ETV Bharat / state

International Mother Language Day: ਅੰਮ੍ਰਿਤਸਰ ਖਾਲਸਾ ਕਾਲਜ ਵੂਮੈਨ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ - ਕੇਵਲ ਧਾਲੀਵਾਲ ਦਾ ਸੁਨੇਹਾ

ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜ੍ਹੇ ਨੂੰ ਹਰ ਕੋਈ ਉਤਸ਼ਾਹ ਨਾਲ ਮਨਾ ਰਿਹਾ ਹੈ। ਇਸੇ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਖਾਲਸਾ ਕਾਲਜ ਵੂਮੈਨ 'ਚ ਵੀ ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ।

ਅੰਮ੍ਰਿਤਸਰ ਖਾਲਸਾ ਕਾਲਜ ਵੂਮੈਨ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ

author img

By

Published : Feb 21, 2023, 8:47 PM IST

ਅੰਮ੍ਰਿਤਸਰ ਖਾਲਸਾ ਕਾਲਜ ਵੂਮੈਨ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ: ਅਕਸਰ ਕਿਹਾ ਜਾਂਦਾ ਹੈ ਕਿ ਆਪਣਾ ਵਜੂਦ ਕਾਇਮ ਰੱਖਣ ਲਈ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਜਿਸ ਕਿਸੇ ਨੇ ਵੀ ਆਪਣੇ ਸੱਭਿਆਚਾਰ ਅਤੇ ਮਾਤ ਭਾਸ਼ਾ ਨੂੰ ਵਿਸਾਰ ਦਿੱਤਾ ਉਨ੍ਹਾਂ ਦਾ ਵਜੂਦ ਆਪਣੇ-ਆਪ ਖ਼ਤਮ ਹੋ ਜਾਂਦਾ ਹੈ। ਇਸੇ ਕਾਰਨ ਹਰ ਕੋਈ ਆਪਣੇ ਸੱਭਿਆਚਾਰ ਅਤੇ ਮਾਂ ਬੋਲੀ ਨੂੰ ਬਚਾਉਣ ਅਤੇ ਪ੍ਰਫੁੱਲਿਤ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਸੇ ਕਰਾਨ ਵਿਸ਼ਵ ਭਰ ਵਿੱਚ ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜੇ ਦੀ ਬੜੀ ਮਹਾਨਤਾ ਹੈ। ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ-ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਖਾਲਸਾ ਕਾਲਜ ਵੂਮੈਨ ਵਿਖੇ ਖਾਲਸਾ ਕਾਲਜ ਅਤੇ ਭਾਸ਼ਾ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਹਾੜਾ ਮਨਾਇਆ ਗਿਆ।

ਪ੍ਰਿੰਸੀਪਲ ਦਾ ਬਿਆਨ: ਇਸ ਸਬੰਧੀ ਕਾਲਜ ਦੀ ਪ੍ਰਿੰਸੀਪਲ ਡਾਕਟਰ ਸਰਿੰਦਰ ਕੌਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਮਨਾਉਣ ਦਾ ਮਕਸਦ ਇਹ ਹੈ ਕਿ ਬੱਚਿਆਂ ਦੇ ਮਨਾਂ ਵਿੱਚ ਪੰਜਾਬੀ ਮਾਂ ਬੋਲੀ ਪ੍ਰਤੀ ਪਿਆਰ ਭਰਿਆ ਜਾ ਸਕੇ ਅਤੇ ਬੱਚੇ ਵੀ ਪੰਜਾਬੀ ਮਾਂ ਬੋਲੀ ਨੂੰ ਪਹਿਲ ਦੇਣ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਨੂੰ ਸਭ ਤੋਂ ਉਪਰ ਲਿਖਣ ਦਾ ਫੈਸਲਾ ਸੁਣਾਇਆ ਗਿਆ ਹੈ ਇਹ ਬਹੁਤ ਵਧੀਆ ਫੈਸਲਾ ਹੈ ਅਤੇ ਹਰ ਇੱਕ ਵਿਅਕਤੀ ਨੂੰ ਇਸ 'ਤੇ ਅਮਲ ਕਰਨਾ ਚਾਹੀਦਾ ਹੈ।

ਕੇਵਲ ਧਾਲੀਵਾਲ ਦਾ ਸੁਨੇਹਾ: ਦੂਜੇ ਪਾਸੇ ਪੰਜਾਬੀ ਮਾਂ ਬੋਲੀ ਪ੍ਰੋਗਰਾਮਾਂ ਦੇ ਵਿੱਚ ਪਹੁੰਚੇ ਪੰਜਾਬੀ ਅਦਾਕਾਰ ਕੇਵਲ ਧਾਲੀਵਾਲ ਨੇ ਕਿਹਾ ਕਿ ਸਾਨੂੰ ਪੰਜਾਬੀ ਮਾਂ ਬੋਲੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਮੈਂ ਸਮਝਦਾ ਹਾਂ ਕਿ ਜਦੋਂ ਤੱਕ ਇਸ ਦੁਨਿਆ ਵਿੱਚ ਪੰਜਾਬੀ ਜਿਊਂਦੇ ਹਨ, ਉਦੋਂ ਤੱਕ ਪੰਜਾਬੀ ਕਦੇ ਵੀ ਖ਼ਤਮ ਨਹੀਂ ਹੋ ਸਕਦੀ। ਕੇਵਲ ਧਾਲੀਵਾਲ ਦੇ ਸੁਨੇਹਾ ਦਿੰਦੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਪੱਧਰ ਉੱਚਾ ਚੁੱਕਣਾ ਅੱਜ ਦੀ ਮੁੱਖ ਲੋੜ ਹੈ।ਇਹ ਹਰ ਇੱਕ ਪੰਜਾਬੀ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਮਾਂ ਬੋਲੀ ਦਾ ਸਤਿਕਾਰ ਕਰੇ, ਉਸ ਨੂੰ ਪਹਿਲ ਦੇਵੇ ਅਤੇ ਰੱਜਵਾਂ ਪਿਆਰ ਦੇਵੇ। ਇਹ ਤਾਂ ਹੀ ਸੰਭਵ ਹੈ ਜੇਕਰ ਸਭ ਮਿਲਣ ਕੇ ਯਤਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਅਸ਼ੋਕ ਤਲਵਾਰ ਦੀ ਸਰਕਾਰ ਨੂੰ ਅਪੀਲ: ਅੰਮ੍ਰਿਤਸਰ ਦੇ ਖਾਲਸਾ ਕਾਲਜ ਵੂਮੈਨ 'ਚ ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜੇ ਮੌਕੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਫਾਰ ਵੁਮੈਂਨ ਦਾ ਬਹੁਤ ਵਧੀਆ ਉਪਰਾਲਾ ਹੈ ਆਪਣੀ ਪੰਜਾਬੀ ਮਾਂ ਬੋਲੀ ਲਈ ਅਜਿਹਾ ਪ੍ਰੋਗਰਾਮ ਕਰਵਾਉਣਾ। ਇਸ ਨਾਲ ਵਿਿਦਆਰਥੀਆਂ ਦੇ ਮਨਾਂ 'ਚ ਵੀ ਆਪਣੀ ਮਾਂ ਬੋਲੀ ਲਈ ਪਿਆਰ ਜਾਗਦਾ ਹੈ।ਜੋ ਕਿ ਅੱਜ ਦੀ ਮੁੱਖ ਲੋੜ ਹੈ। ਅਸ਼ੋਕ ਤਲਵਾਰ ਨੇ ਕਿਹਾ ਕਿ ਉਹ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਕਿ ਸਰਕਾਰੀ ਸਕੂਲਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਣ ਕਰਵਾਏ ਜਾਣ। ਇਨ੍ਹਾਂ ਪ੍ਰੋਗਰਾਮਾਂ ਦੇ ਨਾਲ ਹੀ ਛੋਟੇ ਬੱਚਿਆਂ ਦੇ ਮਨਾਂ 'ਚ ਅਸੀਂ ਆਪਣੀ ਮਾਂ ਬੋਲੀ ਲਈ ਪਿਆਰ ਅਤੇ ਸਤਿਕਾਰ ਪੈਦਾ ਕਰ ਸਕਦੇ ਹਾਂ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਦਾ ਕਾਰਜਕਾਲ ਸੰਭਾਲਣ ਤੋਂ ਬਾਅਦ ਉਹ ਆਪਣੇ ਕੰਮਾਂ ਦੀ ਸ਼ੁਰੂਆਤ ਵੀ ਪੰਜਾਬੀ ਭਾਸ਼ਾ ਨਾਲ ਹੀ ਕਰਨਗੇ।

ਇਹ ਵੀ ਪੜ੍ਹੋ: Genius Tanmay: ਛੋਟੂ ਜੀਨੀਅਸ ਤਨਮੇ ਨੇ ਡੇਢ-ਦੋ ਸਾਲ ਦੀ ਉਮਰ 'ਚ ਹੀ ਬਣਾਏ ਇਹ ਰਿਕਾਰਡ, ਵੇਖੋ ਕੇ ਹੋ ਜਾਓਗੇ ਹੈਰਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.