ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਹੁੰਚੇ ਪੰਜਾਬ ਦੇ ਜੇਲ੍ਹ ਮੰਤਰੀ (Prison Minister of Punjab arrived at Amritsar) ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਜੇਲ੍ਹਾਂ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ 7 ਮਹੀਨੇ ਅੰਦਰ ਹਜ਼ਾਰਾ ਦੀ ਗਿਣਤੀ ਵਿੱਚ ਜੇਲ੍ਹਾਂ ਅੰਦਰੋਂ ਮੋਬਾਇਲ ਫੋਨ ਜ਼ਬਤ ਕੀਤੇ ਹਨ ਅਤੇ ਜੇਲ੍ਹਾਂ ਅੰਦਰ ਕਾਨੂੰਨ ਦਾ ਡਰ ਲਿਆਂਦਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਨੇਕਾਂ ਹੀ ਜੇਲ੍ਹ ਵਾਰਡਨਾਂ ਅਤੇ ਹੋਰ ਮੁਲਾਜ਼ਮਾਂ ਉੱਤੇ ਸਖ਼ਤ ਕਾਰਵਾਈ (Strict action on jail wardens and other employees) ਕੀਤੀ ਹੈ ਜੋ ਗੈਂਗਸਟਰਾਂ ਅਤੇ ਕੈਦੀਆਂ ਨਾਲ ਮਿਲ ਕੇ ਗਲਤ ਕੰਮਾਂ ਨੂੰ ਅੰਜਾਮ ਦਿੰਦੇ ਹਨ।
ਹਰਜੋਤ ਬੈਂਸ ਨੇ ਕਿਹਾ ਕਿ ਬੀਤੇ ਦਿਨ ਵੀ ਜੇਲ੍ਹ ਦੇ ਅੰਦਰੋਂ ਕੁੱਝ ਕੈਦੀਆਂ ਦੀ ਨਸ਼ੇ ਕਰਨ ਦੀ ਵੀਡੀਓ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜਿਸ ਵੀ ਮੁਲਾਜ਼ਮ ਦੀ ਸ਼ਮੂਲੀਅਤ ਪਾਈ ਗਈ ਉਹ ਕਿਸੇ ਵੀ ਕੀਮਤ ਉੱਤੇ ਬਖ਼ਸ਼ਿਆ ਨਹੀਂ ਜਾਵੇਗਾ।
ਬੈਂਸ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੀ ਸੁਰੱਖਿਆ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਿਸ ਕਾਰਣ ਅੱਜ ਹਵਾਲਾਤੀਆਂ ਗੈਂਗਸਟਰਾਂ ਦੇ ਹੌਂਸਲੇ ਇੰਨੇ ਜ਼ਿਆਦਾ ਵਧੇ ਹਨ। ਬੈਂਸ ਨੇ ਕਿਹਾ ਕਿ ਜੇਲ੍ਹਾਂ ਦੇ ਅੰਦਰ ਗੈਂਗਸਟਰਾਂ ਦੀ ਹਰ ਰੋਜ਼ ਦੋ ਬਾਰ ਤਲਾਸ਼ੀ (Gangsters are searched twice every day) ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸੇ ਵੀ ਕਿਸਮ ਦੀ ਕਮੀ ਜੇਲ੍ਹਾਂ ਦੀ ਸਫਾਈ ਵਿੱਚ ਨਾ ਰਹਿਣ ਦਿੱਤੀ ਜਾਵੇ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ PAU ਵੀਸੀ ਮਾਮਲੇ 'ਚ ਰਾਜਪਾਲ ਦੀ ਚਿੱਠੀ ਦਾ ਦਿੱਤਾ ਜਵਾਬ