ਅੰਮ੍ਰਿਤਸਰ:ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਮੌਤ ਉਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸ੍ਰੀ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਜਾਣ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਵੇਦਾਂਤੀ ਨੇ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸਨ, ਉਨ੍ਹਾਂ ਦੇ ਚਲੇ ਜਾਣ ਨਾਲ ਉਨ੍ਹਾਂ ਦੇ ਚਾਹੁਣ ਵਾਲਿਆਂ 'ਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਗਿਆਨੀ ਵੇਦਾਂਤੀ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿੰਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਗਿਆਂਨੀ ਵੇਦਾਂਤੀ ਦੇ ਜਾਣ ਤੇ ਅਫਸੋਸ ਪ੍ਰਗਟ ਕੀਤਾ ਹੈ।
ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਇਸ ਮਾਤ ਲੋਕ ਤੋਂ ਚਲੇ ਜਾਣ ਉਤੇ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਕੌਲਾ ਭਲਾਈ ਕੇਂਦਰ ਦੇ ਗੁਰਇਕਬਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।