣ ਦਾ ਤੈਅ ਸਮਝੌਤਾ ਖਤਮ ਹੋਣ ਜਾ ਰਿਹਾ ਹੈ ਅਤੇ ਇਸ ਤੋ ਬਾਅਦ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸ਼੍ਰੋਮਣੀ ਕਮੇਟੀ ਸਾਰਥਕ ਹੱਲ ਕੱਢੇਗੀ।
ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ਉੱਤੇ ਫੈਸਲਾ: ਦੱਸ ਦਈਏ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਸੀ ਕਿ ਇਹ ਮਾਮਲਾ ਧਿਆਨ ਵਿੱਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ। ਦੱਸ ਦਈਏ ਸ਼੍ਰੋਮਣੀ ਕਮੇਟੀ ਦੀ ਫਲਾਇੰਗ ਇਨਕੁਆਰੀ ਕਮੇਟੀ ਨੇ ਜਾਂਚ ਦੌਰਾਨ 51 ਮੁਲਾਜ਼ਮਾਂ 'ਤੇ ਕਾਰਵਾਈ ਦੀ ਰਿਪੋਰਟ ਬਣਾ ਦਿੱਤੀ। ਜਿਸ ਤੋਂ ਬਾਅਦ 51 ਮੁਲਾਜ਼ਮ ਵਿਰੋਧ ਵਿੱਚ ਆ ਗਏ ਹਨ। ਇਸ ਮਾਮਲੇ ਵਿੱਚ ਵੀ ਅੱਜ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾ ਸਕਦਾ ਹੈ।
- NHAI Order Demolition Bridge: ਨਵਜੋਤ ਸਿੱਧੂ ਦੀ ਕੋਠੀ ਨੂੰ ਜਾਣ ਵਾਲੇ ਪੁਲ ਨੂੰ ਢਹਿ-ਢੇਰੀ ਕਰਨ ਦੇ ਹੁਕਮ, NHAI ਨੇ ਗੈਰ-ਕਾਨੂੰਨੀ ਐਲਾਨਿਆ
- Khalistani protest: ਵਿਦੇਸ਼ਾਂ 'ਚ ਪੈਰ ਪਸਾਰ ਰਹੀ ਹੈ ਖਾਲਿਸਤਾਨੀ ਵਿਚਾਰਧਾਰਾ, ਨਿੱਜਰ ਦੇ ਕਤਲ ਵਿਰੁੱਧ ਭਾਰਤੀ ਅੰਬੈਸੀਆਂ ਦੇ ਬਾਹਰ ਰੋਸ ਪ੍ਰਦਰਸ਼ਨ
- ENCOUNTER IN PANIPAT: ਸਿੱਧੂ ਮੂਸੇਵਲਾ ਕਤਲਕਾਂਡ ਦੇ ਮੁਲਜ਼ਮ ਪ੍ਰਿਯਵ੍ਰਤ ਫੌਜੀ ਦੇ ਭਰਾ ਦੀ ਮੌਤ, ਪੁਲਿਸ ਨਾਲ ਹੋਇਆ ਸੀ ਮੁਕਾਬਲਾ
ਸੀਐੱਮ ਮਾਨ ਉੱਤੇ ਵਾਰ: ਐੱਸਜੀਪੀਸੀ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਮਸਲਿਆਂ ਅੰਦਰ ਦਖਲਅੰਦਾਜ਼ੀ ਕਰਕੇ ਸਾਰੇ ਹੱਦ-ਬੰਨ੍ਹੇ ਟੱਪ ਰਹੇ ਨੇ। ਸਐੱਮ ਮਾਨ ਸੱਤਾ ਦੇ ਨਸ਼ੇ ਵਿੱਚ ਭਾਸ਼ਾ ਦੀ ਮਰਿਆਦਾ ਨੂੰ ਵੀ ਭੁੱਲ ਗਏ ਨੇ। ਸੀਐੱਮ ਮਾਨ ਦੇ ਜਨਮ ਤੋਂ ਪਹਿਲਾਂ ਦੀ ਸ਼੍ਰੋਮਣੀ ਕਮੇਟੀ ਹੋਂਦ ਵਿੱਚ ਆ ਚੁੱਕੀ ਹੈ, ਇਸ ਲਈ ਸੀਐੱਮ ਮਾਨ ਨੂੰ ਇਸ ਪਾਸੇ ਜ਼ਿਆਦਾ ਧਿਆਨ ਲਗਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਆਪਣੇ ਫੈਸਲੇ ਲੈਣ ਦੇ ਸਮਰੱਥ ਹੈ।